ਕੁੱਟਮਾਰ ਮਾਮਲੇ ’ਚ ਸਾਬਕਾ ਅਕਾਲੀ ਵਿਧਾਇਕ ਦੇ ਪੁੱਤਰ ਸਣੇ ਤਿੰਨ ਨਾਮਜ਼ਦ

ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 5 ਦਸੰਬਰ ਇਕ ਸਿੱਖ ਮੁੰਡੇ ਦੀ ਮਾਰਕੁੱਟ ਕਰਨ ਅਤੇ ਉਸ ਦਾ ਪਟਕਾ ਪਾੜਨ ਦੇ ਦੋਸ਼ ਹੇਠ ਪੁਲੀਸ ਨੇ ਸਾਬਕਾ ਅਕਾਲੀ ਵਿਧਾਇਕ ਦੇ ਪੁੱਤਰ ਸਮੇਤ ਤਿੰਨ ਵਿਅਕਤੀਆਂ ਤੇ ਕੁਝ ਅਣਪਛਾਤੇ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ। ਇਹ ਕੇਸ ਪੀੜਤ ਮੁੰਡੇ ਦੇ ਪਿਤਾ ਹਰਜਿੰਦਰ ਸਿੰਘ ਦੀ ਸ਼ਿਕਾਇਤ ’ਤੇ ਥਾਣਾ ਛਾਉਣੀ ’ਚ ਦਰਜ ਕੀਤਾ ਗਿਆ ਹੈ, ਜਿਸ ਵਿਚ ਸਾਬਕਾ ਅਕਾਲੀ ਵਿਧਾਇਕ ਵੀਰ ਸਿੰਘ ਲੋਪੋਕੇ ਦੇ ਪੁੱਤਰ ਰਣਬੀਰ ਸਿੰਘ ਰਾਣਾ, ਹਨੀ ਅਤੇ ਉਸ ਦੇ ਕਾਰ ਚਾਲਕ ਸਮੇਤ ਅਣਪਛਾਤੇ ਵਿਅਕਤੀ ਸ਼ਾਮਲ ਹਨ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਦੋ ਦਸੰਬਰ ਸ਼ਾਮੀਂ ਆਦਰਸ਼ ਨਗਰ ਵਿਖੇ ਉਸ ਦੇ ਪੁੱਤਰ ਜੈਦੀਪ ਖ਼ਿਲਾਫ਼ ਕੁਝ ਲੋਕਾਂ ਨੇ ਅਪਸ਼ਬਦ ਬੋਲੇ ਤੇ ਉਸ ਦੀ ਮਾਰਕੁੱਟ ਕੀਤੀ। ਰਣਬੀਰ ਸਿੰਘ ਰਾਣਾ ਨੇ ਦਾਅਵਾ ਕੀਤਾ ਕਿ ਦੋਵਾਂ ਧਿਰਾਂ ਵਿਚਾਲੇ ਰਜ਼ਾਮੰਦੀ ਹੋ ਚੁੱਕੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਖੇਤੀ ਬਿੱਲਾਂ ਖ਼ਿਲਾਫ਼ ਲੋਕ ਇਨਸਾਫ਼ ਪਾਰਟੀ ਦਾ ਮਾਰਚ ਡੱਕਿਆ

ਖੇਤੀ ਬਿੱਲਾਂ ਖ਼ਿਲਾਫ਼ ਲੋਕ ਇਨਸਾਫ਼ ਪਾਰਟੀ ਦਾ ਮਾਰਚ ਡੱਕਿਆ

ਬੈਂਸ ਭਰਾ ਤੇ ਹਮਾਇਤੀ ਘੱਗਰ ਦਰਿਆ ਦੇ ਪੁਲ ਹੇਠ ਧਰਨੇ ’ਤੇ ਬੈਠੇ

ਵਜ਼ੀਫ਼ਾ ਫੰਡ ਨਾ ਮਿਲਣ ਕਾਰਨ ਐੱਸਸੀ ਵਿਦਿਆਰਥੀਆਂ ਦਾ ਭਵਿੱਖ ਹਨੇਰਾ

ਵਜ਼ੀਫ਼ਾ ਫੰਡ ਨਾ ਮਿਲਣ ਕਾਰਨ ਐੱਸਸੀ ਵਿਦਿਆਰਥੀਆਂ ਦਾ ਭਵਿੱਖ ਹਨੇਰਾ

ਸੂਬਾ ਸਰਕਾਰ ਨੇ ਕੇਂਦਰੀ ਸਕੀਮ ਹੇਠ ਵਜ਼ੀਫ਼ੇ ਦੀ ਰਕਮ ਜਾਰੀ ਨਹੀਂ ਕੀਤੀ

ਸ਼ਹਿਰ

View All