ਕੌਮਾਂਤਰੀ ਨਗਰ ਕੀਰਤਨ ਤਿਲੰਗਾਨਾ ਪੁੱਜਿਆ

ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 15 ਸਤੰਬਰ

ਕੌਮਾਂਤਰੀ ਨਗਰ ਕੀਰਤਨ ਦੀ ਨਾਗਪੁਰ ਤੋਂ ਰਵਾਨਗੀ ਦਾ ਦ੍ਰਿਸ਼।

ਸ਼੍ਰੋਮਣੀ ਕਮੇਟੀ ਵੱਲੋਂ ਸ਼ੁਰੂ ਕੀਤਾ ਗਿਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਨਾਗਪੁਰ ਤੋਂ ਤਿਲੰਗਾਨਾ ਦੇ ਨਿਜ਼ਾਮਾਬਾਦ ਲਈ ਰਵਾਨਾ ਹੋਇਆ। ਨਾਗਪੁਰ ’ਚ ਗੁਰਦੁਆਰਾ ਗੁਰੂ ਸਿੰਘ ਸਭਾ ਵਿਖੇ ਧਾਰਮਿਕ ਦੀਵਾਨ ਸਜਾਏ ਗਏ ਅਤੇ ਅਰਦਾਸ ਮਗਰੋਂ ਨਗਰ ਕੀਰਤਨ ਦੀ ਰਵਾਨਗੀ ਹੋਈ। ਇਹ ਨਗਰ ਕੀਰਤਨ ਹੁਣ ਮਹਾਰਾਸ਼ਟਰ ਤੋਂ ਬਾਅਦ ਤਿਲੰਗਾਨਾ ਵਿਚ ਦੋ ਦਿਨ ਰਹੇਗਾ। ਇਸ ਮਗਰੋਂ ਕਰਨਾਟਕ ਵਿਚ ਦਾਖ਼ਲ ਹੋਵੇਗਾ। ਨਗਰ ਕੀਰਤਨ ਨਾਲ ਜਾ ਰਹੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਹੈ ਕਿ ਨਗਰ ਕੀਰਤਨ ਪ੍ਰਤੀ ਸੰਗਤ ਵਿਚ ਉਤਸ਼ਾਹ ਜਾਰੀ ਹੈ। ਗੁਰਦੁਆਰਾ ਗੁਰੂ ਸਿੰਘ ਸਭਾ ਨਾਗਪੁਰ ਵਿਚ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਗੁਰਮਤਿ ਵਿਚਾਰਾਂ ਵੀ ਹੋਈਆਂ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All