ਖੰਡ ਮਿੱਲਾਂ ਕਿਸਾਨਾਂ ਨੂੰ ਆਪਣੇ ਕੋਲੋਂ ਕਰਨ ਅਦਾਇਗੀ: ਰੰਧਾਵਾ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 20 ਨਵੰਬਰ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਨੂੰ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਾਸ਼ੀ ਦੀ ਅਦਾਇਗੀ ਲਈ ਆਪਣੇ ਪੱਧਰ ’ਤੇ ਕਰੀਬ 13 ਕਰੋੋੜ ਰੁਪਏ ਜਾਰੀ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਕਿਸਾਨਾਂ ਨੂੰ ਗੰਨੇ ਦੀ ਅਦਾਇਗੀ ਨਾਲੋ ਨਾਲ ਹੀ ਕੀਤੀ ਜਾਵੇ। ਪ੍ਰਾਪਤ ਜਾਣਕਾਰੀ ਅਨੁਸਾਰ ਸਹਿਕਾਰਤਾ ਮੰਤਰੀ ਦੀਆਂ ਹਦਾਇਤਾਂ ਮਗਰੋਂ 13 ਕਰੋੜ ਰੁਪਏ ਦੀ ਰਾਸ਼ੀ ਆਉਂਦੇ ਇਕ-ਦੋ ਦਿਨਾਂ ਵਿਚ ਗੰਨਾ ਕਾਸ਼ਤਕਾਰਾਂ ਦੇ ਖਾਤਿਆਂ ਵਿਚ ਜਮ੍ਹਾਂ ਹੋ ਜਾਵੇਗੀ। ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਵੱਲੋੋਂ ਪਿੜਾਈ ਸੀਜ਼ਨ 2018-19 ਦੀ ਬਕਾਇਆ ਰਾਸ਼ੀ ਦੀ ਮੁਕੰਮਲ ਅਦਾਇਗੀ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ ਤੇ ਸੂਬਾ ਸਰਕਾਰ ਵੱਲੋੋਂ ਛੇਤੀ ਇਹ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ। ਸਹਿਕਾਰਤਾ ਮੰਤਰੀ ਦੀਆਂ ਹਦਾਇਤਾਂ ਅਨੁਸਾਰ ਆਉਂਦੇ ਪਿੜਾਈ ਸੀਜ਼ਨ ਦੌਰਾਨ ਗੰਨੇ ਦੀ ਸਪਲਾਈ ਲਈ ਆਨਲਾਈਨ ਸਿਸਟਮ ਲਾਗੂ ਕਰ ਦਿੱਤਾ ਗਿਆ ਹੈ। ਭੋਗਪੁਰ ਸਹਿਕਾਰੀ ਖੰਡ ਮਿੱਲ ਵੱਲੋੋਂ ਪਿੜਾਈ ਸੀਜ਼ਨ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਬਾਕੀ ਸਹਿਕਾਰੀ ਖੰਡ ਮਿੱਲਾਂ ਵੱਲੋੋਂ ਵੀ ਇਸੇ ਹਫ਼ਤੇ ਪਿੜਾਈ ਸੀਜ਼ਨ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਸਹਿਕਾਰਤਾ ਮੰਤਰੀ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ ਪਿੜਾਈ ਸੀਜ਼ਨ 2019-20 ਦੌੌਰਾਨ ਸਹਿਕਾਰੀ ਖੰਡ ਮਿੱਲਾਂ ਨੂੰ ਵੱਧ ਤੋਂ ਵੱਧ ਗੰਨੇ ਦੀ ਸਪਲਾਈ ਕਰਨ ਦੇ ਨਾਲ ਇਹ ਵੀ ਹਦਾਇਤ ਕੀਤੀ ਗਈ ਕਿ ਪਿੜਾਈ ਸੀਜ਼ਨ 2019-20 ਦੌਰਾਨ ਗੰਨੇ ਦੀ ਅਦਾਇਗੀ ਨਾਲੋ ਨਾਲ ਕੀਤੀ ਜਾਵੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪਾਇਲਟ ਦੀ ਖੁੱਲ੍ਹੀ ਬਗ਼ਾਵਤ, ਗਹਿਲੋਤ ਸਰਕਾਰ ਸੰਕਟ ’ਚ

ਪਾਇਲਟ ਦੀ ਖੁੱਲ੍ਹੀ ਬਗ਼ਾਵਤ, ਗਹਿਲੋਤ ਸਰਕਾਰ ਸੰਕਟ ’ਚ

ਉਪ ਮੁੱਖ ਮੰਤਰੀ ਨੇ 30 ਤੋਂ ਵੱਧ ਵਿਧਾਇਕਾਂ ਦੀ ਹਮਾਇਤ ਦਾ ਦਾਅਵਾ ਕੀਤਾ

ਵਰਵਰਾ ਰਾਓ ਦੀ ਹਾਲਤ ਚਿੰਤਾਜਨਕ

ਵਰਵਰਾ ਰਾਓ ਦੀ ਹਾਲਤ ਚਿੰਤਾਜਨਕ

ਪਰਿਵਾਰ ਨੇ ਦਾਅਵਾ ਕੀਤਾ; ਜਾਨ ਬਚਾਊਣ ਲਈ ਸਰਕਾਰ ਤੋਂ ਇਲਾਜ ਦੀ ਮੰਗ

ਸ਼ਹਿਰ

View All