ਗੁਰਬਾਣੀ ਕੀਰਤਨ ਦੇ ਪ੍ਰਚਾਰ ਅਤੇ ਪ੍ਰਸਾਰਨ ’ਤੇ ਮਾਲਕਾਨਾ ਹੱਕ ਜਤਾਉਣਾ ਨਿੰਦਣਯੋਗ: ਆਪ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 14 ਜਨਵਰੀ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਬਾਦਲ ਪਰਿਵਾਰ ਦੀ ਮਾਲਕੀ ਵਾਲੇ ਟੀਵੀ ਚੈਨਲ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਹੁਕਮਨਾਮੇ ਅਤੇ ਗੁਰਬਾਣੀ ਕੀਰਤਨ ਦੇ ਪ੍ਰਚਾਰ ਅਤੇ ਪ੍ਰਸਾਰਨ ’ਤੇ ਆਪਣਾ ਮਾਲਕਾਨਾ ਹੱਕ ਜਤਾਉਣ ਨੂੰ ਗੁਰੂ ਅਤੇ ਗੁਰੂ ਦੀ ਬਾਣੀ ਦਾ ਨਿਰਾਦਰ ਕਰਾਰ ਦਿੰਦਿਆਂ ਕਿਹਾ ਕਿ ਜੇ ਚੋਣ ਵਾਅਦੇ ਮੁਤਾਬਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੱਤਾ ਸੰਭਾਲਦਿਆਂ ਹੀ ਬਾਦਲ ਰਾਜ ’ਚ ਪੈਦਾ ਹੋਏ ‘ਕੇਬਲ ਮਾਫ਼ੀਆ’ ਉੱਤੇ ਲਗਾਮ ਲਗਾ ਦਿੰਦੇ ਤਾਂ ਨਿੱਜੀ ਕੰਪਨੀ ਜਾਂ ਕੋਈ ਵਿਅਕਤੀ ਵਿਸ਼ੇਸ਼ ਸ੍ਰੀ ਦਰਬਾਰ ਸਾਹਿਬ ਦੇ ਹੁਕਮਨਾਮੇ ਅਤੇ ਗੁਰਬਾਣੀ-ਕੀਰਤਨ ’ਤੇ ਆਪਣਾ ਮਾਲਕਾਨਾ ਹੱਕ ਜਤਾਉਣ ਦੀ ਹਿਮਾਕਤ ਨਾ ਕਰਦਾ। ਆਮ ਆਦਮੀ ਪਾਰਟੀ ਦੀ ਮੁੱਖ ਬੁਲਾਰਾ ਤੇ ਵਿਧਾਇਕ ਪ੍ਰੋ. ਬਲਜਿੰਦਰ ਕੌਰ, ਵਿਰੋਧੀ ਧਿਰ ਦੀ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ, ਵਿਧਾਇਕ ਰੁਪਦਿੰਰ ਕੌਰ ਰੂਬੀ, ਜੈ ਕਿਸ਼ਨ ਸਿੰਘ ਰੋੜੀ, ਮਨਜੀਤ ਸਿੰਘ ਬਿਲਾਸਪੁਰ ਅਤੇ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਪੰਥ ਅਤੇ ਪੰਜਾਬ ਨਾਲ ਅੱਜ ਜੋ ਆਪਹੁਦਰੀਆਂ ਹੋ ਰਹੀਆਂ ਹਨ, ਉਸ ਲਈ ਇਕੱਲਾ ਬਾਦਲ ਪਰਿਵਾਰ ਜਾਂ ਉਨ੍ਹਾਂ ਦੇ ਪੰਥ, ਪੰਜਾਬ ਅਤੇ ਲੋਕ ਵਿਰੋਧੀ ਗੁਰਗੇ ਹੀ ਜ਼ਿੰਮੇਵਾਰ ਨਹੀਂ ਹਨ, ਸਗੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਬਰਾਬਰ ਦੇ ਗੁਨਾਹਗਾਰ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All