ਗੈਂਗਸਟਰ ਮੰਨੂ ਦਾ ਚਾਰ ਦਿਨਾਂ ਪੁਲੀਸ ਰਿਮਾਂਡ

ਖੇਤਰੀ ਪ੍ਰਤੀਨਿਧ ਬਟਾਲਾ, 16 ਜਨਵਰੀ ਕਰੀਬ ਢਾਈ ਸਾਲ ਪਹਿਲਾਂ ਪੇਸ਼ੀ ਭੁਗਤਾਉਣ ਲਿਆ ਰਹੇ ਪੁਲੀਸ ਮੁਲਾਜ਼ਮਾਂ ਨੂੰ ਸਾਥੀਆਂ ਦੀ ਮਦਦ ਨਾਲ ਹਥਿਆਰ ਦਿਖਾ ਕੇ ਬਟਾਲਾ ਤੋਂ ਫ਼ਰਾਰ ਹੋਏ ਗੈਂਗਸਟਰ ਹਰਵਿੰਦਰ ਸਿੰਘ ਉਰਫ਼ ਮੰਨੂ ਵਾਸੀ ਮਹਿਮਾ ਚੱਕ ਨੂੰ ਬਟਾਲਾ ਪੁਲੀਸ ਨੇ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਇੱਥੇ ਅਦਾਲਤ ਵਿਚ ਪੇਸ਼ ਕੀਤਾ। ਅਦਾਲਤ ਨੇ ਪੁਲੀਸ ਨੂੰ ਉਸ ਦਾ 4 ਦਿਨਾਂ ਦਾ ਪੁਲੀਸ ਰਿਮਾਂਡ ਦਿੱਤਾ ਹੈ। ਕਤਲ, ਇਰਾਦਾ ਕਤਲ ਅਤੇ ਬੈਂਕ ਡਕੈਤੀਆਂ ਦੀਆਂ ਕਈ ਵਾਰਦਾਤਾਂ ਵਿਚ ਸ਼ਾਮਲ ਗੈਂਗਸਟਰ ਮੰਨੂ ਨੂੰ ਕਰੀਬ 3 ਮਹੀਨੇ ਪਹਿਲਾਂ ਜਲੰਧਰ ਪੁਲੀਸ ਨੇ ਭੋਗਪੁਰ ਤੋਂ ਗ੍ਰਿਫ਼ਤਾਰ ਕੀਤਾ ਸੀ ਅਤੇ ਹੁਣ ਉਹ ਅੰਮ੍ਰਿਤਸਰ ਦੀ ਜੇਲ੍ਹ ਵਿਚ ਬੰਦ ਸੀ। ਬਟਾਲਾ ਪੁਲੀਸ ਅਨੁਸਾਰ ਜੂਨ 2017 ਵਿਚ ਮੰਨੂ ਦੇ ਕੁਝ ਸਾਥੀ ਉਸ ਨੂੰ ਬਟਾਲਾ ਤੋਂ ਪੁਲੀਸ ਮੁਲਾਜ਼ਮਾਂ ਕੋਲੋਂ ਹਥਿਆਰਾਂ ਦੇ ਦਮ ’ਤੇ ਉਸ ਵੇਲੇ ਛੁਡਵਾ ਕੇ ਫ਼ਰਾਰ ਹੋ ਗਏ ਸਨ, ਜਦੋਂ ਪੁਲੀਸ ਮੁਲਾਜ਼ਮ ਉਸ ਨੂੰ ਬਟਾਲਾ ਦੀ ਅਦਾਲਤ ਵਿਚ ਪੇਸ਼ੀ ਭੁਗਤਾਉਣ ਲਈ ਲਿਆ ਰਹੇ ਸਨ। ਇਸੇ ਕੇਸ ਸਬੰਧੀ ਬਟਾਲਾ ਪੁਲੀਸ ਉਸ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਬਟਾਲਾ ਲੈ ਕੇ ਆਈ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਖੇਤੀ ਬਿੱਲ ਪਾਸ

ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਖੇਤੀ ਬਿੱਲ ਪਾਸ

ਟੀਐੱਮਸੀ ਆਗੂ ਡੈਰੇਕ ਓ’ਬ੍ਰਾਇਨ ਨੇ ਉਪ ਚੇਅਰਮੈਨ ਤੋਂ ਖੋਹ ਕੇ ਰੂਲ ਬੁੱਕ...

ਮੋਦੀ ਵੱਲੋਂ ਖੇਤੀ ਬਿੱਲ ਕਿਸਾਨੀ ਲਈ ਇਤਿਹਾਸਕ ਕਰਾਰ

ਮੋਦੀ ਵੱਲੋਂ ਖੇਤੀ ਬਿੱਲ ਕਿਸਾਨੀ ਲਈ ਇਤਿਹਾਸਕ ਕਰਾਰ

ਪੰਜਾਬ ਦੇ ਕਿਸਾਨਾਂ ਲਈ ਪੰਜਾਬੀ ’ਚ ਕੀਤਾ ਟਵੀਟ

ਇਰਾਨ ਖਿਲਾਫ਼ ਸੰਯੁਕਤ ਰਾਸ਼ਟਰ ਦੀਆਂ ਪਾਬੰਦੀਆਂ ਬਹਾਲ ਹੋਈਆਂ: ਅਮਰੀਕਾ

ਇਰਾਨ ਖਿਲਾਫ਼ ਸੰਯੁਕਤ ਰਾਸ਼ਟਰ ਦੀਆਂ ਪਾਬੰਦੀਆਂ ਬਹਾਲ ਹੋਈਆਂ: ਅਮਰੀਕਾ

ਕਈ ਮੁਲਕਾਂ ਨੇ ਅਮਰੀਕਾ ਦੇ ਕਦਮ ਨੂੰ ਗ਼ੈਰਕਾਨੂੰਨੀ ਕਰਾਰ ਦਿੱਤਾ

ਸ਼ਹਿਰ

View All