ਗੰਨੇ ਦੀ ਬਕਾਇਆ ਅਦਾਇਗੀ ਜਾਰੀ ਕਰਨ ਦੀ ਮੰਗ

ਨਿੱਜੀ ਪੱਤਰ ਪ੍ਰੇਰਕ ਚਮਕੌਰ ਸਾਹਿਬ, 15 ਜਨਵਰੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਮੈਂਬਰਾਂ ਦੀ ਮੀਟਿੰਗ ਬਲਾਕ ਪ੍ਰਧਾਨ ਗੁਰਨਾਮ ਸਿੰਘ ਜਟਾਣਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਚਰਚਾ ਕੀਤੀ। ਮੀਟਿੰਗ ਦੌਰਾਨ ਸਮੂਹ ਕਿਸਾਨਾਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ 2018-19 ਦੇ ਗੰਨੇ ਦੀ ਰਹਿੰਦੀ ਅਦਾਇਗੀ 27 ਜਨਵਰੀ ਤੋਂ ਪਹਿਲਾਂ-ਪਹਿਲਾਂ ਖਾਤਿਆਂ ਵਿੱਚ ਪਾਈ ਜਾਵੇ ਨਹੀਂ ਤਾਂ ਕਿਸਾਨ ਸ਼ੂਗਰ ਮਿੱਲ ਮੋਰਿੰਡਾ ਦਾ ਘਿਰਾਓ ਕਰਨਗੇ। ਕਿਸਾਨਾਂ ਨੇ ਮੰਗ ਕਰਦਿਆਂ ਕਿਹਾ ਕਿ ਸੂਬੇ ਵਿਚ ਲਾਵਾਰਿਸ ਪਸ਼ੂਆਂ ਦੀ ਗਿਣਤੀ ਵਧਦੀ ਜਾ ਰਹੀ ਹੈ, ਜਿਸ ਕਾਰਨ ਸਰਕਾਰ ਇਨ੍ਹਾਂ ਦੇ ਬੰਦੋਬਸਤ ਲਈ ਢੁੱਕਵਾਂ ਪ੍ਰਬੰਧ ਕਰੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All