ਚਾਈਨਾ ਡੋਰ ਰੱਖਣ ਦੇ ਦੋਸ਼ ਹੇਠ ਕੇਸ ਦਰਜ

ਪੱਤਰ ਪ੍ਰੇਰਕ ਬਸੀ ਪਠਾਣਾਂ, 15 ਜਨਵਰੀ ਬਸੀ ਪਠਾਣਾਂ ਪੁਲੀਸ ਨੇ ਚਾਈਨਾ ਡੋਰ ਵੇਚਣ ਵਾਲੇ ਦੁਕਾਨਦਾਰ ਵਿਰੁੱਧ ਪਰਚਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸਥਾਨਕ ਚਾਈਨਾ ਡੋਰ ਵੇਚਣ ਵਾਲਿਆਂ ’ਤੇ ਸਖ਼ਤ ਕਾਰਵਾਈ ਕਰਦਿਆਂ ਅੱੱਜ ਪਤੰਗ ਅਤੇ ਡੋਰ ਵਿਕਰੇਤਾਵਾਂ ਨੂੰ ਸਪਸ਼ਟ ਸੰਦੇਸ਼ ਦਿੱਤੇ ਗਏ ਹਨ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਪੁਲੀਸ ਮੁਤਾਬਕ ਕਮਲਜੀਤ ਵਾਸੀ ਬਸੀ ਪਠਾਣਾਂ ਕੋਲੋਂ ਪਾਬੰਦੀਸ਼ੁਦਾ ਡੋਰ ਬਰਾਮਦ ਕਰਕੇ ਕਾਰਵਾਈ ਕੀਤੀ ਗਈ ਹੈ। ਥਾਣਾ ਇੰਚਾਰਜ ਨੇ ਕਿਹਾ ਕਿ ਜੋ ਹਲੇ ਵੀ ਚਾਈਨਾ ਡੋਰ ਵੇਚਣ ਦਾ ਵਪਾਰ ਕਰਦੇ ਹਨ, ਉਨ੍ਹਾਂ ਖ਼ਿਲਾਫ਼ ਕਾਰਵਾਈ ਹੋਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All