ਜਲ੍ਹਿਆਂਵਾਲਾ ਬਾਗ਼ 12 ਅਪਰੈਲ ਤੱਕ ਬੰਦ

ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 14 ਫ਼ਰਵਰੀ ਜਲ੍ਹਿਆਂਵਾਲਾ ਬਾਗ ਨੂੰ ਨਵ ਨਿਰਮਾਣ ਕਾਰਨ 15 ਫਰਵਰੀ ਤੋਂ 12 ਅਪਰੈਲ ਤਕ ਆਮ ਲੋਕਾਂ ਲਈ ਬੰਦ ਕੀਤਾ ਜਾ ਰਿਹਾ ਹੈ। ਇਥੇ ਭਾਰਤੀ ਪੁਰਾਤੱਤਵ ਵਿਭਾਗ ਦੀ ਨਿਗਰਾਨੀ ਹੇਠ ਲਗਪਗ 19 ਕਰੋੜ ਰੁਪਏ ਦੀ ਯੋਜਨਾ ਤਹਿਤ ਵੱਖ ਵੱਖ ਕਾਰਜ ਕੀਤੇ ਜਾ ਰਹੇ ਹਨ। ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਪੜਪੋਤਰੇ ਡਾ. ਆਨੰਦ ਗੋਕਨੀ ਨੇ ਅੱਜ ਜਲ੍ਹਿਆਂਵਾਲਾ ਬਾਗ ਵਿਚ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਦੇਸ਼ ਵਾਸੀਆਂ ਨੂੰ ਆਖਿਆ ਕਿ ਸਾਰਿਆਂ ਨੂੰ ਦੇਸ਼ ਦੇ ਸੰਵਿਧਾਨ ਦੀ ਧਰਮ ਨਿਰਪੱਖ ਅਤੇ ਜਮਹੂਰੀ ਕਦਰਾਂ ਕੀਮਤਾਂ ਵਾਲੀ ਭਾਵਨਾ ਨੂੰ ਕਾਇਮ ਰੱਖਣਾ ਚਾਹੀਦਾ ਹੈ। ਉਨ੍ਹਾਂ ਅੱਜ ਇਥੇ ਸ਼ਹੀਦੀ ਸਮਾਰਕ ’ਤੇ ਨਤਮਸਤਕ ਹੁੰਦਿਆਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਦੱਸਣਯੋਗ ਹੈ ਕਿ ਉਹ ਕਿੱਤੇ ਵਜੋਂ ਡਾਕਟਰ ਹਨ ਤੇ ਮਹਾਤਮਾ ਗਾਂਧੀ ਦੇ ਤੀਜੇ ਬੇਟੇ ਰਾਮਦਾਸ ਗਾਂਧੀ ਦੀ ਬੇਟੀ ਊਸ਼ਾ ਦੇ ਬੇਟੇ ਹਨ ਅਤੇ ਮੁੰਬਈ ਵਿਚ ਰਹਿ ਰਹੇ ਹਨ। ਉਨ੍ਹਾਂ ਨਾਲ ਕਾਂਗਰਸੀ ਵਿਧਾਇਕ ਰਾਜ ਕੁਮਾਰ ਵੇਰਕਾ, ਸਾਬਕਾ ਵਿਧਾਇਕ ਜੁਗਲ ਕਿਸ਼ੋਰ ਸ਼ਰਮਾ ਅਤੇ ਸ਼ਹੀਦ ਪਰਿਵਾਰਾਂ ਦੇ ਮੈਂਬਰ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਬਾਈਕਾਟ ਦੌਰਾਨ ਕਿਰਤ ਸੁਧਾਰਾਂ ਸਣੇ ਕਈ ਬਿੱਲ ਪਾਸ

ਬਾਈਕਾਟ ਦੌਰਾਨ ਕਿਰਤ ਸੁਧਾਰਾਂ ਸਣੇ ਕਈ ਬਿੱਲ ਪਾਸ

ਸਰਕਾਰ ਨੂੰ ਰਾਸ ਆਇਆ ਵਿਰੋਧੀ ਧਿਰ ਦਾ ਬਾਈਕਾਟ; ਸੰਸਦ ਦੇ ਦੋਵੇਂ ਸਦਨ ਅਣ...

ਰੇਲ ਰੋਕੋ ਅੰਦੋਲਨ ਅੱਜ ਤੋਂ; ਪੰਜਾਬ ਬੰਦ ਭਲਕੇ

ਰੇਲ ਰੋਕੋ ਅੰਦੋਲਨ ਅੱਜ ਤੋਂ; ਪੰਜਾਬ ਬੰਦ ਭਲਕੇ

ਰੇਲ ਵਿਭਾਗ ਨੇ ਪੰਜਾਬ ਆਉਣ ਵਾਲੀਆਂ ਸਾਰੀਆਂ ਗੱਡੀਆਂ ਕੀਤੀਆਂ ਰੱਦ

ਖੇਤੀ ਬਿੱਲ: ਰਾਸ਼ਟਰਪਤੀ ਦੇ ਦਰ ’ਤੇ ਪਹੁੰਚੀ ਵਿਰੋਧੀ ਧਿਰ

ਖੇਤੀ ਬਿੱਲ: ਰਾਸ਼ਟਰਪਤੀ ਦੇ ਦਰ ’ਤੇ ਪਹੁੰਚੀ ਵਿਰੋਧੀ ਧਿਰ

ਗੁਲਾਮ ਨਬੀ ਆਜ਼ਾਦ ਵੱਲੋਂ ਕੋਵਿੰਦ ਨੂੰ ਬਿੱਲਾਂ ’ਤੇ ਸਹਿਮਤੀ ਨਾ ਦੇਣ ਦੀ...

ਸ਼ਹਿਰ

View All