ਜਿਨਸੀ ਸ਼ੋਸ਼ਣ ਮਾਮਲੇ ਦੀ ਪੜਤਾਲ ਮੁਕੰਮਲ

ਜਸਵੰਤ ਸਿੰਘ ਜੱਸ ਫ਼ਰੀਦਕੋਟ, 4 ਦਸੰਬਰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਇੱਕ ਡਾਕਟਰ ਅਤੇ ਯੂਨੀਵਰਸਿਟੀ ਦੇ ਇੱਕ ਸੀਨੀਅਰ ਅਧਿਕਾਰੀ ਉੱਪਰ ਜਿਨਸੀ ਸ਼ੋਸ਼ਣ ਦੇ ਲੱਗੇ ਦੋਸ਼ਾਂ ਦੀ ਸਥਾਨਕ ਜਾਂਚ ਕਮੇਟੀ ਨੇ ਪੜਤਾਲ ਮੁਕੰਮਲ ਕਰ ਲਈ ਹੈ। ਕਮੇਟੀ ਦੀ ਚੇਅਰਪਰਸਨ ਅਮਰਜੀਤ ਕੌਰ ਨੇ ਪੜਤਾਲ ਦੌਰਾਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ, ਵਿਵਾਦਾਂ ’ਚ ਘਿਰੇ ਡਾ. ਸੰਜੇ ਗੁਪਤਾ ਅਤੇ ਡਾ. ਲੱਜਾ ਦੇਵੀ ਗੋਇਲ ਦੇ ਬਿਆਨ ਦਰਜ ਕੀਤੇ ਹਨ। ਕਮੇਟੀ ਨੇ 90 ਦਿਨਾਂ ਵਿੱਚ ਇਸ ਮਾਮਲੇ ਦੀ ਪੜਤਾਲ ਮੁਕੰਮਲ ਕਰਨੀ ਸੀ। ਹਾਲਾਂਕਿ ਕਮੇਟੀ ਨੇ ਜਾਂਚ ਇੱਕ ਹਫ਼ਤਾ ਪਹਿਲਾਂ ਹੀ ਮੁਕੰਮਲ ਕਰ ਲਈ ਸੀ ਪਰ ਜ਼ਿਲ੍ਹਾ ਅਟਾਰਨੀ ਨੇ ਆਪਣੀ ਰਿਪੋਰਟ ਵਿੱਚ ਕਿਹਾ ਸੀ ਕਿ ਜਾਂਚ ਕਮੇਟੀ ਨੇ ਪੜਤਾਲ ਦੌਰਾਨ ਪੀੜਤ ਡਾਕਟਰ ਨੂੰ ਸੁਣਵਾਈ ਦਾ ਪੂਰਾ ਮੌਕਾ ਨਹੀਂ ਦਿੱਤਾ। ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਪੜਤਾਲ ਦੁਬਾਰਾ ਕਰਨ ਦੇ ਆਦੇਸ਼ ਦਿੱਤੇ ਸਨ। ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਨੇ ਕਿਹਾ ਕਿ ਜਿਨਸੀ ਸ਼ੋਸ਼ਣ ਵਿਵਾਦ ਦੀ ਪੜਤਾਲ ਮੁਕੰਮਲ ਹੋ ਗਈ ਹੈ ਅਤੇ ਪੜਤਾਲ ਦੌਰਾਨ ਜੋ ਬਿਆਨ ਅਤੇ ਦਸਤਾਵੇਜ਼ ਫਾਈਲ ਉੱਪਰ ਆਏ ਹਨ, ਉਨ੍ਹਾਂ ਦਾ ਅਧਿਐਨ ਕੀਤਾ ਜਾ ਰਿਹਾ ਹੈ ਅਤੇ ਜਲਦ ਹੀ ਇਸ ਦੀ ਰਿਪੋਰਟ ਤਿਆਰ ਕਰ ਦਿੱਤੀ ਜਾਵੇਗੀ। ਦੂਜੇ ਪਾਸੇ ਪੀੜਤ ਡਾਕਟਰ ਅਤੇ ਐਕਸ਼ਨ ਕਮੇਟੀ ਡਿਪਟੀ ਕਮਿਸ਼ਨਰ ਦੇ ਦਫ਼ਤਰ ਨਜ਼ਦੀਕ ਧਰਨੇ ’ਤੇ ਡਟੇ ਹੋਏ ਹਨ। ਐਕਸ਼ਨ ਕਮੇਟੀ ਦੇ ਆਗੂ ਲਾਲ ਸਿੰਘ ਗੋਲੇਵਾਲਾ, ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਜਤਿੰਦਰ ਸਿੰਘ, ਹਰਵੀਰ ਕੌਰ, ਸੁਖਪ੍ਰੀਤ ਕੌਰ, ਗੁਰਦਿਆਲ ਸਿੰਘ ਭੱਟੀ, ਗੁਰਪਾਲ ਸਿੰਘ ਨੰਗਲ ਅਤੇ ਕੇਸ਼ਵ ਅਜ਼ਾਦ ਨੇ ਕਿਹਾ ਕਿ ਪ੍ਰਸ਼ਾਸਨ ਨੇ ਜਾਂਚ ਨੂੰ ਜਾਣ ਬੁੱਝ ਕੇ 90 ਦਿਨ ਤੱਕ ਲਟਕਾਇਆ ਹੈ। ਉਨ੍ਹਾਂ ਕਿਹਾ ਕਿ ਐਕਸ਼ਨ ਕਮੇਟੀ ਪਹਿਲਾਂ ਹੀ 7 ਦਸੰਬਰ ਨੂੰ ਡਿਪਟੀ ਕਮਿਸ਼ਨਰ ਘੇਰਨ ਦਾ ਐਲਾਨ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕਸੂਰਵਾਰ ਡਾਕਟਰਾਂ ਖਿਲਾਫ਼ ਕਾਰਵਾਈ ਹੋਣ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਕਮੇਟੀ ਆਗੂਆਂ ਨੇ ਕਿਹਾ ਕਿ ਪੜਤਾਲ ਦੌਰਾਨ ਪੀੜਤ ਡਾਕਟਰ ਨੂੰ ਯੂਨੀਵਰਸਿਟੀ ਵੱਲੋਂ ਕਥਿਤ ਪ੍ਰੇਸ਼ਾਨ ਕੀਤਾ ਗਿਆ ਹੈ ਅਤੇ ਜਾਂਚ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਗਈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਬਾਈਕਾਟ ਦੌਰਾਨ ਕਿਰਤ ਸੁਧਾਰਾਂ ਸਣੇ ਕਈ ਬਿੱਲ ਪਾਸ

ਬਾਈਕਾਟ ਦੌਰਾਨ ਕਿਰਤ ਸੁਧਾਰਾਂ ਸਣੇ ਕਈ ਬਿੱਲ ਪਾਸ

ਸਰਕਾਰ ਨੂੰ ਰਾਸ ਆਇਆ ਵਿਰੋਧੀ ਧਿਰ ਦਾ ਬਾਈਕਾਟ; ਸੰਸਦ ਦੇ ਦੋਵੇਂ ਸਦਨ ਅਣ...

ਰੇਲ ਰੋਕੋ ਅੰਦੋਲਨ ਅੱਜ ਤੋਂ; ਪੰਜਾਬ ਬੰਦ ਭਲਕੇ

ਰੇਲ ਰੋਕੋ ਅੰਦੋਲਨ ਅੱਜ ਤੋਂ; ਪੰਜਾਬ ਬੰਦ ਭਲਕੇ

ਰੇਲ ਵਿਭਾਗ ਨੇ ਪੰਜਾਬ ਆਉਣ ਵਾਲੀਆਂ ਸਾਰੀਆਂ ਗੱਡੀਆਂ ਕੀਤੀਆਂ ਰੱਦ

ਖੇਤੀ ਬਿੱਲ: ਰਾਸ਼ਟਰਪਤੀ ਦੇ ਦਰ ’ਤੇ ਪਹੁੰਚੀ ਵਿਰੋਧੀ ਧਿਰ

ਖੇਤੀ ਬਿੱਲ: ਰਾਸ਼ਟਰਪਤੀ ਦੇ ਦਰ ’ਤੇ ਪਹੁੰਚੀ ਵਿਰੋਧੀ ਧਿਰ

ਗੁਲਾਮ ਨਬੀ ਆਜ਼ਾਦ ਵੱਲੋਂ ਕੋਵਿੰਦ ਨੂੰ ਬਿੱਲਾਂ ’ਤੇ ਸਹਿਮਤੀ ਨਾ ਦੇਣ ਦੀ...

ਸ਼ਹਿਰ

View All