ਜੱਸੀ ਸਿੱਧੂ ਕੈਨੇਡਾ ਕਤਲ ਕੇਸ: ਮਾਂ ਤੇ ਮਾਮਾ ਅਦਾਲਤ ’ਚ ਪੇਸ਼

ਮ੍ਰਿਤਕ ਜੱਸੀ ਕੈਨੇਡਾ ਦੀ ਆਪਣੇ ਪਤੀ ਸੁਖਵਿੰਦਰ ਸਿੰਘ ਉਰਫ਼ ਮਿੱਠੂ ਨਾਲ ਪੁਰਾਣੀ ਤਸਵੀਰ।

ਗੁਰਦੀਪ ਸਿੰਘ ਲਾਲੀ ਸੰਗਰੂਰ, 13 ਫਰਵਰੀ ਪੰਜਾਬ ਵਿਚ 19 ਵਰ੍ਹੇ ਪਹਿਲਾਂ ਅਣਖ਼ ਖਾਤਰ ਜਸਵਿੰਦਰ ਕੌਰ ਉਰਫ਼ ਜੱਸੀ ਕੈਨੇਡਾ ਦੇ ਕਤਲ ਕੇਸ ਦੀ ਸੁਣਵਾਈ ਅੱਜ ਵਧੀਕ ਸੈਸ਼ਨ ਜੱਜ ਸਮ੍ਰਿਤੀ ਧੀਰ ਦੀ ਅਦਾਲਤ ਵਿਚ ਹੋਈ। ਇਸ ਮੌਕੇ ਜੱਸੀ ਕੈਨੇਡਾ ਦੀ ਮਾਂ ਅਤੇ ਮਾਮੇ ਨੂੰ ਜੇਲ੍ਹ ’ਚੋਂ ਪੰਜਾਬ ਪੁਲੀਸ ਦੀ ਟੀਮ ਪੇਸ਼ੀ ’ਤੇ ਲੈ ਕੇ ਆਈ। ਸੁਣਵਾਈ ਦੌਰਾਨ ਦੋ ਪਟਵਾਰੀਆਂ ਨੇ ਬਤੌਰ ਗਵਾਹ ਆਪਣੇ ਬਿਆਨ ਦਰਜ ਕਰਵਾਏ। ਅਦਾਲਤ ਵਲੋਂ ਕੇਸ ਦੀ ਅਗਲੀ ਸੁਣਵਾਈ ਲਈ 26 ਫਰਵਰੀ ਦੀ ਨਿਰਧਾਰਤ ਕੀਤੀ ਗਈ ਹੈ। ਬਹੁਚਰਚਿਤ ਜੱਸੀ ਕੈਨੇਡਾ ਕਤਲ ਕੇਸ ਦੇ ਮਾਮਲੇ ’ਤੇ ਜੱਸੀ ਦੀ ਮਾਂ ਮਲਕੀਤ ਕੌਰ ਸਿੱਧੂ ਅਤੇ ਮਾਮਾ ਸੁਰਜੀਤ ਸਿੰਘ ਬਦੇਸ਼ਾ ਨੂੰ ਪੰਜਾਬ ਪੁਲੀਸ ਦੀ ਟੀਮ ਜੇਲ੍ਹ ’ਚੋਂ ਪੇਸ਼ੀ ’ਤੇ ਲੈ ਕੇ ਆਈ। ਮੁਦਈ ਸੁਖਵਿੰਦਰ ਸਿੰਘ ਉਰਫ਼ ਮਿੱਠੂ ਵਲੋਂ ਕੇਸ ਦੀ ਪੈਰਵਾਈ ਕਰ ਰਹੇ ਐਡਵੋਕੇਟ ਅਸ਼ਵਨੀ ਚੌਧਰੀ ਅਤੇ ਐਡਵੋਕੇਟ ਰਾਜ ਕੁਮਾਰ ਨੇ ਦੱਸਿਆ ਕਿ ਅੱਜ ਸੁਣਵਾਈ ਦੌਰਾਨ ਦੋ ਪਟਵਾਰੀਆਂ ਅਮਰੀਕ ਸਿੰਘ ਅਤੇ ਨਛੱਤਰ ਸਿੰਘ ਵਲੋਂ ਬਤੌਰ ਗਵਾਹ ਆਪਣੇ ਬਿਆਨ ਦਰਜ ਕਰਵਾਏ ਗਏ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਲੋਂ ਘਟਨਾ ਤੋਂ ਬਾਅਦ ਮੌਕੇ ’ਤੇ ਨਕਸ਼ੇ ਬਣਾਏ ਗਏ ਸਨ। ਜ਼ਿਕਰਯੋਗ ਹੈ ਕਿ ਕੈਨੇਡਾ ਦੀ ਜੰਮਪਲ 25 ਸਾਲਾ ਜਸਵਿੰਦਰ ਕੌਰ ਉਰਫ਼ ਜੱਸੀ ਸਿੱਧੂ ਕਤਲ ਕੇਸ ਵਿਚ ਕੈਨੇਡੀਅਨ ਨਾਗਰਿਕ ਮਲਕੀਤ ਕੌਰ ਸਿੱਧੂ (68) ਅਤੇ ਸੁਰਜੀਤ ਸਿੰਘ ਬਦੇਸ਼ਾ (73) ਨੂੰ ਲੰਮੀ ਜੱਦੋਜਹਿਦ ਤੋਂ ਬਾਅਦ 24 ਜਨਵਰੀ 2019 ਨੂੰ ਭਾਰਤ ਲਿਆਂਦਾ ਗਿਆ ਸੀ। ਅਦਾਲਤ ਨੇ 17 ਸਤੰਬਰ 2019 ਨੂੰ ਮਲਕੀਤ ਕੌਰ ਅਤੇ ਸੁਰਜੀਤ ਸਿੰਘ ਬਦੇਸ਼ਾ ਖ਼ਿਲਾਫ਼ ਦੋਸ਼ ਆਇਦ ਕਰ ਦਿੱਤੇ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕਸ਼ਮੀਰ ਵਾਦੀ ਮੁੜ ਪਾਬੰਦੀਆਂ ਹੇਠ

ਕਸ਼ਮੀਰ ਵਾਦੀ ਮੁੜ ਪਾਬੰਦੀਆਂ ਹੇਠ

ਧਾਰਾ-370 ਹਟਾਉਣ ਦੀ ਪਹਿਲੀ ਵਰ੍ਹੇਗੰਢ ਤੋਂ ਦੋ ਦਿਨ ਪਹਿਲਾਂ ਕੀਤੇ ‘ਲੌਕ...

ਜ਼ਹਿਰੀਲੀ ਸ਼ਰਾਬ ਕਾਰਨ 7 ਹੋਰ ਮੌਤਾਂ

ਜ਼ਹਿਰੀਲੀ ਸ਼ਰਾਬ ਕਾਰਨ 7 ਹੋਰ ਮੌਤਾਂ

* ਮੌਤਾਂ ਦੀ ਗਿਣਤੀ ਵਧ ਕੇ 119 ਹੋਈ; * ਮੋਗਾ ਅਤੇ ਲੁਧਿਆਣਾ ਦੇ ਪੇਂਟ ਸ...

ਵਿੱਤੀ ਸੰਕਟ: ਪੰਜਾਬ ਸਰਕਾਰ ਨੇ ਤਿੰਨ ਲੱਖ ਮੁਲਾਜ਼ਮਾਂ ਦੀ ਤਨਖ਼ਾਹ ਰੋਕੀ

ਵਿੱਤੀ ਸੰਕਟ: ਪੰਜਾਬ ਸਰਕਾਰ ਨੇ ਤਿੰਨ ਲੱਖ ਮੁਲਾਜ਼ਮਾਂ ਦੀ ਤਨਖ਼ਾਹ ਰੋਕੀ

* ਕੇਵਲ ਦਰਜਾ ਚਾਰ ਮੁਲਾਜ਼ਮਾਂ ਨੂੰ ਮਿਲੇਗੀ ਤਨਖ਼ਾਹ; * ਸਰਕਾਰ ਨੂੰ 2303...

ਜ਼ਹਿਰੀਲੀ ਸ਼ਰਾਬ ਮਾਮਲਾ: ਬਾਜਵਾ ਤੇ ਦੂਲੋ ਨੇ ਕੈਪਟਨ ਖ਼ਿਲਾਫ਼ ਮੋਰਚਾ ਖੋਲ੍ਹਿਆ

ਜ਼ਹਿਰੀਲੀ ਸ਼ਰਾਬ ਮਾਮਲਾ: ਬਾਜਵਾ ਤੇ ਦੂਲੋ ਨੇ ਕੈਪਟਨ ਖ਼ਿਲਾਫ਼ ਮੋਰਚਾ ਖੋਲ੍ਹਿਆ

ਕਾਂਗਰਸੀ ਸੰਸਦ ਮੈਂਬਰਾਂ ਨੇ ਰਾਜਪਾਲ ਬਦਨੌਰ ਨੂੰ ਮਿਲ ਕੇ ਮਾਮਲੇ ਦੀ ਸੀਬ...

ਭੂਮੀ ਪੂਜਨ: ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੱਦਾ ਪੱਤਰ

ਭੂਮੀ ਪੂਜਨ: ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੱਦਾ ਪੱਤਰ

ਰਾਮ ਮੰਦਰ ਦੇ ਨਿਰਮਾਣ ਲਈ ਪੰਜ ਸਰੋਵਰਾਂ ਦਾ ਜਲ ਲੈ ਕੇ ਜਾਵਾਂਗੇ: ਸੰਦੀਪ...