ਝੂਠਾ ਕੇਸ ਦਰਜ ਕਰਨ ’ਤੇ ਸਮਾਣਾ ਸਿਟੀ ਪੁਲੀਸ ਮੁਖੀ ਤੇ ਏਐੱਸਆਈ ਮੁਅੱਤਲ

ਅਸ਼ਵਨੀ ਗਰਗ ਸਮਾਣਾ, 6 ਦਸੰਬਰ ਬੀਤੇ ਅਗਸਤ ਮਹੀਨੇ ਸਥਾਨਕ ਮੇਨ ਰੋਡ ਤੋਂ ਮੀਟ ਸ਼ਾਪ ਦੇ ਮਾਲਕ ਨੂੰ ਨਸ਼ੀਲੀਆਂ ਗੋਲੀਆਂ ਸਣੇ ਫੜਨ ਦੇ ਮਾਮਲੇ ਵਿਚ ਪੀੜਤ ਦੇ ਪਰਿਵਾਰਕ ਮੈਂਬਰਾਂ ਨੇ ਮਾਮਲਾ ਝੂਠਾ ਕਰਾਰ ਦਿੰਦਿਆਂ ਹਾਈ ਕੋਰਟ ਵਿਚ ਪਹੁੰਚ ਕੀਤੀ ਸੀ। ਇਸ ਮਗਰੋਂ ਹਾਈ ਕੋਰਟ ਦੇ ਆਦੇਸ਼ ’ਤੇ ਐੱਸਐੱਸਪੀ ਪਟਿਆਲਾ ਵੱਲੋਂ ਕਰਵਾਈ ਜਾਂਚ ਤੋਂ ਬਾਅਦ ਸਿਟੀ ਪੁਲੀਸ ਸਮਾਣਾ ਦੇ ਮੁਖੀ ਸਾਹਿਬ ਸਿੰਘ ਅਤੇ ਏਐੱਸਆਈ ਜੈਪ੍ਰਕਾਸ਼ ਨੂੰ ਨੌਕਰੀ ਤੋਂ ਸਸਪੈਂਡ ਕਰ ਦਿੱਤਾ ਗਿਆ ਹੈ। ਸਿਟੀ ਪੁਲੀਸ ਨੇ ਬੀਤੀ 12 ਅਗਸਤ ਨੂੰ ਸਥਾਨਕ ਗੋਪਾਲ ਭਵਨ ਨੇੜੇ ਸੁੱਖਾ ਮੀਟ ਸ਼ਾਪ ’ਤੇ ਛਾਪਾ ਮਾਰ ਕੇ ਸੁਖਵਿੰਦਰ ਸਿੰਘ ਸੁੱਖਾ ਨੂੰ 1020 ਨਸ਼ੀਲੀਆਂ ਗੋਲੀਆਂ ਸਣੇ ਫੜਨ ਦਾ ਦਾਅਵਾ ਕਰਦਿਆਂ ਉਸ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਸੀ। ਸੁਖਵਿੰਦਰ ਸਿੰਘ ਦੇ ਭਤੀਜੇ ਗਗਨਦੀਪ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਜਾਣਬੁੱਝ ਕੇ ਉਸ ਦੇ ਚਾਚਾ ਨੂੰ ਨਸ਼ੀਲੀਆਂ ਗੋਲੀਆਂ ਦੇ ਮਾਮਲੇ ਵਿਚ ਫਸਾਇਆ ਹੈ ਜਦੋਂਕਿ ਮੌਕੇ ਤੋਂ ਅਜਿਹਾ ਕੁਝ ਵੀ ਪੁਲੀਸ ਨੂੰ ਬਰਾਮਦ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਸਾਢੇ ਅੱਠ ਵਜੇ ਦੀ ਰੇਡ ਦਿਖਾਈ ਜਦੋਂਕਿ ਦੁਕਾਨ ਅੱਠ ਵੱਜ ਕੇ 2 ਮਿੰਟ ’ਤੇ ਬੰਦ ਹੋ ਗਈ ਸੀ, ਜਿਸ ਦੀ ਸੀਸੀਟੀਵੀ ਫੁਟੇਜ ਉਨ੍ਹਾਂ ਪੁਲੀਸ ਦੇ ਆਲਾ ਅਧਿਕਾਰੀਆਂ ਸਣੇ ਸੂਬੇ ਦੇ ਗ੍ਰਹਿ ਮੰਤਰੀ ਨੂੰ ਭੇਜ ਕੇ ਇਨਸਾਫ਼ ਦੀ ਮੰਗ ਕੀਤੀ ਸੀ ਪਰ ਜਦੋਂ ਕਿਸੇ ਨੇ ਵੀ ਉਨ੍ਹਾਂ ਦੀ ਗੱਲ ਨਾ ਸੁਣੀ ਤਾਂ ਉਨ੍ਹਾਂ ਹਾਈ ਕੋਰਟ ਵਿਚ ਪਟੀਸ਼ਟ ਦਾਇਰ ਕੀਤੀ। ਉਨ੍ਹਾਂ ਦੱਸਿਆ ਕਿ 29 ਨਵੰਬਰ ਨੂੰ ਹਾਈ ਕੋਰਟ ਨੇ ਐੱਸਐੱਸਪੀ ਪਟਿਆਲਾ ਤੋਂ ਇਸ ਸਬੰਧੀ 6 ਦਸੰਬਰ ਤੱਕ ਰਿਪੋਰਟ ਮੰਗੀ ਸੀ। ਐੱਸਐੱਸਪੀ ਪਟਿਆਲਾ ਮਨਦੀਪ ਸਿੰਘ ਸਿੱਧੂ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਸਿਟੀ ਪੁਲੀਸ ਮੁਖੀ ਸਮਾਣਾ ਸਾਹਿਬ ਸਿੰਘ ਅਤੇ ਏਐੱਸਆਈ ਜੈ ਪ੍ਰਕਾਸ਼ ਨੂੰ ਇਸ ਮਾਮਲੇ ਵਿਚ ਮੁਅੱਤਲ ਕਰ ਦਿੱਤਾ ਗਿਆ ਹੈ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਬਾਈਕਾਟ ਦੌਰਾਨ ਕਿਰਤ ਸੁਧਾਰਾਂ ਸਣੇ ਕਈ ਬਿੱਲ ਪਾਸ

ਬਾਈਕਾਟ ਦੌਰਾਨ ਕਿਰਤ ਸੁਧਾਰਾਂ ਸਣੇ ਕਈ ਬਿੱਲ ਪਾਸ

ਸਰਕਾਰ ਨੂੰ ਰਾਸ ਆਇਆ ਵਿਰੋਧੀ ਧਿਰ ਦਾ ਬਾਈਕਾਟ; ਸੰਸਦ ਦੇ ਦੋਵੇਂ ਸਦਨ ਅਣ...

ਰੇਲ ਰੋਕੋ ਅੰਦੋਲਨ ਅੱਜ ਤੋਂ; ਪੰਜਾਬ ਬੰਦ ਭਲਕੇ

ਰੇਲ ਰੋਕੋ ਅੰਦੋਲਨ ਅੱਜ ਤੋਂ; ਪੰਜਾਬ ਬੰਦ ਭਲਕੇ

ਰੇਲ ਵਿਭਾਗ ਨੇ ਪੰਜਾਬ ਆਉਣ ਵਾਲੀਆਂ ਸਾਰੀਆਂ ਗੱਡੀਆਂ ਕੀਤੀਆਂ ਰੱਦ

ਖੇਤੀ ਬਿੱਲ: ਰਾਸ਼ਟਰਪਤੀ ਦੇ ਦਰ ’ਤੇ ਪਹੁੰਚੀ ਵਿਰੋਧੀ ਧਿਰ

ਖੇਤੀ ਬਿੱਲ: ਰਾਸ਼ਟਰਪਤੀ ਦੇ ਦਰ ’ਤੇ ਪਹੁੰਚੀ ਵਿਰੋਧੀ ਧਿਰ

ਗੁਲਾਮ ਨਬੀ ਆਜ਼ਾਦ ਵੱਲੋਂ ਕੋਵਿੰਦ ਨੂੰ ਬਿੱਲਾਂ ’ਤੇ ਸਹਿਮਤੀ ਨਾ ਦੇਣ ਦੀ...

ਸ਼ਹਿਰ

View All