ਡਰੋਨ ਰਾਹੀਂ ਤਸਕਰੀ ਮਾਮਲੇ ’ਚ ਦੋ ਹੋਰ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦੇ

ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 13 ਜਨਵਰੀ ਡਰੋਨ ਦੀ ਮਦਦ ਨਾਲ ਪਾਕਿਸਤਾਨ ਤੋਂ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਮਾਮਲੇ ਵਿੱਚ ਪੁਲੀਸ ਨੇ ਜੇਲ੍ਹ ਵਿਚ ਬੰਦ ਦੋ ਵਿਅਕਤੀਆਂ ਨੂੰ ਪੁੱਛਗਿੱਛ ਲਈ ਪ੍ਰੋਡਕਸ਼ਨ ਵਰੰਟ ’ਤੇ ਹਿਰਾਸਤ ਵਿੱਚ ਲਿਆ ਹੈ। ਇਨ੍ਹਾਂ ਦੋਵਾਂ ਦੀ ਸ਼ਨਾਖਤ ਲਖਵਿੰਦਰ ਸਿੰਘ ਉਰਫ ਲੱਖਾ ਤੇ ਸਵਰਨ ਸਿੰਘ ਵਾਸੀ ਰਾਜਾਤਾਲ ਵਜੋਂ ਹੋਈ ਹੈ। ਇਸ ਮਾਮਲੇ ਵਿੱਚ ਪੁਲੀਸ ਨੇ ਪਹਿਲਾਂ ਵੀ ਜੇਲ੍ਹ ਵਿਚ ਬੰਦ ਇਕ ਵਿਅਕਤੀ ਬਲਕਾਰ ਸਿੰਘ ਨੂੰ ਲਿਆਂਦਾ ਸੀ, ਜਿਸ ਕੋਲੋਂ ਕੀਤੀ ਗਈ ਪੁੱਛਗਿੱਛ ਦੌਰਾਨ ਹੀ ਇਨ੍ਹਾਂ ਦੋਵਾਂ ਦੇ ਨਾਂ ਸਾਹਮਣੇ ਆਏ ਹਨ। ਜ਼ਿਲ੍ਹਾ ਦਿਹਾਤੀ ਪੁਲੀਸ ਦੇ ਐੱਸਐੱਸਪੀ ਵਿਕਰਮਜੀਤ ਦੁੱਗਲ ਨੇ ਪੁੱਛਗਿੱਛ ਲਈ ਜੇਲ੍ਹ ’ਚੋਂ ਦੋ ਹੋਰ ਵਿਅਕਤੀਆਂ ਨੂੰ ਲਿਆਂਦੇ ਜਾਣ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਇਹ ਦੋਵੇਂ 16 ਜਨਵਰੀ ਤਕ ਪੁਲੀਸ ਰਿਮਾਂਡ ’ਤੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All