ਡਿਵਾਈਨ ਲਾਈਟ ਸਕੂਲ ’ਚ ਸਮਾਗਮ

ਪੱਤਰ ਪ੍ਰੇਰਕ ਫਤਹਿਗੜ੍ਹ ਸਾਹਿਬ, 15 ਜਨਵਰੀ ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਵਿਚ ਲੋਹੜੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਬੱਚਿਆਂ ਨੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ। ਬੱਚਿਆਂ ਨੂੰ ਮੂੰਗਫਲੀ-ਰਿਓੜੀਆਂ ਵੰਡੀਆਂ ਗਈਆਂ ਅਤੇ ਲੋਹੜੀ ਬਾਲ ਕੇ ਬੱਚਿਆਂ ਨੇ ਖ਼ੂਬ ਅਨੰਦ ਮਾਣਿਆ। ਇਸ ਮੌਕੇ ਸਕੂਲ ਦੇ ਪ੍ਰਧਾਨ ਭਗਤ ਸਿੰਘ, ਡਾਇਰੈਕਟਰ ਅਸ਼ੋਕ ਸੂਦ ਤੇ ਸਕੂਲ ਪ੍ਰਿੰਸੀਪਲ ਡਾ. ਬਬੀਤਾ ਚੋਪੜਾ ਨੇ ਦੱਸਿਆ ਕਿ ਸਾਨੂੰ ਅਜਿਹੇ ਦਿਹਾੜੇ ਇਕੱਠੇ ਹੋ ਕੇ ਖੁਸ਼ੀਆਂ ਸਾਂਝੀਆਂ ਕਰਨੀਆਂ ਚਾਹੀਦੀਆਂ ਹਨ। ਸਾਰੇ ਧਰਮ ਮਾਨਵਤਾ ਦਾ ਸੰਦੇਸ਼ ਦਿੰਦੇ ਹਨ। ਇਸ ਮੌਕੇ ਬੱਚਿਆ ਨੇ ਧਾਰਮਿਕ ਗੀਤ ਗਾਏ ਅਤੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All