ਡੋਪ ਟੈਸਟ ਮਾਮਲਾ: ਵਿਧਾਇਕ ਵੱਲੋਂ ਸਿਵਲ ਹਸਪਤਾਲ ਦੀ ਚੈਕਿੰਗ

ਗੁਰਬਖਸ਼ਪੁਰੀ ਤਰਨ ਤਾਰਨ, 20 ਨਵੰਬਰ

ਤਰਨ ਤਾਰਨ ਦੇ ਸਿਵਲ ਹਸਪਤਾਲ ਦਾ ਦੌਰਾ ਕਰਦੇ ਹੋਏ ਵਿਧਾਇਕ ਡਾਕਟਰ ਧਰਮਬੀਰ ਅਗਨੀਹੋਤਰੀ|

ਇੱਥੋਂ ਦੇ ਸਿਵਲ ਹਸਪਤਾਲ ਤੋਂ ਜਾਅਲੀ ਡੋਪ ਟੈਸਟ ਰਿਪੋਰਟਾਂ ਜਾਰੀ ਕਰਨ ਸਣੇ ਹੋਰ ਬੇਨਿਯਮੀਆਂ ਦੀ ਚੱਲ ਰਹੀ ਚਰਚਾ ਤੋਂ ਖ਼ਫ਼ਾ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਨੇ ਅੱਜ ਹਸਪਤਾਲ ਦੀ ਚੈਕਿੰਗ ਕੀਤੀ। ਇਸ ਦੌਰਾਨ ਛੇ ਦੇ ਕਰੀਬ ਮੈਡੀਕਲ ਅਧਿਕਾਰੀ ਗ਼ੈਰਹਾਜ਼ਰ ਪਾਏ ਗਏ। ਇਸ ਦੌਰਾਨ ਵਿਧਾਇਕ ਨੇ ਹਸਪਤਾਲ ਦੇ ਮਾੜੇ ਪ੍ਰਬੰਧਾਂ ਖ਼ਿਲਾਫ਼ ਗੁੱਸੇ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਉਹ ਇਸ ਸਬੰਧੀ ਸੂਬੇ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨਾਲ ਚਰਚਾ ਕਰ ਕੇ ਅਗਲੇਰੀ ਕਾਰਵਾਈ ਕਰਨ ਦੀ ਮੰਗ ਕਰਨਗੇ। ਸਵੇਰੇ 9.20 ਵਜੇ ਅਚਾਨਕ ਕੀਤੀ ਚੈਕਿੰਗ ਬਾਰੇ ਡਾ. ਅਗਨੀਹੋਤਰੀ ਨੇ ਦੱਸਿਆ ਕਿ ਉਸ ਵੇਲੇ ਤੱਕ ਵੀ ਛੇ ਦੇ ਕਰੀਬ ਡਾਕਟਰ ਹਸਪਤਾਲ ਨਹੀਂ ਸੀ ਆਏ। ਹਸਪਤਾਲ ਦੇ ਮਾੜੇ ਪ੍ਰਬੰਧਾਂ ਬਾਰੇ ਉਨ੍ਹਾਂ ਕਿਹਾ ਕਿ ਪਰਚੀ ਬਣਾਉਣ ਲਈ ਮਰੀਜ਼ ਲੰਮੀਆਂ ਲਾਈਨਾਂ ਵਿਚ ਖੜ੍ਹੇ ਸਨ, ਜਿੱਥੇ ਬਿਰਧ ਮਰੀਜ਼ਾਂ ਲਈ ਕੋਈ ਵੱਖਰਾ ਪ੍ਰਬੰਧ ਨਹੀਂ ਸੀ ਕੀਤਾ ਹੋਇਆ। ਉਨ੍ਹਾਂ ਹਸਪਤਾਲ ਵਿਚ ਕੁੱਤਿਆਂ ਦੇ ਵੱਢਣ ਸਬੰਧੀ ਦਵਾਈ ਨਾ ਹੋਣ ’ਤੇ ਵੀ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਹਸਤਪਾਲ ਦੇ ਡਾਕਟਰਾਂ ਵੱਲੋਂ ਛੋਟੇ-ਮੋਟੇ ਇਲਾਜ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਜਾਂਦਾ ਹੈ, ਜਿਸ ਕਾਰਨ ਲੋਕਾਂ ਨੂੰ ਖੱਜਲ ਖੁਆਰੀ ਹੁੰਦੀ ਹੈ। ਉਨ੍ਹਾਂ ਹਸਪਤਾਲ ਤੋਂ ਡੋਪ ਟੈਸਟ ਦੀਆਂ ਜਾਅਲੀ ਰਿਪੋਰਟਾਂ ਜਾਰੀ ਕੀਤੇ ਜਾਣ ਬਾਰੇ ਕਿਹਾ ਕਿ ਇਸ ਮਾਮਲੇ ਵਿਚ ਕਸੂਰਵਾਰ ਪਾਏ ਜਾਣ ਵਾਲੇ ਅਧਿਕਾਰੀਆਂ-ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ|

ਸਿਵਲ ਸਰਜਨ ਵੱਲੋਂ ਤਿੰਨ ਮੈਂਬਰੀ ਜਾਂਚ ਟੀਮ ਕਾਇਮ ਤਰਨ ਤਾਰਨ ਅਤੇ ਪੱਟੀ ਦੇ ਸਿਵਲ ਹਸਪਤਾਲਾਂ ਤੋਂ ਜਾਰੀ ਹੋਈਆਂ ਡੋਪ ਟੈਸਟ ਦੀਆਂ ਕਥਿਤ ਜਾਅਲੀ ਰਿਪੋਰਟਾਂ ਦੇ ਮਾਮਲੇ ਦੀ ਜਾਂਚ ਕਰਨ ਲਈ ਸਿਵਲ ਸਰਜਨ ਡਾ. ਅਨੂਪ ਕੁਮਾਰ ਨੇ ਅੱਜ ਤਿੰਨ ਮੈਂਬਰੀ ਜਾਂਚ ਟੀਮ ਦਾ ਗਠਨ ਕੀਤਾ ਹੈ। ਇਹ ਮਾਮਲਾ ਜ਼ਿਲ੍ਹਾ ਪੁਲੀਸ ਦੇ ਮੁਲਾਜ਼ਮਾਂ ਨੂੰ ਡੋਪ ਟੈਸਟ ਦੀਆਂ ਜਾਅਲੀ ਰਿਪੋਰਟਾਂ ਜਾਰੀ ਕੀਤੇ ਜਾਣ ’ਤੇ ਉਜਾਗਰ ਹੋਇਆ ਸੀ। ਸਿਵਲ ਸਰਜਨ ਨੇ ਦੱਸਿਆ ਕਿ ਇਸ ਟੀਮ ਵਿਚ ਉਨ੍ਹਾਂ ਦੇ ਦਫ਼ਤਰ ਦੇ ਤਿੰਨ ਸੀਨੀਅਰ ਅਧਿਕਾਰੀ ਸ਼ਾਮਲ ਕੀਤੇ ਗਏ ਹਨ। ਇਹ ਜਾਂਚ ਕਰਨ ਲਈ ਵਿਭਾਗ ਦੇ ਡਾਇਰੈਕਟਰ ਨੇ ਹੁਕਮ ਜਾਰੀ ਕੀਤੇ ਸਨ। ਰਿਪੋਰਟ ਭਲਕੇ ਵੀਰਵਾਰ ਨੂੰ ਤਿਆਰ ਕਰ ਕੇ ਵਿਭਾਗ ਦੇ ਚੰਡੀਗੜ੍ਹ ਸਥਿਤ ਡਾਇਰੈਕਟਰ ਦੇ ਦਫ਼ਤਰ ਵਿਚ ਭੇਜ ਦਿੱਤੀ ਜਾਵੇਗੀ। ਤਰਨ ਤਾਰਨ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਧਿਕਾਰੀ-ਕਮ-ਇੰਚਾਰਜ ਡਾ. ਇੰਦਰ ਮੋਹਨ ਗੁਪਤਾ ਨੇ ਇਸ ਮਾਮਲੇ ਵਿਚ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਵੱਲੋਂ ਆਪਣੀ ਇੱਛਾ ਅਨੁਸਾਰ ਰਿਪੋਰਟਾਂ ਦਿੱਤੇ ਜਾਣ ਦਾ ਦਬਾਅ ਪਾਏ ਜਾਣ ਦਾ ਦੋਸ਼ ਲਾਇਆ ਹੈ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪਾਇਲਟ ਦੀ ਖੁੱਲ੍ਹੀ ਬਗ਼ਾਵਤ, ਗਹਿਲੋਤ ਸਰਕਾਰ ਸੰਕਟ ’ਚ

ਪਾਇਲਟ ਦੀ ਖੁੱਲ੍ਹੀ ਬਗ਼ਾਵਤ, ਗਹਿਲੋਤ ਸਰਕਾਰ ਸੰਕਟ ’ਚ

ਉਪ ਮੁੱਖ ਮੰਤਰੀ ਨੇ 30 ਤੋਂ ਵੱਧ ਵਿਧਾਇਕਾਂ ਦੀ ਹਮਾਇਤ ਦਾ ਦਾਅਵਾ ਕੀਤਾ

ਵਰਵਰਾ ਰਾਓ ਦੀ ਹਾਲਤ ਚਿੰਤਾਜਨਕ

ਵਰਵਰਾ ਰਾਓ ਦੀ ਹਾਲਤ ਚਿੰਤਾਜਨਕ

ਪਰਿਵਾਰ ਨੇ ਦਾਅਵਾ ਕੀਤਾ; ਜਾਨ ਬਚਾਊਣ ਲਈ ਸਰਕਾਰ ਤੋਂ ਇਲਾਜ ਦੀ ਮੰਗ

ਸ਼ਹਿਰ

View All