ਤਬਲੀਗੀ ਸਮਾਗਮ ’ਚੋਂ ਆਏ ਵਿਅਕਤੀ ਨੂੰ ਕਰੋਨਾਵਾਇਰਸ

ਨਿੱਜੀ ਪੱਤਰ ਪ੍ਰੇਰਕ ਕਪੂਰਥਲਾ, 6 ਅਪਰੈਲ ਸਿਹਤ ਵਿਭਾਗ ਕਪੂਰਥਲਾ ਨੇ ਨਿਜ਼ਾਮੂਦੀਨ ਵਿਚ ਹੋਏ ਤਬਲੀਗੀ ਜਮਾਤ ਦੇ ਸਮਾਗਮ ਵਿਚੋਂ ਆਏ ਲੋਕਾਂ ’ਚੋਂ 33 ਦੇ ਸੈਂਪਲ ਕਰੋਨਾਵਾਇਰਸ ਸਬੰਧੀ ਜਾਂਚ ਲਈ ਭੇਜੇ ਸਨ, ਜਿਨ੍ਹਾਂ ਵਿਚੋਂ ਇਕ ਵਿਅਕਤੀ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਸਿਵਲ ਸਰਜਨ ਡਾ. ਜਸਮੀਤ ਬਾਵਾ ਨੇ ਦੱਸਿਆ ਕਿ ਕਪੂਰਥਲਾ ਸ਼ਹਿਰ ਦੇ ਪਿੰਡ ਕੋਟ ਕਰਾਰ ਖਾਂ ਵਾਸੀ ਅਫਜ਼ਲ ਸ਼ੇਖ ਦੀ ਰਿਪੋਰਟ ਕਰੋਨਾ ਪਾਜ਼ੇਟਿਵ ਆਈ ਹੈ। ਪੀੜਤ ਨੂੰ ਇਕਾਂਤਵਾਸ ਵਾਰਡ ਵਿਚ ਰੱਖਿਆ ਗਿਆ ਹੈ ਤੇ ਉਸ ਨੂੰ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਸਿਹਤ ਵਿਭਾਗ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ ਤਾਂ ਕਿ ਸਮੇਂ ਸਿਰ ਪੀੜਤਾਂ ਦੀ ਪਛਾਣ ਕੀਤੀ ਜਾ ਸਕੇ ਤੇ ਇਸ ਵਾਇਰਸ ਨੂੰ ਹੋਰ ਫੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਨੇ ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਅਤੇ ਜਾਗਰੂਕ ਰਹਿਣ ਦੀ ਅਪੀਲ ਕੀਤੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All