ਤਸਕਰੀ ਮਾਮਲਾ: ਕੇਂਦਰੀ ਏਜੰਸੀਆਂ ਵੱਲੋਂ ਪੁੱਛਗਿੱਛ

ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 14 ਜਨਵਰੀ ਸਰਹੱਦ ਪਾਰੋਂ ਡਰੋਨ ਰਾਹੀਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਕੋਲੋਂ ਅੱਜ ਕੇਂਦਰੀ ਸੁਰੱਖਿਆ ਤੇ ਖ਼ੁਫੀਆ ਏਜੰਸੀਆਂ ਵੱਲੋਂ ਪੁੱਛਗਿੱਛ ਕੀਤੀ ਗਈ ਹੈ। ਕੇਂਦਰੀ ਏਜੰਸੀਆਂ ਵਿੱਚ ਰਿਸਰਚ ਐਂਡ ਐਨੇਲੇਸਿਜ਼ ਵਿੰਗ (ਰਾਅ) ਅਤੇ ਇੰਟੈਲੀਜੈਂਸ ਬਿਊਰੋ (ਆਈਬੀ) ਸ਼ਾਮਲ ਹਨ। ਇਨ੍ਹਾਂ ਦੇ ਅਧਿਕਾਰੀਆਂ ਨੇ ਅੱਜ ਘਰਿੰਡਾ ਪੁਲੀਸ ਸਟੇਸ਼ਨ ਵਿੱਚ ਇਸ ਮਾਮਲੇ ਵਿਚ ਫੜੇ ਵਿਅਕਤੀਆਂ ਕੋਲੋਂ ਪੁੱਛਗਿੱਛ ਕੀਤੀ ਹੈ। ਜ਼ਿਲ੍ਹਾ ਦਿਹਾਤੀ ਪੁਲੀਸ ਵੱਲੋਂ ਇਸ ਮਾਮਲੇ ਵਿੱਚ ਪਹਿਲਾਂ ਗ੍ਰਿਫ਼ਤਾਰ ਕੀਤੇ ਤਿੰਨ ਵਿਅਕਤੀਆਂ ਤੋਂ ਇਲਾਵਾ ਚਾਰ ਹੋਰ ਨਾਮਜ਼ਦ ਕੀਤੇ ਗਏ ਹਨ। ਪਹਿਲਾਂ ਗ੍ਰਿਫ਼ਤਾਰ ਕੀਤੇ ਤਿੰਨ ਵਿਅਕਤੀਆਂ ਵਿਚ ਇੱਕ ਫੌਜੀ ਅਤੇ ਸਰਹੱਦੀ ਪਿੰਡ ਦਾ ਸਾਬਕਾ ਸਰਪੰਚ ਸ਼ਾਮਲ ਹਨ। ਜਦੋਂਕਿ ਇਕ ਜੇਲ੍ਹ ਵਿਚ ਬੰਦ ਵਿਅਕਤੀ ਸ਼ਾਮਲ ਸੀ। ਦਿਹਾਤੀ ਪੁਲੀਸ ਦੇ ਡੀਐਸਪੀ ਗੁਰਪ੍ਰਤਾਪ ਸਿੰਘ ਸਹੋਤਾ ਨੇ ਅੱਜ ਕੀਤੀ ਗਈ ਪੁੱਛਗਿੱਛ ਮਾਮਲੇ ਦੀ ਪੁਸ਼ਟੀ ਕੀਤੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All