ਦਲ ਖਾਲਸਾ ਵੱਲੋਂ ਭਾਜਪਾ ਦੀ ਨਿਖੇਧੀ

ਨਿੱਜੀ ਪੱਤਰ ਪ੍ਰੇਰਕ ਜਲੰਧਰ, 14 ਫਰਵਰੀ ਦਲ ਖਾਲਸਾ ਨੇ ਹਾਲ ਹੀ ਵਿਚ ਦਿੱਲੀ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ਦੀ ਸਮੀਖਿਆ ਕਰਦਿਆਂ ਦਾਅਵਾ ਕੀਤਾ ਹੈ ਕਿ ਦੇਸ਼ ਦੀ ਰਾਜਧਾਨੀ ਦੇ ਲੋਕਾਂ ਨੇ ਹਿੰਦੂਤਵ ਦੇ ਕੱਟੜ ਚਿਹਰੇ ਵਾਲੀ ਭਾਜਪਾ ਨੂੰ ਨਕਾਰ ਦਿੱਤਾ ਹੈ। ਲੋਕਾਂ ਨੇ ਨਰਮ ਹਿੰਦੂ ਚਿਹਰੇ ਦੇ ਤੌਰ ’ਤੇ ਜਾਣੇ ਜਾਂਦੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ’ਚ ਭਰੋਸਾ ਪ੍ਰਗਟਾਇਆ ਹੈ। ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਕਿਹਾ ਕਿ ਵੋਟਾਂ ਦੇ ਨਤੀਜਿਆਂ ਨਾਲ ਸ਼ਾਹੀਨ ਬਾਗ ਦੇ ਕਰੰਟ ਦਾ ਜ਼ੋਰਦਾਰ ਝਟਕਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਹੈਂਕੜਬਾਜ਼ੀ ਵਤੀਰੇ ਨੂੰ ਲੱਗਾ ਹੈ। ਦਲ ਖਾਲਸਾ ਦੇ ਆਗੂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਹੋਈ ਸ਼ਰਮਨਾਕ ਹਾਰ ਦੀ ਨੈਤਿਕ ਜ਼ਿੰਮੇਵਾਰੀ ਕਬੂਲ ਕਰਦਿਆਂ ਅਮਿਤ ਸ਼ਾਹ ਨੂੰ ਗ੍ਰਹਿ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਗੁਜਰਾਤ ਪਰਤ ਜਾਣਾ ਚਾਹੀਦਾ ਹੈ। ਅਕਾਲੀਆਂ ਦੇ ਨਾਗਰਿਕਤਾ ਸੋਧ ਕਾਨੂੰਨ ਬਾਰੇ ਨਿੱਤ ਬਦਲਦੇ ਸਟੈਂਡ ਬਾਰੇ ਉਨ੍ਹਾਂ ਕਿਹਾ ਕਿ ਬਾਦਲਕਿਆਂ ਦਾ ਕੋਈ ਦੀਨ-ਈਮਾਨ ਨਹੀਂ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਬਾਈਕਾਟ ਦੌਰਾਨ ਕਿਰਤ ਸੁਧਾਰਾਂ ਸਣੇ ਕਈ ਬਿੱਲ ਪਾਸ

ਬਾਈਕਾਟ ਦੌਰਾਨ ਕਿਰਤ ਸੁਧਾਰਾਂ ਸਣੇ ਕਈ ਬਿੱਲ ਪਾਸ

ਸਰਕਾਰ ਨੂੰ ਰਾਸ ਆਇਆ ਵਿਰੋਧੀ ਧਿਰ ਦਾ ਬਾਈਕਾਟ; ਸੰਸਦ ਦੇ ਦੋਵੇਂ ਸਦਨ ਅਣ...

ਰੇਲ ਰੋਕੋ ਅੰਦੋਲਨ ਅੱਜ ਤੋਂ; ਪੰਜਾਬ ਬੰਦ ਭਲਕੇ

ਰੇਲ ਰੋਕੋ ਅੰਦੋਲਨ ਅੱਜ ਤੋਂ; ਪੰਜਾਬ ਬੰਦ ਭਲਕੇ

ਰੇਲ ਵਿਭਾਗ ਨੇ ਪੰਜਾਬ ਆਉਣ ਵਾਲੀਆਂ ਸਾਰੀਆਂ ਗੱਡੀਆਂ ਕੀਤੀਆਂ ਰੱਦ

ਖੇਤੀ ਬਿੱਲ: ਰਾਸ਼ਟਰਪਤੀ ਦੇ ਦਰ ’ਤੇ ਪਹੁੰਚੀ ਵਿਰੋਧੀ ਧਿਰ

ਖੇਤੀ ਬਿੱਲ: ਰਾਸ਼ਟਰਪਤੀ ਦੇ ਦਰ ’ਤੇ ਪਹੁੰਚੀ ਵਿਰੋਧੀ ਧਿਰ

ਗੁਲਾਮ ਨਬੀ ਆਜ਼ਾਦ ਵੱਲੋਂ ਕੋਵਿੰਦ ਨੂੰ ਬਿੱਲਾਂ ’ਤੇ ਸਹਿਮਤੀ ਨਾ ਦੇਣ ਦੀ...

ਸ਼ਹਿਰ

View All