ਦਿੱਲੀ ਜਿੱਤਣ ਤੋਂ ਬਾਅਦ ‘ਆਪ’ ਛੱਡ ਚੁੱਕੇ ਪੰਜਾਬ ਦੇ ਆਗੂਆਂ ’ਚ ਹਲਚਲ

ਗੁਰਨਾਮ ਸਿੰਘ ਅਕੀਦਾ ਪਟਿਆਲਾ, 13 ਫਰਵਰੀ ਆਮ ਆਦਮੀ ਪਾਰਟੀ ਦੀ ਦਿੱਲੀ ਜਿੱਤ ਨਾਲ ਪੰਜਾਬ ਦੀ ‘ਆਪ’ ਲੀਡਰਸ਼ਿਪ ਵਿਚ ਹਲਚਲ ਹੋਈ ਹੈ। ਕੁਝ ਆਗੂ ਸਮਾਂ ਆਉਣ ’ਤੇ ਆਪਣਾ ਰਸਤਾ ਅਖ਼ਤਿਆਰ ਕਰਨ ਬਾਰੇ ਕਹਿ ਰਹੇ ਹਨ ਤੇ ਕੁਝ ਆਗੂਆਂ ਨੇ ਆਪਣੇ ਮੁੱਦੇ ਹੁਣੇ ਹੀ ਤੈਅ ਕਰ ਲਏ ਹਨ। ‘ਆਪ’ ਦੀ ਟਿਕਟ ’ਤੇ ਜਿੱਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦਾ ਕਹਿਣਾ ਹੈ ਕਿ ਦਿੱਲੀ ਅਤੇ ਪੰਜਾਬ ਦੀ ਸਿਆਸਤ ਵਿਚ ਬਹੁਤ ਫ਼ਰਕ ਹੈ, ਜਦੋਂ ਪੰਜਾਬ ਦੀਆਂ ਚੋਣਾਂ ਹੋਣਗੀਆਂ ਉਦੋਂ ਮੁੱਦੇ ਵੀ ਵੱਖਰੇ ਹੋਣਗੇ। ਉਸ ਵੇਲੇ ਜਦੋਂ ਵੀ ਕੋਈ ਸਾਂਝਾ ਫ਼ਰੰਟ ਬਣੇਗਾ ਤੇ ਜੇ ਉਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਲ ਹੁੰਦੀ ਹੈ ਤਾਂ ਉਹ ਉਸ ਫ਼ਰੰਟ ਵਿਚ ਸ਼ਾਮਲ ਹੋਣ ਤੋਂ ਇਨਕਾਰ ਨਹੀਂ ਕਰਨਗੇ। ਉਂਜ ਆਮ ਆਦਮੀ ਪਾਰਟੀ ਦੀ ਕੇਂਦਰੀ ਲੀਡਰਸ਼ਿਪ ’ਤੇ ਵਿਸ਼ਵਾਸ ਕਰਨਾ ਕਦੇ ਵੀ ਸਹੀ ਨਹੀਂ ਹੋਵੇਗਾ। ਦਿੱਲੀ ਵਿਚ ਜਿੱਤੀ ਆਮ ਆਦਮੀ ਪਾਰਟੀ ਨੇ ਦਿੱਲੀ ਦੇ ਲੋਕਾਂ ਅਨੁਸਾਰ ਚੰਗਾ ਕੰਮ ਕੀਤਾ ਹੋਵੇਗਾ ਇਸ ਕਰਕੇ ਉਸ ਦੀ ਜਿੱਤ ਹੋਈ ਹੈ ਪਰ ਪੰਜਾਬ ਵਿਚ ਆਮ ਆਦਮੀ ਪਾਰਟੀ ਆਪਣਾ ਪੂਰਾ ਸੱਚ ਦਿਖਾਉਣ ਵਿਚ ਕਾਮਯਾਬ ਨਹੀਂ ਹੋਈ। ਇਸੇ ਤਰ੍ਹਾਂ ਸਾਬਕਾ ਮੈਂਬਰ ਪਾਰਲੀਮੈਂਟ ਡਾ. ਧਰਮਵੀਰ ਗਾਂਧੀ ਨੇ ਦਿੱਲੀ ਦਾ ਤੀਜੀ ਵਾਰ ਮੁੱਖ ਮੰਤਰੀ ਬਣਨ ’ਤੇ ਅਰਵਿੰਦ ਕੇਜਰੀਵਾਲ ਨੂੰ ਵਧਾਈ ਦਿੰਦਿਆਂ ਕਿਹਾ ਹੈ ਕਿ ਦਿੱਲੀ ਤੇ ਲੋਕਾਂ ਨੇ ਵੰਡ ਪਾਊ ਰਾਜਨੀਤੀ ਨੂੰ ਦਰਕਿਨਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਉਸ ਦਾ ਦੁਸ਼ਮਣ ਨਹੀਂ ਹੈ ਸਗੋਂ ਉਹ ਇਕ ਆਗੂ ਹੈ। ਪੰਜਾਬ ਵਿਚ ਜੇ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨਾਲ ਇਕੱਠੇ ਹੋਣ ਦੀ ਗੱਲ ਚਲਦੀ ਹੈ ਤਾਂ ਉਹ ਆਪਣੇ ਮੁੱਦਿਆਂ ਅਨੁਸਾਰ ਆਮ ਆਦਮੀ ਪਾਰਟੀ ਨਾਲ ਸਮਝੌਤਾ ਕਰ ਸਕਦੇ ਹਨ। ਪੰਜਾਬ ਦੇ ਮੁੱਦਿਆਂ ’ਤੇ ਸਹਿਮਤੀ ਰੱਖਣ ਨਾਲ ਹੀ ਸਮਝੌਤਾ ਹੋ ਸਕਦਾ ਹੈ। ਉਂਜ ਪੰਜਾਬ ਦੇ ਮੁੱਦੇ ਦਿੱਲੀ ਨਾਲ ਕਦੇ ਵੀ ਨਹੀਂ ਮਿਲਦੇ। ‘ਆਪ’ ਤੋਂ ਵਿਧਾਇਕ ਬਣੇ ਤੇ ਹਾਲ ਹੀ ਵਿਚ ਕਾਂਗਰਸ ਵਿਚ ਸ਼ਾਮਲ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਕਿਹਾ ਹੈ ਕਿ ਦਿੱਲੀ ਨੂੰ ਅਰਵਿੰਦ ਕੇਜਰੀਵਾਲ ਨੇ ਚੰਗਾ ਮਾਡਲ ਦਿੱਤਾ ਹੈ ਜਿਸ ਕਰਕੇ ਉਸ ਦੀ ਜਿੱਤ ਹੋਈ ਹੈ। ਇਹ ਮਾਡਲ ਲੋਕ ਪੱਖੀ ਹੈ ਪਰ ਪੰਜਾਬ ਵਿਚ ਇਸ ਮਾਡਲ ਸਬੰਧੀ ਸਾਰੀਆਂ ਸਿਆਸੀ ਪਾਰਟੀਆਂ ਚੁੱਪ ਹਨ। ‘ਆਪ’ ਦੇ ਸੂਬਾ ਪ੍ਰਧਾਨ ਰਹੇ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਹੈ ਕਿ ਉਸ ਨੂੰ ਦੁੱਖ ਹੈ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਰਹੀ ਸੀ ਪਰ ਦਿੱਲੀ ਦੀ ਲੀਡਰਸ਼ਿਪ ਨੇ ਉਸ ਨੂੰ ਪਾਰਟੀ ਤੋਂ ਦੂਰ ਕਰਕੇ ਪੰਜਾਬ ਦੇ ਲੋਕਾਂ ਦਾ ਵੱਡਾ ਨੁਕਸਾਨ ਕੀਤਾ। ਪੰਜਾਬ ਨਾਲ ਹੋਏ ਧੋਖੇ ਦਾ ਉਨ੍ਹਾਂ ਨੂੰ ਅਜੇ ਵੀ ਬੜਾ ਦੁੱਖ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕਸ਼ਮੀਰ ਵਾਦੀ ਮੁੜ ਪਾਬੰਦੀਆਂ ਹੇਠ

ਕਸ਼ਮੀਰ ਵਾਦੀ ਮੁੜ ਪਾਬੰਦੀਆਂ ਹੇਠ

ਧਾਰਾ-370 ਹਟਾਉਣ ਦੀ ਪਹਿਲੀ ਵਰ੍ਹੇਗੰਢ ਤੋਂ ਦੋ ਦਿਨ ਪਹਿਲਾਂ ਕੀਤੇ ‘ਲੌਕ...

ਜ਼ਹਿਰੀਲੀ ਸ਼ਰਾਬ ਕਾਰਨ 7 ਹੋਰ ਮੌਤਾਂ

ਜ਼ਹਿਰੀਲੀ ਸ਼ਰਾਬ ਕਾਰਨ 7 ਹੋਰ ਮੌਤਾਂ

* ਮੌਤਾਂ ਦੀ ਗਿਣਤੀ ਵਧ ਕੇ 119 ਹੋਈ; * ਮੋਗਾ ਅਤੇ ਲੁਧਿਆਣਾ ਦੇ ਪੇਂਟ ਸ...

ਮੁੱਖ ਮੰਤਰੀ ਆਦਿਤਿਆਨਾਥ ਨੇ ਅਯੁੱਧਿਆ ’ਚ ਤਿਆਰੀਆਂ ਦਾ ਜਾਇਜ਼ਾ ਲਿਆ

ਮੁੱਖ ਮੰਤਰੀ ਆਦਿਤਿਆਨਾਥ ਨੇ ਅਯੁੱਧਿਆ ’ਚ ਤਿਆਰੀਆਂ ਦਾ ਜਾਇਜ਼ਾ ਲਿਆ

ਕੋਵਿਡ- 19 ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕਰਨ ਦਾ ਅਹਿਦ

ਵਿੱਤੀ ਸੰਕਟ: ਪੰਜਾਬ ਸਰਕਾਰ ਨੇ ਤਿੰਨ ਲੱਖ ਮੁਲਾਜ਼ਮਾਂ ਦੀ ਤਨਖ਼ਾਹ ਰੋਕੀ

ਵਿੱਤੀ ਸੰਕਟ: ਪੰਜਾਬ ਸਰਕਾਰ ਨੇ ਤਿੰਨ ਲੱਖ ਮੁਲਾਜ਼ਮਾਂ ਦੀ ਤਨਖ਼ਾਹ ਰੋਕੀ

* ਕੇਵਲ ਦਰਜਾ ਚਾਰ ਮੁਲਾਜ਼ਮਾਂ ਨੂੰ ਮਿਲੇਗੀ ਤਨਖ਼ਾਹ; * ਸਰਕਾਰ ਨੂੰ 2303...

ਸ਼ਹਿਰ

View All