ਪਰਨੀਤ ਕੌਰ ਵੱਲੋਂ ਰੇਲਵੇ ਮੰਤਰੀ ਨਾਲ ਮੁਲਾਕਾਤ

ਕੇਂਦਰੀ ਰੇਲ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ ਕਰਦੇ ਹੋਏ ਸੰਸਦ ਮੈਂਬਰ ਪਰਨੀਤ ਕੌਰ।

ਸਰਬਜੀਤ ਸਿੰਘ ਭੰਗੂ/ ਗੁਰਨਾਮ ਸਿੰਘ ਅਕੀਦਾ ਪਟਿਆਲਾ, 5 ਦਸੰਬਰ ਸੰਸਦ ਮੈਂਬਰ ਪਰਨੀਤ ਕੌਰ ਨੇ ਰੇਲਵੇ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ ਕਰਕੇ ਪਟਿਆਲਾ ਹਲਕੇ ਦੀਆਂ ਮੰਗਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਨੇ ਜਿੱਥੇ ਗੁਰੂ ਨਾਨਕ ਦੇਵ ਦੀ ਚਰਨ ਛੋਹ ਪ੍ਰਾਪਤ ਪਿੰਡ ਮਨਸੂਰਪੁਰ ਛੀਟਾਂਵਾਲਾ ਦੇ ਸਟੇਸ਼ਨ ’ਤੇ ਰੇਲ ਗੱਡੀਆਂ ਦਾ ਠਹਿਰਾਓ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ ਉਥੇ ਹੀ ਰਾਜਪੁਰਾ ਅਤੇ ਮੁਹਾਲੀ ਦੇ ਪਿੰਡ ਲੇਹਲੀ ਵਿਚ ਰੇਲਵੇ ਓਵਰਬ੍ਰਿਜਾਂ ਦੀ ਉਸਾਰੀ ਕਰਵਾਉਣ ਦੀ ਮੰਗ ਵੀ ਕੀਤੀ। ਪਰਨੀਤ ਕੌਰ ਨੇ ਰੇਲਵੇ ਮੰਤਰੀ ਨੂੰ ਜਾਣੂ ਕਰਵਾਇਆ ਕਿ ਪਿੰਡ ’ਚ ਇਤਿਹਾਸਕ ਗੁਰਦੁਆਰਾ ਚੁਬਾਰਾ ਸਾਹਿਬ ਹੈ। ਇੱਥੇ ਗੁਰੂ ਨਾਨਕ ਦੇਵ ਨਾਲ ਸਬੰਧਿਤ ਪੁਰਾਤਨ ਚੁਗਾਠ ਤੇ ਦਰਵਾਜ਼ਾ ਮੌਜੂਦ ਹੈ ਜਿਨ੍ਹਾਂ ਦੇ ਦਰਸ਼ਨ ਕਰਨ ਲਈ ਸੰਗਤ ਦੂਰੋਂ-ਨੇੜਿਓਂ ਪੁੱਜਦੀ ਹੈ। ਇਸ ਲਈ ਇੱਥੇ ਬਠਿੰਡਾ-ਪਟਿਆਲਾ-ਰਾਜਪੁਰਾ-ਅੰਬਾਲਾ ਰੇਲ ਮਾਰਗ ’ਤੇ ਚੱਲਦੀਆਂ ਰੇਲ ਗੱਡੀਆਂ ਦਾ ਠਹਿਰਾਓ ਯਕੀਨੀ ਬਣਾਇਆ ਜਾਵੇ। ਛੀਟਾਂਵਾਲਾ ਦੀ ਪੰਚਾਇਤ ਵੱਲੋਂ ਪਾਸ ਮਤੇ ਦੇ ਹਵਾਲੇ ਨਾਲ ਉਨ੍ਹਾਂ ਕਿਹਾ ਕਿ ਇਸ ਮੰਗ ਨੂੰ ਤੁਰੰਤ ਪੂਰਾ ਕੀਤਾ ਜਾਵੇ ਜਿਸ ’ਤੇ ਰੇਲਵੇ ਮੰਤਰੀ ਨੇ ਹਾਂ ਪੱਖੀ ਹੁੰਗਾਰਾ ਭਰਿਆ ਹੈ। ਸੰਸਦ ਮੈਂਬਰ ਨੇ ਰਾਜਪੁਰਾ-ਪਟਿਆਲਾ-ਬਠਿੰਡਾ ਰੇਲ ਲਾਈਨ ਦੀ ਕਰਾਸਿੰਗ ਤੇ ਪਿੰਡ ਲੇਹਲੀ ਜ਼ਿਲ੍ਹਾ ਮੁਹਾਲੀ ਦੀ ਕਰਾਸਿੰਗ ’ਤੇ ਰੇਲਵੇ ਓਵਰਬ੍ਰਿਜ ਦੀ ਉਸਾਰੀ ਕਰਵਾਉਣ ਦੀ ਮੰਗ ਰੱਖੀ। ਪਰਨੀਤ ਕੌਰ ਨੇ ਦੱਸਿਆ ਕਿ ਉਕਤ ਸਥਾਨਾਂ ’ਤੇ ਰੇਲਵੇ ਕਰਾਸਿੰਗ ਮਹੱਤਵਪੂਰਨ ਸ਼ਹਿਰਾਂ ਰਾਜਪੁਰਾ ਤੇ ਡੇਰਾਬਸੀ ਨਜ਼ਦੀਕ ਪੈਂਦੀਆਂ ਹਨ ਤੇ ਦੋਵਾਂ ਰੇਲਵੇ ਕਰਾਸਿੰਗ ’ਤੇ ਇੱਕ ਲੱਖ ਤੋਂ ਵਧੇਰੇ ਵਾਹਨ ਗੁਜ਼ਰਦੇ ਹਨ ਪਰ ਰੇਲ ਗੱਡੀਆਂ ਦੀ ਆਮਦ ਵਧੇਰੇ ਹੋਣ ਕਰਕੇ ਇਹ ਫਾਟਕ ਅਕਸਰ ਬੰਦ ਰਹਿੰਦੇ ਹਨ ਜਿਸ ਕਰਕੇ ਇਨ੍ਹਾਂ ਫਾਟਕਾਂ ’ਤੇ ਰੇਲਵੇ ਪੁਲਾਂ ਦੀ ਉਸਾਰੀ ਲਾਜ਼ਮੀ ਬਣ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਇਨ੍ਹਾਂ ਦੋਵਾਂ ਪੁਲਾਂ ਦੀ ਉਸਾਰੀ ਲਈ ਪ੍ਰਵਾਨਗੀ ਦੇ ਦਿੱਤੀ ਹੈ ਤੇ ਫੰਡਾਂ ਦਾ ਵੀ ਪ੍ਰਬੰਧ ਕੀਤਾ ਹੋਇਆ ਹੈ। ਪਰਨੀਤ ਕੌਰ ਨੇ ਘਨੌਰ ਬਲਾਕ ਦੇ ਪਿੰਡ ਸੰਜਰਪੁਰ ਦੀ ਪੰਚਾਇਤ ਵੱਲੋਂ ਅੰਬਾਲਾ-ਰਾਜਪੁਰਾ ਰੇਲ ਮਾਰਗ ’ਤੇ ਰੇਲਵੇ ਕਰਾਸਿੰਗ ’ਤੇ ਬਣ ਰਹੇ ਅੰਡਰਪਾਸ ਦੇ ਰੁਕੇ ਹੋਏ ਕੰਮ ਕਰਕੇ ਇਲਾਕਾ ਨਿਵਾਸੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਮਾਮਲਾ ਵੀ ਰੇਲ ਮੰਤਰੀ ਦੇ ਸਨਮੁਖ ਰੱਖਿਆ। ਉਨ੍ਹਾਂ ਦਾ ਕਹਿਣਾ ਸੀ ਕਿ ਇਹ ਕੰਮ ਸਾਲ ਤੋਂ ਬੰਦ ਹੈ ਤੇ ਲੋਕਾਂਂ ਨੂੰ ਮੰਡੀ ’ਚ ਜਾਣ ਲਈ ਕਰੀਬ 15 ਕਿਲੋਮੀਟਰ ਲੰਮਾ ਪੈਂਡਾ ਤੈਅ ਕਰਨਾ ਪੈਂਦਾ ਹੈ। ਮੰਤਰੀ ਨੇ ਇਸ ਕੰਮ ਨੂੰ 31 ਜਨਵਰੀ ਤੱਕ ਮੁਕੰਮਲ ਕਰਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਜਸਬੀਰ ਸਿੰਘ ਡਿੰਪਾ ਤੇ ਡਾ. ਅਮਰ ਸਿੰਘ ਵੀ ਮੌਜੂਦ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਫੈਡਰਲ ਢਾਂਚੇ ਨੂੰ ਲਗਾਤਾਰ ਲੱਗ ਰਹੀ ਢਾਹ

ਫੈਡਰਲ ਢਾਂਚੇ ਨੂੰ ਲਗਾਤਾਰ ਲੱਗ ਰਹੀ ਢਾਹ

ਗੋਡੇ ਹੇਠ ਆਈ ਧੌਣ

ਗੋਡੇ ਹੇਠ ਆਈ ਧੌਣ

ਲੰਡਨ ’ਚ ਫੁੱਟਬਾਲ ਪ੍ਰਤੀ ਦੀਵਾਨਗੀ

ਲੰਡਨ ’ਚ ਫੁੱਟਬਾਲ ਪ੍ਰਤੀ ਦੀਵਾਨਗੀ

ਘੁੰਮ ਫਿਰ ਕੇ ਦੇਖਿਆ ਦੇਸ਼ ਕਿਊਬਾ

ਘੁੰਮ ਫਿਰ ਕੇ ਦੇਖਿਆ ਦੇਸ਼ ਕਿਊਬਾ

ਸ਼ਹਿਰ

View All