ਪੀੜਤ ਪਰਿਵਾਰ ਨੂੰ ਸਕੂਨ ਮਿਲਿਆ: ਦਾਦੂਵਾਲ

ਭਗਵਾਨ ਦਾਸ ਸੰਦਲ ਦਸੂਹਾ, 6 ਦਸੰਬਰ ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਹੈਦਰਾਬਾਦ ਵਿੱਚ 26 ਸਾਲਾ ਵੈਟਰਨਰੀ ਡਾਕਟਰ ਨਾਲ ਹੋਏ ਜਬਰ-ਜਨਾਹ ਮਾਮਲੇ ਵਿੱਚ ਤੇਲੰਗਾਨਾ ਪੁਲੀਸ ਵੱਲੋਂ ਚਾਰ ਮੁਲਜ਼ਮਾਂ ਨੂੰ ਮੁਕਾਬਲੇ ’ਚ ਮਾਰਨ ਨੂੰ ਜਾਇਜ਼ ਕਰਾਰ ਦਿੱਤਾ। ਉਨ੍ਹਾਂ ਆਖਿਆ ਕਿ ਮੁਕਾਬਲਾ ਭਾਵੇਂ ਝੂਠਾ ਹੈ ਜਾਂ ਸੱਚਾ, ਇਸ ਬਾਰੇ ਉਹ ਕੁਝ ਨਹੀ ਕਹਿ ਸਕਦੇ, ਪਰ ਇਸ ਨਾਲ ਪੀੜਤ ਪਰਿਵਾਰ ਨੂੰ ਕਿਸੇ ਹੱਦ ਤੱਕ ਇਨਸਾਫ ਤੇ ਸਕੂਨ ਜ਼ਰੂਰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਇਹ ਵਾਅਦਾ ਕੀਤਾ ਸੀ ਕਿ ਕਾਂਗਰਸ ਸਰਕਾਰ ਆਉਣ ’ਤੇ ਬੇਅਦਬੀ ਦੇ ਕਸੂਰਵਾਰਾਂ ਨੂੰ ਸਜ਼ਾ ਦੇਣਗੇ ਪਰ ਅੱਜ ਤੱਕ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All