ਪੁਲੀਸ ਦੀ ਅਦਾਲਤੀ ਕੇਸਾਂ ਪ੍ਰਤੀ ਕਾਰਜਸ਼ੈਲੀ ਤੋਂ ਹਾਈ ਕੋਰਟ ਨਾਰਾਜ਼

ਮਹਿੰਦਰ ਸਿੰਘ ਰੱਤੀਆਂ ਮੋਗਾ, 7 ਦਸੰਬਰ ਪੰਜਾਬ ਹਰਿਆਣਾ ਹਾਈ ਕੋਰਟ ਨੇ ਮੋਗਾ ਪੁਲੀਸ ਵੱਲੋਂ ਦਰਜ ਨਸ਼ਾ ਤਸਕਰੀ ਕੇਸ ਨੂੰ ਤਿੰਨ ਹੋਰ ਕੇਸਾਂ ਨਾਲ ਜੋੜ ਕੇ ਤੇ ਇਨ੍ਹਾਂ ਦੀ ਸੁਣਵਾਈ ਦੌਰਾਨ ਪੁਲੀਸ ਅਫ਼ਸਰਾਂ ਦੀ ਅਦਾਲਤੀ ਕੇਸਾਂ ਪ੍ਰਤੀ ਕਾਰਜਸੈਲੀ ਤੋਂ ਸਖ਼ਤ ਟਿੱਪਣੀਆਂ ਕੀਤੀਆਂ ਹਨ। ਹਾਈ ਕੋਰਟ ਨੇ ਹੇਠਲੀਆਂ ਅਦਾਲਤਾਂ ਨੂੰ ਫ਼ੌਜਦਾਰੀ ਜ਼ਾਬਤਾ ਤਹਿਤ ਗ਼ੈਰਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਬਣਦੀ ਠੋਸ ਕਾਰਵਾਈ ਅਮਲ ਵਿੱਚ ਲਿਆਉਣ ਦਾ ਹੁਕਮ ਦਿੱਤਾ ਹੈ। ਹਾਈ ਕੋਰਟ ਨੇ ਕਿਹਾ ਕਿ ਸੰਮਨ ਤਾਮੀਲ ਨਾ ਹੋਣ ਕਾਰਨ ਜਿੱਥੇ ਅਦਾਲਤਾਂ ਦਾ ਕੀਮਤੀ ਸਮਾਂ ਬਰਬਾਦ ਹੁੰਦਾ ਹੈ, ਉੱਥੇ ਮੁਲਜ਼ਮ ਦੇ ਅਧਿਕਾਰਾਂ ਦਾ ਘਾਣ ਹੁੰਦਾ ਹੈ। ਜਸਟਿਸ ਰਾਜਬੀਰ ਸਹਿਰਾਵਤ ਨੇ ਬੀਤੀ 4 ਦਸੰਬਰ ਨੂੰ ਕੇਸ ਦੀ ਸੁਣਵਾਈ ਦੌਰਾਨ ਪੁਲੀਸ ਅਫ਼ਸਰਾਂ ਦੀ ਅਦਾਲਤੀ ਕੇਸਾਂ ਪ੍ਰਤੀ ਕਾਰਜ ਸ਼ੈਲੀ ਤੋਂ ਸਖ਼ਤ ਟਿੱਪਣੀਆਂ ਕੀਤੀਆਂ ਹਨ। ਹੁਕਮ ’ਚ ਲਿਖਿਆ ਗਿਆ ਹੈ ਕਿ ਅਦਾਲਤਾਂ ’ਚ ਸੁਣਵਾਈ ਦੌਰਾਨ ਜਾਂ ਤਾਂ ਮੁਲਜ਼ਮ ਨੂੰ ਪੇਸ਼ੀ ’ਤੇ ਲਿਆਂਦਾ ਨਹੀਂ ਜਾਂਦਾ ਜਾਂ ਫਿਰ ਗਵਾਹਾਂ ਨੂੰ ਮੁਕੱਰਰ ਪੇਸ਼ੀ ’ਤੇ ਪੇਸ਼ ਕਰਵਾਉਣ ’ਚ ਵਿਭਾਗ ਨਾਕਾਮ ਰਹਿੰਦਾ ਹੈ। ਜਸਟਿਸ ਸਹਿਰਾਵਤ ਨੇ ਹੇਠਲੀਆਂ ਅਦਾਲਤਾਂ ਨੂੰ ਫ਼ੌਜਦਾਰੀ ਜ਼ਾਬਤਾ ਮੁਤਾਬਕ ਗ਼ੈਰ-ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਬਣਦੀ ਠੋਸ ਕਾਰਵਾਈ ਅਮਲ ਵਿੱਚ ਲਿਆਉਣ ਦਾ ਹੁਕਮ ਦਿੱਤਾ ਹੈ। ਹਾਈ ਕੋਰਟ ਨੇ ਇਸ ਕੇਸ ਦੀ ਅਗਲੀ ਸੁਣਵਾਈ ਲਈ ਨਵੇਂ ਵਰ੍ਹੇ ਦੀ 19 ਫ਼ਰਵਰੀ ਮੁਕੱਰਰ ਕਰਦੇ ਹੋਏ ਅਦਾਲਤਾਂ ਵਿੱਚ ਸਰਕਾਰੀ ਗਵਾਹਾਂ ਆਦਿ ਦੀ ਸਮਾਂਬੱਧ ਹਾਜ਼ਰੀ ਯਕੀਨੀ ਬਣਾਉਣ ਤੇ ਕਿਸੇ ਵੀ ਲਾਪ੍ਰਵਾਹੀ ਲਈ ਅਧਿਕਾਰੀ ਖ਼ਿਲਾਫ਼ ਠੋਸ ਕਾਰਵਾਈ ਅਤੇ ਸਜ਼ਾਯੋਗ ਨੀਤੀ ਪੇਸ਼ ਕਰਨ ਲਈ ਡੀਜੀਪੀ ਪੰਜਾਬ, ਹਰਿਆਣਾ, ਚੰਡੀਗੜ੍ਹ ਸਕੱਤਰ ਗ੍ਰਹਿ ਤਲਬ ਕੀਤਾ ਹੈ। ਜ਼ਿਕਰਯੋਗ ਹੈ ਕਿ ਥਾਣਾ ਕੋਟ ਈਸੇ ਖਾਂ ਪੁਲੀਸ ਨੇ 2 ਅਪਰੈਲ 2016 ਨੂੰ ਕਾਕਾ ਸਿੰਘ ਵਾਸੀ ਮੁਹੱਲਾ ਅੰਗਦਪੁਰਾ, ਮੋਗਾ ਨੂੰ ਨਸ਼ੀਲੇ ਪਾਊਡਰ ਸਣੇ ਗ੍ਰਿਫ਼ਤਾਰ ਕੀਤਾ ਸੀ। ਉਸ ਨੂੰ ਸਥਾਨਕ ਜ਼ਿਲ੍ਹਾ ਅਦਾਲਤ ਨੇ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਹੈ। ਇਹ ਮੁਲਜ਼ਮ ਸੁਣਵਾਈ ਦੌਰਾਨ ਬੀਤੀ 12 ਸਤੰਬਰ ਨੂੰ ਅਦਾਲਤ ’ਚੋਂ ਗ਼ੈਰਹਾਜ਼ਰ ਹੋ ਗਿਆ ਤਾਂ ਅਦਾਲਤ ਨੇ ਉਸ ਦੀ ਜ਼ਮਾਨਤ ਰੱਦ ਕਰ ਕੇ ਉਸ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਦਿੱਤੇ ਸਨ। ਮੁਲਜ਼ਮ ਨੇ ਵਕੀਲ ਬੀਐੱਸ ਭੱਲਾ ਰਾਹੀਂ ਹਾਈ ਕੋਰਟ ’ਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਸੀ। ਹਾਈ ਕੋਰਟ ਵੱਲੋਂ ਜ਼ਿਲ੍ਹਾ ਅਦਾਲਤ ਦੇ ਜ਼ਿਮਨੀ ਹੁਕਮ ਵਾਚਣ ਉੱਤੇ ਧਿਆਨ ’ਚ ਆਇਆ ਕਿ ਸਰਕਾਰੀ ਗਵਾਹਾਂ ਨੂੰ 16 ਤੋਂ ਵੱਧ ਵਾਰ ਸੰਮਨ ਜਾਰੀ ਕਰ ਚੁੱਕੇ ਹਨ ਪਰ ਉਹ ਅਦਾਲਤ ’ਚ ਗਵਾਹੀ ਲਈ ਪੇਸ਼ ਨਹੀਂ ਹੋਏ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਮੀਊਨਿਟੀ ਦੀ ਸੱਜ ਗਈ ਹੱਟੀ

ਇਮੀਊਨਿਟੀ ਦੀ ਸੱਜ ਗਈ ਹੱਟੀ

ਪਰਮਾਣੂ ਹਥਿਆਰ ਅਤੇ ਮਨੁੱਖਤਾ ਦਾ ਭਲਕ

ਪਰਮਾਣੂ ਹਥਿਆਰ ਅਤੇ ਮਨੁੱਖਤਾ ਦਾ ਭਲਕ

ਮੇਰੇ ਪਿੰਡ ਦੇ ਸ਼ਹੀਦਾਂ ਦੀ ਅਲੋਕਾਰ ਗਾਥਾ!

ਮੇਰੇ ਪਿੰਡ ਦੇ ਸ਼ਹੀਦਾਂ ਦੀ ਅਲੋਕਾਰ ਗਾਥਾ!

ਮੁੱਖ ਖ਼ਬਰਾਂ

ਜ਼ਹਿਰੀਲੀ ਸ਼ਰਾਬ ਹਾਦਸੇ ਦੇ ਮੁਲਜ਼ਮਾਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ: ਕੈਪਟਨ

ਜ਼ਹਿਰੀਲੀ ਸ਼ਰਾਬ ਹਾਦਸੇ ਦੇ ਮੁਲਜ਼ਮਾਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ: ਕੈਪਟਨ

ਤਰਨਤਾਰਨ ਵਿੱਚ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ ; ਮੁਆਵਜ਼ਾ ਰਾਸ਼ੀ ਵ...

21ਵੀਂ ਸਦੀ ਦੇ ਭਾਰਤ ਦੀ ਨੀਂਹ ਰੱਖੇਗੀ ਕੌਮੀ ਸਿੱਖਿਆ ਨੀਤੀ: ਮੋਦੀ

21ਵੀਂ ਸਦੀ ਦੇ ਭਾਰਤ ਦੀ ਨੀਂਹ ਰੱਖੇਗੀ ਕੌਮੀ ਸਿੱਖਿਆ ਨੀਤੀ: ਮੋਦੀ

ਕਿਸੇ ਵੀ ਖੇਤਰ ਤੋਂ ਪੱਖਪਾਤ ਦੀ ਸ਼ਿਕਾਇਤ ਨਾ ਆਉਣ ’ਤੇ ਖੁਸ਼ੀ ਪ੍ਰਗਟਾਈ; ਸ...

ਕੋਵਿਡ-19: ਮੁਲਕ ਵਿੱਚ ਇਕ ਦਿਨ ਵਿੱਚ ਆਏ ਰਿਕਾਰਡ 62000 ਤੋਂ ਵਧ ਕੇਸ

ਕੋਵਿਡ-19: ਮੁਲਕ ਵਿੱਚ ਇਕ ਦਿਨ ਵਿੱਚ ਆਏ ਰਿਕਾਰਡ 62000 ਤੋਂ ਵਧ ਕੇਸ

ਕੁਲ ਪੀੜਤਾਂ ਦੀ ਗਿਣਤੀ 20 ਲੱਖ ਦੇ ਪਾਰ, 886 ਵਿਅਕਤੀ ਜ਼ਿੰਦਗੀ ਦੀ ਜੰਗ...

ਰੀਆ ਦੀ ਲੁੱਕਣ ਮੀਟੀ ਖਤਮ; ਪੁੱਛਗਿਛ ਲਈ ਈਡੀ ਦਫ਼ਤਰ ਪੁੱਜੀ

ਰੀਆ ਦੀ ਲੁੱਕਣ ਮੀਟੀ ਖਤਮ; ਪੁੱਛਗਿਛ ਲਈ ਈਡੀ ਦਫ਼ਤਰ ਪੁੱਜੀ

ਕਈ ਸਵਾਲਾਂ ਦੇ ਜਵਾਬ ਦੇਣ ਵਿੱਚ ਹੋ ਰਹੀ ਹੈ ਮੁਸ਼ਕਲ, ਲਿਖਤੀ ਦੇਣੇ ਪੈ ਰਹ...

ਸ਼ਹਿਰ ਦੀਆਂ ਭੀੜ-ਭੜੱਕੇ ਵਾਲੀਆਂ ਮਾਰਕੀਟਾਂ ਵਿੱਚ ਜਿਸਤ- ਟਾਂਕ ਫਾਰਮੁੂਲਾ ਲਾਗੂ

ਸ਼ਹਿਰ ਦੀਆਂ ਭੀੜ-ਭੜੱਕੇ ਵਾਲੀਆਂ ਮਾਰਕੀਟਾਂ ਵਿੱਚ ਜਿਸਤ- ਟਾਂਕ ਫਾਰਮੁੂਲਾ ਲਾਗੂ

ਸੈਕਟਰ-22 ਮੋਬਾਈਲ ਮਾਰਕੀਟ ਵਿਚਲੀਆਂ ਚਾਰ ਮਾਰਕੀਟਾਂ 6 ਦਿਨਾਂ ਲਈ ਬੰਦ; ...

ਸ਼ਹਿਰ

View All