ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ: ਸੁਖਬੀਰ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 21 ਜੁਲਾਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਪੰਜਾਬ ਕੋਲ ਪਾਣੀ ਪਹਿਲਾਂ ਹੀ ਘੱਟ ਹੈ। ਇਸ ਲਈ ਕਿਸੇ ਹੋਰ ਸੂਬੇ ਨੂੰ ਇੱਕ ਬੂੰਦ ਵੀ ਪਾਣੀ ਨਹੀਂ ਦਿੱਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਵੀ ਮਤਾ ਪਾਸ ਕਰ ਕੇ ਸਪੱਸ਼ਟ ਕੀਤਾ ਜਾ ਚੁੱਕਾ ਹੈ ਕਿ ਅਕਾਲੀ ਦਲ ਪਾਣੀਆਂ ਦੇ ਮੁੱਦੇ ’ਤੇ ਰਿਪੇਰੀਅਨ ਕਾਨੂੰਨ ਮੁਤਾਬਕ ਹੀ ਫੈਸਲਾ ਚਾਹੁੰਦਾ ਹੈ। ਸ੍ਰੀ ਬਾਦਲ ਨੇ ਕਿਹਾ ਕਿ ਸਾਰੇ ਦਰਿਆ ਕਿਉਂਕਿ ਪੰਜਾਬ ’ਚੋਂ ਵਹਿੰਦੇ ਹਨ। ਇਸ ਲਈ ਦਰਿਆਈ ਪਾਣੀਆਂ ਉਤੇ ਸਿਰਫ਼ ’ਤੇ ਸਿਰਫ਼ ਪੰਜਾਬ ਦਾ ਹੀ ਬੁਨਿਆਦੀ ਹੱਕ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜਦੋਂ ਪੰਜਾਬ ਵਿੱਚ ਅਕਾਲੀ-ਭਾਜਪਾ ਸਰਕਾਰ ਸੀ ਉਦੋਂ ਵੀ ਪਾਰਟੀ ਨੇ ਆਪਣਾ ਸਟੈਂਡ ਜਨਤਕ ਤੌਰ ’ਤੇ ਸਪੱਸ਼ਟ ਕਰਦਿਆਂ ਕਿਸਾਨਾਂ ਨੂੰ ਸਤਲੁਜ ਯਮੁਨਾ ਲਿੰਕ ਨਹਿਰ ਦੀ ਉਸਾਰੀ ਲਈ ਐਕੁਆਇਰ ਕੀਤੀ ਜ਼ਮੀਨ ਵਾਪਸ ਦੇਣ ਤੱਕ ਦੀ ਵਿਵਸਥਾ ਕਰ ਦਿੱਤੀ ਸੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਮੁੱਢ ਤੋਂ ਹੀ ਪੰਜਾਬ ਦੀਆਂ ਬੁਨਿਆਦੀ ਮੰਗਾਂ ਖਾਤਰ ਲੜਦਾ ਰਿਹਾ ਹੈ ਤੇ ਸਤਲੁਜ ਯਮੁਨਾ ਲਿੰਕ ਨਹਿਰ ਦੀ ਉਸਾਰੀ ਕਿਸੇ ਵੀ ਕੀਮਤ ’ਤੇ ਨਹੀਂ ਹੋਣ ਦਿੱਤੀ ਜਾਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All