ਪੰਜਾਬ ਵਿੱਚ 19 ਜਨਵਰੀ ਤੱਕ ਨਹੀਂ ਬਦਲੇਗਾ ਸਕੂਲਾਂ ਦਾ ਸਮਾਂ

ਪੱਤਰ ਪ੍ਰੇਰਕ ਐਸ.ਏ.ਐਸ. ਨਗਰ (ਮੁਹਾਲੀ), 15 ਜਨਵਰੀ ਸਿੱਖਿਆ ਵਿਭਾਗ ਪੰਜਾਬ ਵੱਲੋਂ ਕੁਝ ਦਿਨ ਪਹਿਲਾਂ 15 ਜਨਵਰੀ ਤੱਕ ਵਿਦਿਆਰਥੀਆਂ ਨੂੰ ਠੰਢ ਤੋਂ ਬਚਾਅ ਲਈ ਸਾਰੇ ਸਕੂਲਾਂ ਦਾ ਸਵੇਰੇ ਲੱਗਣ ਅਤੇ ਛੁੱਟੀ ਦਾ ਸਮਾਂ ਬਦਲਿਆ ਗਿਆ, ਜਿਸ ਨੂੰ ਬਰਕਰਾਰ ਰੱਖਦਿਆਂ ਇਹ ਮਿਆਦ 19 ਜਨਵਰੀ ਤੱਕ ਵਧਾ ਦਿੱਤੀ ਹੈ। ਡੀਪੀਆਈ (ਸੈਕੰਡਰੀ) ਸੁਖਜੀਤਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਵਿੱਚ ਪੈ ਰਹੀ ਸੰਘਣੀ ਧੁੰਦ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਰਾਜ ਦੇ ਸਾਰੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ 24 ਦਸੰਬਰ ਤੋਂ ਲੈ ਕੇ 15 ਜਨਵਰੀ 2020 ਤੱਕ ਤਬਦੀਲ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਹੁਣ ਠੰਢ ਦੇ ਕਹਿਰ ਨੂੰ ਦੇਖਦੇ ਹੋਏ ਹੁਣ ਇਹ ਹੁਕਮ 19 ਜਨਵਰੀ ਤੱਕ ਤੁਰੰਤ ਪ੍ਰਭਾਵ ਨਾਲ ਲਾਗੂ ਰਹਿਣਗੇ। ਡੀਪੀਆਈ ਨੇ ਤਾਜ਼ਾ ਪੱਤਰ ਵਿੱਚ ਸਪੱਸ਼ਟ ਕੀਤਾ ਹੈ ਕਿ ਡਬਲ ਸ਼ਿਫ਼ਟ ਵਿੱਚ ਚੱਲਣ ਵਾਲੇ ਸਾਰੇ ਸਕੂਲਾਂ ਦਾ ਸਮਾਂ ਪਹਿਲਾਂ ਵਾਂਗ ਹੀ ਰਹੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਭਾਰਤ ਹਰ ਹਮਲੇ ਦਾ ਜਵਾਬ ਦੇਣ ਦੇ ਸਮਰੱਥ: ਕੋਵਿੰਦ

ਭਾਰਤ ਹਰ ਹਮਲੇ ਦਾ ਜਵਾਬ ਦੇਣ ਦੇ ਸਮਰੱਥ: ਕੋਵਿੰਦ

ਕਰੋਨਾਵਾਇਰਸ ਦਾ ਫੈਲਾਅ ਰੋਕਣ ਲਈ ਸਰਕਾਰ ਦੇ ਉਪਰਾਲਿਆਂ ਦੀ ਸ਼ਲਾਘਾ

ਗਹਿਲੋਤ ਸਰਕਾਰ ਨੇ ਭਰੋਸੇ ਦਾ ਵੋਟ ਜਿੱਤਿਆ

ਗਹਿਲੋਤ ਸਰਕਾਰ ਨੇ ਭਰੋਸੇ ਦਾ ਵੋਟ ਜਿੱਤਿਆ

ਜ਼ਬਾਨੀ ਵੋਟ ਨਾਲ ਸਾਬਤ ਕੀਤਾ ਬਹੁਮੱਤ

ਸਮਾਰਟ ਜੁਗਤ: ਪੰਜਾਬ ਸਰਕਾਰ ਦੀ ਅੱਖ ਆਫ਼ਤ ਰਾਹਤ ਫ਼ੰਡਾਂ ’ਤੇ

ਸਮਾਰਟ ਜੁਗਤ: ਪੰਜਾਬ ਸਰਕਾਰ ਦੀ ਅੱਖ ਆਫ਼ਤ ਰਾਹਤ ਫ਼ੰਡਾਂ ’ਤੇ

ਮੰਤਰੀ ਮੰਡਲ ਨੇ ਫੋਨਾਂ ਦੀ ਖ਼ਰੀਦ ਵਾਸਤੇ ਫੰਡ ਦੀ ਵਰਤੋਂ ਨੂੰ ਦਿੱਤੀ ਪ੍...

ਸ਼ਹਿਰ

View All