ਪੰਜਾਬ ਸਰਕਾਰ ਵੱਲੋਂ 370 ਕਰੋੜ ਰੁਪਏ ਜਾਰੀ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ, 16 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ’ਤੇ ਵਿੱਤ ਵਿਭਾਗ ਨੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਡ (ਪੀਐੱਸਪੀਸੀਐੱਲ) ਨੂੰ ਬਿਜਲੀ ਸਬਸਿਡੀ ਨਾਲ ਦਸੰਬਰ, 2019 ਲਈ ਸਮਾਜਿਕ ਸੁਰੱਖਿਆ ਪੈਨਸ਼ਨਾਂ ਵੰਡਣ ਲਈ 370 ਕਰੋੜ ਰੁਪਏ ਜਾਰੀ ਕੀਤੇ ਹਨ। ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ 370 ਕਰੋੜ ਰੁਪਏ ਵਿੱਚੋਂ 200 ਕਰੋੜ ਰੁਪਏ ਪੀਐੱਸਪੀਸੀਐੱਲ ਨੂੰ ਖੇਤੀਬਾੜੀ ਲਈ ਕਿਸਾਨਾਂ ਨੂੰ ਦਿੱਤੀ ਜਾਂਦੀ ਸਬਸਿਡੀ ਦੇ ਇਵਜ਼ ਵਿੱਚ ਜਾਰੀ ਕੀਤੇ ਹਨ ਜਦਕਿ 170 ਕਰੋੜ ਰੁਪਏ ਦਸੰਬਰ, 2019 ਲਈ ਸਮਾਜਿਕ ਸੁਰੱਖਿਆ ਪੈਨਸ਼ਨਾਂ ਦੀ ਅਦਾਇਗੀ ਕਰਨ ਲਈ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜਾਰੀ ਕੀਤੇ ਗਏ ਫੰਡਾਂ ਦਾ ਉਦੇਸ਼ ਲਾਭਪਾਤਰੀਆਂ ਨੂੰ ਸਮਾਜਿਕ ਸੁਰੱਖਿਆ ਪੈਨਸ਼ਨਾਂ ਦੀ ਸਮੇਂ ਸਿਰ ਅਦਾਇਗੀ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਸਾਰੇ ਪ੍ਰਮੁੱਖ ਸੈਕਟਰਾਂ ਵਿੱਚ ਵਿਕਾਸ ਦੀ ਗਤੀ ਨੂੰ ਕਾਇਮ ਰੱਖਣਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵਿੱਤੀ ਸੰਕਟ ’ਚ ਘਿਰੀ ਹੋਈ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All