ਫ਼ੀਸਾਂ ਵਿੱਚ ਕੀਤੇ ਵਾਧੇ ਦੀ ਬਸਪਾ ਵੱਲੋਂ ਨਿਖੇਧੀ

ਬਹੁਜਨ ਸਮਾਜ ਪਾਰਟੀ ਦੀ ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਆਗੂ। -ਫੋਟੋ: ਮਿੱਠਾ

ਪੱਤਰ ਪ੍ਰੇਰਕ ਫ਼ਤਹਿਗੜ੍ਹ ਸਾਹਿਬ, 9 ਨਵੰਬਰ ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਦੀ ਅਗਵਾਈ ਵਿਚ ਵਿਸ਼ੇਸ਼ ਮੀਟਿੰਗ ਮਾਤਾ ਗੁਜਰੀ ਸਰਾਂ ਫ਼ਤਿਹਗੜ੍ਹ ਸਾਹਿਬ ਵਿੱਚ ਹੋਈ, ਜਿਸ ਵਿਚ 16 ਨਵੰਬਰ ਨੂੰ ਡਾ. ਬੀਆਰ ਅੰਬੇਡਕਰ ਭਵਨ ਮੰਡੀ ਗੋਬਿੰਦਗੜ੍ਹ ਵਿੱਚ ਹੋਣ ਵਾਲੀ ਲੋਕ ਸਭਾ ਹਲਕੇ ਦੀ ਮੀਟਿੰਗ ਦੀਆਂ ਤਿਆਰੀਆਂ ਲਈ ਵਿਚਾਰਾਂ ਵੀ ਕੀਤੀਆਂ ਗਈਆਂ। ਇਸ ਮੌਕੇ ਪਾਰਟੀ ਵੱਲੋਂ ਕਾਂਗਰਸ ਸਰਕਾਰ ਵੱਲੋਂ ਅੱਠਵੀਂ ਤੇ ਦਸਵੀਂ ਕਲਾਸ ਦੇ ਵਿਦਿਆਰਥੀਆਂ ਦੀਆਂ ਫ਼ੀਸਾਂ ਵਿਚ ਕੀਤੇ ਵਾਧੇ ਦੀ ਨਿਖੇਧੀ ਕੀਤੀ ਗਈ ਤੇ ਇਸ ਵਿਦਿਆਰਥੀ ਮਾਰੂ ਫ਼ੈਸਲੇ ਨੂੰ ਵਾਪਸ ਲੈਣ ਦੀ ਮੰਗ ਕੀਤੀ ਗਈ। ਇਸ ਮੌਕੇ ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਨੇ ਦੱਸਿਆ ਕਿ ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਦੀ ਹੋਣ ਵਾਲੀ 16 ਨਵੰਬਰ ਦੀ ਮੀਟਿੰਗ ਵਿਚ ਮੁੱਖ ਮਹਿਮਾਨ ਵਜੋਂ ਰਾਜ ਸਭਾ ਮੈਂਬਰ ਰਾਜਾ ਰਾਮ ਯੂ.ਪੀ, ਰਣਧੀਰ ਸਿੰਘ ਬੈਨੀਪਾਲ ਇੰਚਾਰਜ ਪੰਜਾਬ ਤੇ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਵੀ ਪਹੁੰਚ ਕੇ ਸੰਬੋਧਨ ਕਰਨਗੇ। ਮੀਟਿੰਗ ਵਿਚ ਮੁੱਖ ਜ਼ੋਨ ਇੰਚਾਰਜ ਰਾਮ ਸਿੰਘ ਗੋਗੀ, ਇੰਚਾਰਜ ਲੋਕ ਸਭਾ ਫ਼ਤਿਹਗੜ੍ਹ ਸਾਹਿਬ ਕੁਲਵੰਤ ਸਿੰਘ ਮਹਿਤੋਂ ਸਮੇਤ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All