ਫਾਇਰ ਬ੍ਰਿਗੇਡ ਦੇ ਕਰਮਚਾਰੀ ਦੀ ਪੁਲੀਸ ਵੱਲੋਂ ਕੁੱਟਮਾਰ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 26 ਮਾਰਚ ਕਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਾਏ ਗਏ ਕਰਫਿਊ ਦੌਰਾਨ ਅੱਜ ਇੱਥੇ ਪੁਲੀਸ ਕਰਮਚਾਰੀਆਂ ਨੇ ਫਾਇਰ ਬ੍ਰਿਗੇਡ ਵਿਭਾਗ ਦੇ ਇਕ ਕਰਮਚਾਰੀ ਦੀ ਡਿਊਟੀ ’ਤੇ ਜਾਣ ਸਮੇਂ ਡਿਊਟੀ ਪਾਸ ਹੋਣ ਦੇ ਬਾਵਜੂਦ ਬੁਰੀ ਤਰ੍ਹਾਂ ਮਾਰਕੁਟ ਕੀਤੀ ਹੈ। ਇਸ ਘਟਨਾ ਤੋਂ ਬਾਅਦ ਫਾਇਰ ਬ੍ਰਿਗੇਡ ਵਿਭਾਗ ਦੇ ਕਾਮਿਆਂ ਨੇ ਥਾਣਾ ਗੇਟ ਹਕੀਮਾਂ ਦੇ ਬਾਹਰ ਅੱਗ ਬੁਝਾਊ ਵਾਹਨਾਂ ਨੂੰ ਖੜ੍ਹੇ ਕਰਕੇ ਰੋਸ ਜ਼ਾਹਿਰ ਕੀਤਾ। ਜ਼ਖ਼ਮੀ ਹੋਏ ਵਿਅਕਤੀ ਦੀ ਸ਼ਨਾਖਤ ਨਰੇਸ਼ ਸ਼ਰਮਾ ਵਜੋਂ ਹੋਈ ਹੈ। ਉਸ ਦੇ ਪਿਤਾ ਪਵਨ ਕੁਮਾਰ ਨੇ ਦੱਸਿਆ ਗਿਆ ਕਿ ਨਰੇਸ਼ ਫਾਇਰ ਬ੍ਰਿਗੇਡ ਵਿਭਾਗ ਵਿਚ ਨੌਕਰੀ ਕਰਦਾ ਹੈ। ਅੱਜ ਸਵੇਰੇ ਜਦੋਂ ਉਹ ਡਿਊਟੀ ’ਤੇ ਜਾ ਰਿਹਾ ਸੀ ਤਾਂ ਗੇਟ ਹਕੀਮਾਂ ਨੇੜੇ ਲਾਏ ਨਾਕੇ ’ਤੇ ਪੁਲੀਸ ਕਰਮਚਾਰੀਆਂ ਨੇ ਉਸ ਨੂੰ ਰੋਕ ਲਿਆ। ਉਸ ਨੇ ਡਿਊਟੀ ’ਤੇ ਜਾਣ ਬਾਰੇ ਦੱਸਿਆ ਪਰ ਮੌਕੇ ’ਤੇ ਹਾਜ਼ਰ ਪੁਲੀਸ ਕਰਮਚਾਰੀਆਂ ਨੇ ਉਸ ਨੂੰ ਅਗਾਂਹ ਜਾਣ ਦੀ ਆਗਿਆ ਨਹੀਂ ਦਿੱਤੀ। ਉਨ੍ਹਾਂ ਦੋਸ਼ ਲਾਇਆ ਕਿ ਮੌਕੇ ’ਤੇ ਆਏ ਏਐੱਸਆਈ ਤਰਸੇਮ ਸਿੰਘ ਨੇ ਸੋਟੀ ਨਾਲ ਨਰੇਸ਼ ਕੁਮਾਰ ਦੀ ਮਾਰਕੁਟਾਈ ਕੀਤੀ ਹੈ, ਜਿਸ ਨਾਲ ਉਸ ਦੇ ਗੁੱਟ ’ਤੇ ਗੰਭੀਰ ਸੱਟ ਲੱਗੀ ਹੈ। ਉਸ ਦੀ ਪਿੱਠ ਤੇ ਵੀ ਸੋਟੀਆਂ ਦੇ ਨਿਸ਼ਾਨ ਹਨ। ਇਸ ਘਟਨਾ ਮਗਰੋਂ ਫਾਇਰ ਬ੍ਰਿਗੇਡ ਵਿਭਾਗ ਦੇ ਕਰਮਚਾਰੀਆਂ ਨੇ ਏਐੱਸਆਈ ਤਰਸੇਮ ਸਿੰਘ ਦੀ ਮੁਅੱਤਲੀ ਅਤੇ ਉਸ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਪੀੜਤ ਦੇ ਪਿਤਾ ਨੇ ਦੋਸ਼ ਲਾਇਆ ਕਿ ਸ਼ੁਰੂ ਵਿਚ ਪੁਲੀਸ ਨੇ ਇਸ ਮਾਮਲੇ ਨੂੰ ਰਫਾ ਦਫਾ ਕਰਨ ਲਈ ਦਬਾਅ ਪਾਇਆ ਸੀ। ਇਸ ਦੌਰਾਨ ਗੇਟ ਹਕੀਮਾਂ ਪੁਲੀਸ ਥਾਣੇ ਵੱਲੋਂ ਪੁਲੀਸ ਕਮਿਸ਼ਨਰ ਨੂੰ ਘਟਨਾ ਸਬੰਧੀ ਸਾਰੀ ਜਾਣਕਾਰੀ ਭੇਜੀ ਗਈ ਹੈ ਅਤੇ ਸਬੰਧਤ ਕਰਮਚਾਰੀ ਖ਼ਿਲਾਫ਼ ਕਾਰਵਾਈ ਦੀ ਵੀ ਸਿਫਾਰਸ਼ ਕੀਤੀ ਹੈ। ਇਸ ਦੌਰਾਨ ਬੀਤੇ ਕੱਲ੍ਹ ਵੀ ਪੁਲੀਸ ਕਰਮਚਾਰੀਆਂ ਵੱਲੋਂ ਇਕ ਵਿਅਕਤੀ ਦੀ ਮਾਰਕੁੱਟ ਕੀਤੀ ਗਈ ਸੀ। ਇਹ ਵਿਅਕਤੀ ਆਪਣੀ ਗਰਭਵਤੀ ਪਤਨੀ ਵਾਸਤੇ ਦਵਾਈ ਲੈਣ ਗਿਆ ਸੀ। ਇਹ ਘਟਨਾ ਸੁਲਤਾਨਵਿੰਡ ਰੋਡ ’ਤੇ ਵਾਪਰੀ ਸੀ, ਜੋ ਕਿ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈ ਸੀ। ਰੇਨੂੰ ਬਾਲਾ ਨਾਂ ਦੀ ਔਰਤ ਨੇ ਦੱਸਿਆ ਕਿ ਉਸ ਦਾ ਪਤੀ ਸੁਖਦੇਵ ਸਿੰਘ ਦਵਾਈ ਲੈਣ ਗਿਆ ਸੀ ਅਤੇ ਪੁਲੀਸ ਨੇ ਉਸ ਦੀ ਮਾਰਕੁੱਟ ਕੀਤੀ ਹੈ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋਇਆ ਹੈ ਅਤੇ ਹਸਪਤਾਲ ਦਾਖਲ ਕਰਾਇਆ ਹੈ। ਪੁਲੀਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੇ ਆਖਿਆ ਕਿ ਫਾਇਰ ਬ੍ਰਿਗੇਡ ਕਰਮਚਾਰੀ ਦੀ ਮਾਰਕੁੱਟ ਦੇ ਮਾਮਲੇ ਵਿੱਚ ਦੋਸ਼ੀ ਪੁਲੀਸ ਕਰਮਚਾਰੀ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਦੂਜੇ ਮਾਮਲੇ ਬਾਰੇ ਜਾਣਕਾਰੀ ਪ੍ਰਾਪਤ ਕਰ ਰਹੇ ਹਨ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਿਤਕਰਿਆਂ ਦਾ ਆਲਮੀ ਵਰਤਾਰਾ

ਵਿਤਕਰਿਆਂ ਦਾ ਆਲਮੀ ਵਰਤਾਰਾ

ਸੁਪਰ-ਸੈਚਰਡੇ ਦਾ ਆਨੰਦ

ਸੁਪਰ-ਸੈਚਰਡੇ ਦਾ ਆਨੰਦ

ਕੈਨੇਡੀਅਨ ਪੰਜਾਬੀ ਘਰਾਂ ਵਿਚ ਪੀੜ੍ਹੀਆਂ ਦਾ ਪਾੜਾ

ਕੈਨੇਡੀਅਨ ਪੰਜਾਬੀ ਘਰਾਂ ਵਿਚ ਪੀੜ੍ਹੀਆਂ ਦਾ ਪਾੜਾ

ਪਾਠਕ੍ਰਮ ਵਿਚ ਕਟੌਤੀ ਦੀ ਸਿਆਸਤ

ਪਾਠਕ੍ਰਮ ਵਿਚ ਕਟੌਤੀ ਦੀ ਸਿਆਸਤ

ਵਰਵਰਾ ਰਾਓ ਇਕ ਵਿਚਾਰ ਦਾ ਨਾਂ

ਵਰਵਰਾ ਰਾਓ ਇਕ ਵਿਚਾਰ ਦਾ ਨਾਂ

ਖੇਤ ਸੌਂ ਰਹੇ ਹਨ !

ਖੇਤ ਸੌਂ ਰਹੇ ਹਨ !

ਮੁੱਖ ਖ਼ਬਰਾਂ

ਪੰਜਾਬ ਦੇ ਸਾਰੇ ਮੰਤਰੀਆਂ ਦਾ ਹੋਵੇਗਾ ਕਰੋਨਾ ਟੈਸਟ

ਪੰਜਾਬ ਦੇ ਸਾਰੇ ਮੰਤਰੀਆਂ ਦਾ ਹੋਵੇਗਾ ਕਰੋਨਾ ਟੈਸਟ

ਇਕ ਮੰਤਰੀ ਦੇ ਪਾਜ਼ੇਟਿਵ ਆਉਣ ਬਾਅਦ ਮੁੱਖ ਮੰਤਰੀ ਨੇ ਕੈਬਨਿਟ ਨੂੰ ਦਿੱਤੀ...

ਸੋਹਾਣਾ ਦੇ ਨਰਸਿੰਗ ਸਟਾਫ ਨੂੰ ਕਰੋਨਾ; ਹਸਪਤਾਲ ਦੀ ਓਪੀਡੀ ਬੰਦ

ਸੋਹਾਣਾ ਦੇ ਨਰਸਿੰਗ ਸਟਾਫ ਨੂੰ ਕਰੋਨਾ; ਹਸਪਤਾਲ ਦੀ ਓਪੀਡੀ ਬੰਦ

ਮੁਹਾਲੀ ਜ਼ਿਲ੍ਹੇ ਵਿੱਚ 13 ਨਵੇਂ ਮਾਮਲੇ; ਮਾਇਓ ਹਸਪਤਾਲ ਵਿੱਚ ਵੀ ਆਏ ਚਾ...

ਸ਼ਹਿਰ

View All