ਫਾਸਟਟੈਗ ਕਰਮੀ ਨੂੰ ਹਥਿਆਰਾਂ ਨਾਲ ਡਰਾ ਕੇ 80 ਸਟਿੱਕਰ ਖੋਹੇ

ਪੱਤਰ ਪ੍ਰੇਰਕ ਸ੍ਰੀ ਗੋਇੰਦਵਾਲ ਸਾਹਿਬ, 19 ਜਨਵਰੀ ਉਸਮਾਂ ਟੌਲ ਪਲਾਜ਼ਾ ’ਤੇ ਫਾਸਟਟੈਗ ਦੀ ਸਰਵਿਸ ਲਈ ਕੰਮ ਕਰਦੇ ਜਸਬੀਰ ਸਿੰਘ ਨੂੰ ਕੁਝ ਅਣਪਛਾਤੇ ਲੋਕਾਂ ਨੇ ਹਥਿਆਰਾ ਨਾਲ ਡਰਾ ਕੇ ਲੁੱਟ ਲਿਆ ਗਿਆ ਹੈ। ਪੀੜਤ ਜਸਬੀਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਆਪਣੇ ਮੋਟਰਸਾਈਕਲ ’ਤੇ ਟੌਲ ਪਲਾਜ਼ਾ ਤੋਂ ਫਾਸਟਟੈਗ ਦੀ ਸਰਵਿਸ ਦਾ ਕੰਮ ਕਰ ਕੇ ਪਰਤ ਰਿਹਾ ਸੀ ਤਾਂ ਕੁੱਝ ਅਣਪਛਾਤੇ ਵਿਅਕਤੀਆਂ ਨੇ ਪਿੰਡ ਸ਼ੇਖਚੱਕ ਨਜ਼ਦੀਕ ਉਸ ਨੂੰ ਰੋਕ ਕੇ 16 ਹਜ਼ਾਰ ਰੁਪਏ ਦੀ ਨਗਦੀ ਅਤੇ ਤਿੰਨ ਮੋਬਾਈਲ ਫੋਨ ਸਮੇਤ 80 ਦੇ ਕਰੀਬ ਫਾਸਟਟੈਗ ਸਟਿਕਰ ਲੁੱਟ ਲਏ, ਜਿਨ੍ਹਾਂ ਦੀ ਕੀਮਤ 20 ਹਜ਼ਾਰ ਰੁਪਏ ਬਣਦੀ ਹੈ। ਪੀੜਤ ਨੇ ਇਸ ਸਬੰਧੀ ਥਾਣਾ ਸਦਰ ਤਰਨ ਤਾਰਨ ਵਿੱਚ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ। ਡੀਐੱਸਪੀ ਰਵਿੰਦਰਪਾਲ ਸਿੰਘ ਢਿੱਲੋਂ ਨੇ ਕਿਹਾ ਕਿ ਖੋਹ ਸਬੰਧੀ ਸੀਸੀਟੀਵੀ ਫੁਟੇਜ ਚੈੱਕ ਕੀਤੀ ਜਾ ਰਹੀ ਹੈ ਤੇ ਜਲਦੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All