ਫੌ਼ਜੀ ਜਵਾਨ ਹੀ ਕਰਦਾ ਸੀ ਡਰੋਨ ਨਾਲ ਨਸ਼ੀਲੇ ਪਦਾਰਥਾਂ ਦੀ ਤਸਕਰੀ

ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 16 ਜਨਵਰੀ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਤੇ ਹਥਿਆਰਾਂ ਦੀ ਤਸਕਰੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਨੇ ਪੁੱਛ-ਪੜਤਾਲ ਦੌਰਾਨ ਖੁਲਾਸਾ ਕੀਤਾ ਕਿ ਭਾਰਤੀ ਫੌਜ ਦੇ ਜਵਾਨ ਰਾਹੁਲ ਚੌਹਾਨ ਨੂੰ ਸਰਹੱਦ ਪਾਰਲੇ ਪਾਕਿਸਤਾਨੀ ਤਸਕਰਾਂ ਵੱਲੋਂ ਭਾਰਤੀ ਸਰਹੱਦ ਨੇੜੇ ਵਸੇ ਤਸਕਰਾਂ ਦੇ ਸੰਪਰਕ ’ਚ ਲਿਆਂਦਾ ਗਿਆ ਸੀ। ਉਹ ਛੁੱਟੀ ਲੈ ਕੇ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਸਤੇ ਆਉਂਦਾ ਸੀ। ਰਾਹੁਲ ਚੌਹਾਨ ਉਨ੍ਹਾਂ ਤਿੰਨ ਮੁਲਜ਼ਮਾਂ ਵਿੱਚ ਸ਼ਾਮਲ ਹੈ, ਜਿਸ ਨੂੰ ਸਭ ਤੋਂ ਪਹਿਲਾਂ ਪੁਲੀਸ ਨੇ ਇਸ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਸੀ। ਇਹ ਵਿਅਕਤੀ ਅੰਬਾਲਾ ਦਾ ਵਸਨੀਕ ਹੈ ਅਤੇ ਇਸ ਵੇਲੇ ਬਰੇਲੀ ਵਿੱਚ ਤਾਇਨਾਤ ਹੈ। ਖ਼ੁਫੀਆ ਏਜੰਸੀਆਂ ਦੇ ਇਕ ਉਚ ਅਧਿਕਾਰੀ ਮੁਤਾਬਕ ਇਸ ਮਾਮਲੇ ਦੀ ਜਾਂਚ ਕਰ ਰਹੀਆਂ ਏਜੰਸੀਆਂ ਵਾਸਤੇ ਇਹ ਮਾਮਲਾ ਇਕ ਗੁੰਝਲ ਬਣਿਆ ਹੋਇਆ ਸੀ। ਪੜਤਾਲ ਦੌਰਾਨ ਖੁਲਾਸਾ ਹੋਇਆ ਕਿ ਉਹ ਪਾਕਿਸਤਾਨ ਦੇ ਕਈ ਤਸਕਰਾਂ ਦੇ ਸੰਪਰਕ ਵਿਚ ਸੀ, ਜਿਨ੍ਹਾਂ ਵਿੱਚ ਵੱਕਾਰ ਅਤੇ ਚੌਧਰੀ ਨਾਂ ਦੇ ਤਸਕਰ ਸ਼ਾਮਲ ਹਨ, ਜੋ ਭਾਰਤ ਵਿਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਦੇ ਹਨ। ਉਨ੍ਹਾਂ ਦੀ ਮਦਦ ਨਾਲ ਹੀ ਇਸ ਦਾ ਸੰਪਰਕ ਧਰਮਿੰਦਰ ਸਿੰਘ ਨਾਲ ਹੋਇਆ ਸੀ, ਜੋ ਸਰਹੱਦੀ ਪਿੰਡ ਧਨੋਏ ਖੁਰਦ ਦਾ ਵਾਸੀ ਹੈ। ਇਹ ਪਿੰਡ ਕੰਡਿਆਲੀ ਤਾਰ ਦੇ ਨੇੜੇ ਹੈ। ਇਨ੍ਹਾਂ ਵੱਲੋਂ ਡਰੋਨ ਨਾਲ ਜੁਲਾਈ 2019 ਵਿਚ ਤਸਕਰੀ ਸ਼ੁਰੂ ਕੀਤੀ ਗਈ ਸੀ ਅਤੇ ਇਨ੍ਹਾਂ ਨੇ ਜੁਲਾਈ ਅਗਸਤ ਦੋ ਮਹੀਨਿਆਂ ਵਿੱਚ ਨਸ਼ੀਲੇ ਪਦਾਰਥਾਂ ਦੀਆਂ ਕਈ ਖੇਪਾਂ ਭਾਰਤ ਮੰਗਵਾਈਆਂ ਸਨ। ਅਕਤੂਬਰ ਵਿਚ ਡਰੋਨ ਨਾਲ ਹਥਿਆਰਾਂ ਦੀ ਤਸਕਰੀ ਦਾ ਮਾਮਲਾ ਸਾਹਮਣੇ ਆਉਣ ਮਗਰੋਂ ਇਨ੍ਹਾਂ ਨੇ ਕੁਝ ਸਮੇਂ ਲਈ ਨਸ਼ੀਲੇ ਪਦਾਰਥਾਂ ਦੀ ਤਸਕਰੀ ਬੰਦ ਕਰ ਦਿੱਤੀ ਸੀ। ਉਸ ਵੇਲੇ ਤਸਕਰੀ ਮਾਮਲੇ ਵਿਚ ਬਲਕਾਰ ਸਿੰਘ ਨੂੰ ਤਰਨ ਤਾਰਨ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਸੀ ਅਤੇ ਉਸ ਨੂੰ ਜੇਲ੍ਹ ਭੇਜ ਦਿੱਤਾ ਸੀ। ਇਥੇ ਜ਼ਿਕਰਯੋਗ ਹੈ ਕਿ ਜ਼ਿਲ੍ਹਾ ਦਿਹਾਤੀ ਪੁਲੀਸ ਪਿਛਲੇ ਲਗਪਗ ਇਕ ਮਹੀਨੇ ਤੋਂ ਡਰੋਨ ਰਾਹੀਂ ਤਸਕਰੀ ਦੇ ਮਾਮਲੇ ਦੀ ਪੜਤਾਲ ਕਰ ਰਹੀ ਸੀ। ਪੁਲੀਸ ਵੱਲੋਂ ਇਸ ਮਾਮਲੇ ਵਿਚ 7 ਜਨਵਰੀ ਨੂੰ ਬਲਕਾਰ ਸਿੰਘ, ਧਰਮਿੰਦਰ ਸਿੰਘ, ਅਜੇਪਾਲ ਸਿੰਘ ਅਤੇ ਰਾਹੁਲ ਚੌਹਾਨ ਨੂੰ ਨਾਮਜ਼ਦ ਕੀਤਾ ਗਿਆ ਸੀ। ਇਨ੍ਹਾਂ ਵਿਚੋਂ ਤਿੰਨ ਦੀ ਗ੍ਰਿਫਤਾਰੀ ਅਤੇ ਉਨ੍ਹਾਂ ਕੋਲੋਂ ਕੀਤੀ ਪੜਤਾਲ ਮਗਰੋਂ ਲਖਵਿੰਦਰ ਸਿੰਘ ਅਤੇ ਸਰਵਣ ਸਿੰਘ ਨੂੰ ਜੇਲ੍ਹ ’ਚੋਂ ਲਿਆ ਕੇ ਪੜਤਾਲ ਕੀਤੀ ਗਈ। ਪੁਲੀਸ ਨੂੰ ਅਜੇ ਹੋਰ ਵੀ ਨਾਵਾਂ ਦਾ ਖੁਲਾਸਾ ਹੋਣ ਦੀ ਉਮੀਦ ਹੈ। ਪੁਲੀਸ ਵੱਲੋਂ ਅਜੇਪਾਲ ਸਿੰਘ ਦੀ ਗ੍ਰਿਫ਼ਤਾਰੀ ਵਾਸਤੇ ਛਾਪੇ ਮਾਰੇ ਜਾ ਰਹੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਖੇਤੀ ਬਿੱਲ ਪਾਸ

ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਖੇਤੀ ਬਿੱਲ ਪਾਸ

ਟੀਐੱਮਸੀ ਆਗੂ ਡੈਰੇਕ ਓ’ਬ੍ਰਾਇਨ ਨੇ ਉਪ ਚੇਅਰਮੈਨ ਤੋਂ ਖੋਹ ਕੇ ਰੂਲ ਬੁੱਕ...

ਮੋਦੀ ਵੱਲੋਂ ਖੇਤੀ ਬਿੱਲ ਕਿਸਾਨੀ ਲਈ ਇਤਿਹਾਸਕ ਕਰਾਰ

ਮੋਦੀ ਵੱਲੋਂ ਖੇਤੀ ਬਿੱਲ ਕਿਸਾਨੀ ਲਈ ਇਤਿਹਾਸਕ ਕਰਾਰ

ਪੰਜਾਬ ਦੇ ਕਿਸਾਨਾਂ ਲਈ ਪੰਜਾਬੀ ’ਚ ਕੀਤਾ ਟਵੀਟ

ਇਰਾਨ ਖਿਲਾਫ਼ ਸੰਯੁਕਤ ਰਾਸ਼ਟਰ ਦੀਆਂ ਪਾਬੰਦੀਆਂ ਬਹਾਲ ਹੋਈਆਂ: ਅਮਰੀਕਾ

ਇਰਾਨ ਖਿਲਾਫ਼ ਸੰਯੁਕਤ ਰਾਸ਼ਟਰ ਦੀਆਂ ਪਾਬੰਦੀਆਂ ਬਹਾਲ ਹੋਈਆਂ: ਅਮਰੀਕਾ

ਕਈ ਮੁਲਕਾਂ ਨੇ ਅਮਰੀਕਾ ਦੇ ਕਦਮ ਨੂੰ ਗ਼ੈਰਕਾਨੂੰਨੀ ਕਰਾਰ ਦਿੱਤਾ

ਸ਼ਹਿਰ

View All