ਬਹੁਜਨ ਸਮਾਜ ਪਾਰਟੀ ਨੇ ਮਾਘੀ ਮੇਲੇ ਮੌਕੇ ਕਾਨਫਰੰਸ ਕੀਤੀ

ਮਾਘੀ ਮੇਲੇ ਮੌਕੇ ਕਾਨਫਰੰਸ ਨੂੰ ਸਬੋਧਨ ਕਰਦਾ ਹੋਇਆ ਬੁਲਾਰਾ।

ਜਗਜੀਤ ਸਿੱਧੂ ਤਲਵੰਡੀ ਸਾਬੋ, 14 ਜਨਵਰੀ ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋਂ ਅੱਜ ਮਾਘੀ ਮੇਲੇ ਮੌਕੇ ਇੱਥੇ ਕੌਮ ਦੇ ਸ਼ਹੀਦਾਂ ਨੂੰ ਸਮਰਪਿਤ ਵਿਸ਼ੇਸ਼ ਕਾਰਨਫਰੰਸ ਕੀਤੀ ਗਈ। ਇਸ ਨੂੰ ਸਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਭਾਜਪਾ, ਆਰਐੱਸਐੱਸ ਅਤੇ ਕਾਂਗਰਸ ਨੂੰ ਫ਼ਿਰਕਾਪ੍ਰਸਤ ਜਮਾਤਾਂ ਕਰਾਰ ਦਿੰਦਿਆਂ ਇਨ੍ਹਾਂ ਤੋਂ ਦੇਸ਼ ਨੂੰ ਬਚਾਉਣ ਲਈ ਅਗਾਮੀ ਲੋਕ ਸਭਾ ਚੋਣਾਂ ਵਿੱਚ ਕੇਂਦਰ ਵਿੱਚ ਬਸਪਾ ਦੀ ਸਰਕਾਰ ਲਿਆਉਣ ਦਾ ਸੱਦਾ ਦਿੱਤਾ ਹੈ। ਕਾਨਫਰੰਸ ਨੂੰ ਸਬੋਧਨ ਕਰਦਿਆਂ ਬਸਪਾ ਦੇ ਸੂਬਾਈ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਅੰਦਰ ਵਰ੍ਹਿਆਂ ਤੋਂ ਰਜਵਾੜਿਆਂ ਤੇ ਫ਼ਿਰਕਾਪ੍ਰਸਤ ਲੋਕਾਂ ਦੀਆਂ ਸਰਕਾਰ ਦਲਿਤਾਂ ਤੇ ਹੋਰ ਕਥਿਤ ਛੋਟੇ ਵਰਗਾਂ ਦੇ ਲੋਕਾਂ ਉਪਰ ਜ਼ੁਲਮ ਢਾਹੁੰਦੀਆਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ, ਭਾਜਪਾ, ਅਕਾਲੀ ਦਲ ਸਭ ਆਰਐੱਸਐੱਸ ਦੇ ਸਿਆਸੀ ਵਿੰਗ ਹਨ। ਕੇਂਦਰ ਵਿੱਚ ਜਦੋਂ ਦੀ ਮੋਦੀ ਸਰਕਾਰ ਆਈ ਹੈ, ਉਸ ਸਮੇਂ ਤੋਂ ਆਰਐੱਸਐੱਸ ਦਲਿਤਾਂ ਅਤੇ ਘੱਟ ਗਿਣਤੀਆਂ ਉਪਰ ਤਸ਼ੱਦਦ ਕਰਵਾ ਰਹੀ ਹੈ। ਸੰਵਿਧਾਨ ਵਿੱਚ ਦਲਿਤਾਂ ਦੇ ਹੱਕਾਂ ਲਈ ਬਣਾਏ ਕਾਨੂੰਨ ਬਦਲਾਉਣ ਵਿੱਚ ਲੱਗੀ ਹੋਈ ਹੈ। ਸ੍ਰੀ ਗੜ੍ਹੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗੁਰਪਤਵੰਤ ਸਿੰਘ ਪੰਨੂ ਵੱਲੋਂ 26 ਜਨਵਰੀ ਨੂੰ ਦੇਸ਼ ਦਾ ਸੰਵਿਧਾਨ ਸਾੜੇ ਜਾਣ ਦੇ ਦਿੱਤੇ ਸੱਦੇ ਨੂੰ ਰੋਕਣ ਲਈ ਬਸਪਾ ਕਦਮ ਉਠਾਵੇਗੀ। ਉਨ੍ਹਾਂ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸਾਲ 2022 ਵਿੱਚ ਗੱਠਜੋੜ ਬਾਰੇ ਫ਼ੈਸਲਾ ਪਾਰਟੀ ਪ੍ਰਧਾਨ ਭੈਣ ਮਾਇਆਵਤੀ ਲੈਣਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All