ਬਾਬਾ ਭਕਨਾ ਦੇ ਪਰਿਵਾਰ ਵੱਲੋਂ ਸ਼੍ਰੋਮਣੀ ਕਮੇਟੀ ਦਾ ਧੰਨਵਾਦ

ਪੱਤਰ ਪ੍ਰੇਰਕ ਅਟਾਰੀ, 12 ਜਨਵਰੀ ਦੇਸ਼ ਭਗਤ ਤੇ ਗ਼ਦਰ ਪਾਰਟੀ ਦੇ ਮੋਢੀ ਬਾਬਾ ਸੋਹਣ ਸਿੰਘ ਭਕਨਾ ਦੀ ਤਸਵੀਰ ਸ੍ਰੀ ਹਰਿਮੰਦਰ ਸਾਹਿਬ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਾਉਣ ’ਤੇ ਬਾਬਾ ਭਕਨਾ ਦੇ ਪਰਿਵਾਰ ਅਤੇ ਇਲਾਕੇ ਦੇ ਲੋਕਾਂ ਵੱਲੋਂ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕੀਤਾ ਗਿਆ। ਬਾਬਾ ਸੋਹਣ ਸਿੰਘ ਭਕਨਾ ਦੇ ਪਰਿਵਾਰਕ ਮੈਂਬਰ ਹਜ਼ਾਰਾ ਸਿੰਘ ਗਿੱਲ ਨੇ ਕਿਹਾ ਕਿ ਗ਼ਦਰੀ ਬਾਬਿਆਂ ਦੀਆਂ ਤਸਵੀਰਾਂ ਸਿੱਖ ਅਜਾਇਬ ਘਰ ਵਿੱਚ ਲਗਾਉਣਾ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਨੇ ਕੈਨੇਡਾ ਦੇ ਗੁਰਦੁਆਰਾ ਗੁਰੂ ਸਿੰਘ ਸਭਾ ਸਰੀ ਅਤੇ ਗ਼ਦਰ ਮੈਮੋਰੀਅਲ ਸੁਸਾਇਟੀ ਕੈਨੇਡਾ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਨੇ ਗ਼ਦਰੀ ਬਾਬਿਆਂ ਦੀਆਂ ਤਸਵੀਰਾਂ ਲਾਉਣ ਦੀ ਸ਼੍ਰੋਮਣੀ ਕਮੇਟੀ ਤੋਂ ਮੰਗ ਕੀਤੀ ਸੀ। ਪਰਿਵਾਰ ਤੋਂ ਇਲਾਵਾ ਸਰਪੰਚ ਹੀਰਾ ਸਿੰਘ ਭਕਨਾ, ਸਰਪੰਚ ਕੁਲਦੀਪ ਸਿੰਘ ਮਾਲੂਵਾਲ, ਸਰਪੰਚ ਗੁਰਵਿੰਦਰ ਸਿੰਘ ਚੀਚਾ, ਬਾਬਾ ਗੁਰਪਿੰਦਰ ਸਿੰਘ ਵਡਾਲਾ ਅਤੇ ਸਮੂਹ ਸਮਾਜਸੇਵੀ ਜਥੇਬੰਦੀਆਂ ਨੇ ਤਸਵੀਰਾਂ ਲਗਾਉਣ ਦਾ ਸਵਾਗਤ ਕੀਤਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All