ਬ੍ਰਹਮ ਮਹਿੰਦਰਾ ਲਹਿਰਾਉਣਗੇ ਝੰਡਾ

ਪੱਤਰ ਪ੍ਰੇਰਕ ਫ਼ਤਹਿਗੜ੍ਹ ਸਾਹਿਬ, 13 ਜਨਵਰੀ ਗਣਤੰਤਰ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ, ਜੋ ਖੇਡ ਸਟੇਡੀਅਮ ਸਰਹਿੰਦ ਵਿਚ ਮਨਾਇਆ ਜਾਵੇਗਾ, ਵਿੱਚ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬ੍ਰਹਮ ਮਹਿੰਦਰਾ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਮੌਕੇ ਸਥਾਨਕ ਸਰਕਾਰਾਂ ਮੰਤਰੀ ਮਾਰਚ ਪਾਸਟ ਤੋਂ ਸਲਾਮੀ ਲੈਣਗੇ। ਡੀਸੀ ਅੰਮ੍ਰਿਤ ਕੌਰ ਗਿੱਲ ਨੇ ਖੇਡ ਸਟੇਡੀਅਮ ਵਿਚ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਗਣਤੰਤਰ ਦਿਵਸ ਨੂੰ ਪੂਰਨ ਰਾਸ਼ਟਰੀ ਭਾਵਨਾ ਨਾਲ ਮਨਾਉਣ ਲਈ ਸਾਨੂੰ ਸਾਰਿਆਂ ਨੂੰ ਪੂਰੀ ਤਨਦੇਹੀ ਨਾਲ ਆਪਣੇ ਫਰਜ਼ ਨਿਭਾਉਣੇ ਚਾਹੀਦੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All