ਭਾਈ ਵੀਰ ਸਿੰਘ ਦਾ ਨਾਂ ‘ਭਾਰਤ ਰਤਨ’ ਲਈ ਭੇਜੇਗੀ ਸਰਕਾਰ

ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਕਿਤਾਬਾਂ ਅਤੇ ਕੈਲੰਡਰ ਜਾਰੀ ਕਰਦੇ ਹੋਏ।

ਮਨਮੋਹਨ ਸਿੰਘ ਢਿੱਲੋਂ ਅੰਮ੍ਰਿਤਸਰ, 5 ਦਸੰਬਰ ਚੀਫ਼ ਖਾਲਸਾ ਦੀਵਾਨ ਵੱਲੋਂ ਆਧੁਨਿਕ ਕਵਿਤਾ ਦੇ ਪਿਤਾਮਾ ਅਤੇ ਚਿੰਤਕ ਭਾਈ ਵੀਰ ਸਿੰਘ ਦੇ ਜਨਮ ਦਿਨ ਮੌਕੇ ਕਰਵਾਏ ਗਏ ਸਮਾਗਮ ਮੌਕੇ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰ ਭਾਈ ਵੀਰ ਸਿੰਘ ਦਾ ਨਾਂ ‘ਭਾਰਤ ਰਤਨ’ ਲਈ ਕੇਂਦਰ ਸਰਕਾਰ ਨੂੰ ਭੇਜੇ। ਇਸ ਮੌਕੇ ਮੌਜੂਦ ਸਹਿਕਾਰਤਾ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਭਾਈ ਵੀਰ ਸਿੰਘ ਦਾ ਨਾਂ ਵੱਕਾਰੀ ਐਵਾਰਡ ਲਈ ਭੇਜੇਗੀ। ਉਨ੍ਹਾਂ ਕਿਹਾ ਕਿ ਉਹ ਖ਼ੁਦ ਇਹ ਮਾਮਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਿਚਾਰਨਗੇ। ਸ੍ਰੀ ਰੰਧਾਵਾ ਨੇ ਕਿਹਾ ਕਿ ਅਫ਼ਸੋਸ ਵਾਲੀ ਗੱਲ ਹੈ ਕਿ ਭਾਈ ਵੀਰ ਸਿੰਘ ਨੂੰ ਉਹ ਮਾਣ-ਸਤਿਕਾਰ ਕੌਮ ਅਤੇ ਸਰਕਾਰਾਂ ਵੱਲੋਂ ਨਹੀਂ ਦਿੱਤਾ ਗਿਆ, ਜਿਸ ਦੇ ਉਹ ਹੱਕਦਾਰ ਸਨ। ਉਨ੍ਹਾਂ ਕਿਹਾ ਕਿ ਭਾਈ ਵੀਰ ਸਿੰਘ ਦਾ ਅਸਲ ਸਨਮਾਨ ਇਹੀ ਹੈ ਕਿ ਅਸੀਂ ਉਨ੍ਹਾਂ ਵੱਲੋਂ ਰਚਿਆ ਸਾਹਿਤ ਪੜ੍ਹੀਏ। ਉਨ੍ਹਾਂ ਚੀਫ਼ ਖਾਲਸਾ ਦੀਵਾਨ ਵੱਲੋਂ ਕੀਤੇ ਇਸ ਉਪਰਾਲੇ ਦੀ ਸਰਾਹਨਾ ਕਰਦਿਆਂ ਆਪਣੇ ਅਖ਼ਤਿਆਰੀ ਕੋਟੇ ਵਿਚੋਂ ਦੀਵਾਨ ਨੂੰ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਸ੍ਰੀ ਰੰਧਾਵਾ ਨੇ ਚੀਫ਼ ਖ਼ਾਲਸਾ ਦੀਵਾਨ ਨੂੰ ਡੇਰਾ ਬਾਬਾ ਨਾਨਕ ਵਿਖੇ ਆਧੁਨਿਕ ਸਕੂਲ ਖੋਲ੍ਹਣ ਦੀ ਤਜਵੀਜ਼ ਦਿੱਤੀ ਤੇ ਪੰਜਾਬ ਸਰਕਾਰ ਵੱਲੋਂ ਜ਼ਮੀਨ ਦੇਣ ਦਾ ਵੀ ਐਲਾਨ ਕੀਤਾ। ਯੂਨੀਵਰਸਿਟੀ ਦੇ ਸਾਬਕਾ ਉਪ ਕੁਲਪਤੀ ਡਾ.ਐੱਸ.ਪੀ. ਸਿੰਘ ਨੇ ਭਾਈ ਵੀਰ ਸਿੰਘ ਦੀ ਸਾਹਿਤਕ ਦੇਣ ਨੂੰ ਚੇਤੇ ਕਰਦਿਆਂ ਉਨ੍ਹਾਂ ਵੱਲੋਂ ਜਗਾਈ ਜੋਤ ਨੂੰ ਜਗਦੇ ਰੱਖਣ ਲਈ ਸਾਰੀਆਂ ਧਿਰਾਂ ਨੂੰ ਸਰਗਰਮ ਹੋਣ ਦਾ ਸੱਦਾ ਦਿੱਤਾ।

ਨਾਨਕ ਸਿੰਘ ਦਾ ਸਮੁੱਚਾ ਸਾਹਿਤ ਭਾਈ ਗੁਰਦਾਸ ਲਾਇਬ੍ਰੇਰੀ ’ਚ ਸੁਸ਼ੋਭਿਤ ਕੀਤਾ ਜਾਵੇਗਾ

ਪੰਜਾਬੀ ਲੇਖਕ ਤੇ ਨਾਵਲ ਦੇ ਪਿਤਾਮਾ ਨਾਨਕ ਸਿੰਘ ਦਾ ਸਮੁੱਚਾ ਸਾਹਿਤ ਹੁਣ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਭਾਈ ਗੁਰਦਾਸ ਲਾਇਬ੍ਰੇਰੀ ਵਿਚ ਸੁਸ਼ੋਭਿਤ ਹੋਵੇਗਾ। ਇਸ ਸਾਹਿਤ ਵਿਚ ਉਨ੍ਹਾਂ ਦੇ ਨਾਵਲ, ਹੱਥ ਲਿਖਤ ਖਰੜੇ, ਨਾਵਲਾਂ ਦੇ ਪਹਿਲੇ ਐਡੀਸ਼ਨ, ਤਸਵੀਰਾਂ ਤੇ ਚਿੱਠੀਆਂ ਸ਼ਾਮਲ ਹੋਣਗੀਆਂ। ਨਾਨਕ ਸਿੰਘ ਦਾ ਪਰਿਵਾਰ ਸਮੁੱਚਾ ਸਾਹਿਤ ਯੂਨੀਵਰਸਿਟੀ ਨੂੰ ਸੌਂਪਣ ਲਈ ਤਰਤੀਬ ਦੇ ਰਿਹਾ ਹੈ। ਇਹ ਸਾਰਾ ਸਾਹਿਤ ਲਾਇਬ੍ਰੇਰੀ ਦੀ ਚੌਥੀ ਮੰਜ਼ਲ ’ਤੇ ਸਥਾਪਤ ਕੀਤੇ ਜਾ ਰਹੇ ਮਿਊਜ਼ੀਅਮ ਵਿਚ ਰੱਖਿਆ ਜਾਵੇਗਾ। ਭਾਈ ਗੁਰਦਾਸ ਲਾਇਬ੍ਰੇਰੀ ਦੇ ਪ੍ਰੋਫ਼ੈਸਰ ਇੰਚਾਰਜ ਅਮਿਤ ਕੌਟਸ ਨੇ ਕਿਹਾ ਕਿ ਯੂਨੀਵਰਸਿਟੀ ਦੀ ਸਿੰਡੀਕੇਟ ਵੱਲੋਂ ਨਾਨਕ ਸਿੰਘ ਦਾ ਸਮੁੱਚਾ ਸਾਹਿਤ ਸਾਂਭਣ ਸਬੰਧੀ ਲਏ ਫ਼ੈਸਲੇ ਮਗਰੋਂ ਕਾਰਵਾਈ ਅਰੰਭ ਦਿੱਤੀ ਗਈ ਹੈ। ਨਾਨਕ ਸਿੰਘ ਦੇ ਛੋਟੇ ਸਪੁੱਤਰ ਡਾ. ਕੁਲਬੀਰ ਸਿੰਘ ਸੂਰੀ ਨੇ ਦੱਸਿਆ ਕਿ ਉਨ੍ਹਾਂ ਦੀਆਂ 57 ਮੌਲਿਕ ਪੁਸਤਕਾਂ, 35 ਪੁਰਾਣੇ ਐਡੀਸ਼ਨ ਅਤੇ ਹੱਥ ਲਿਖਤ ਖਰੜੇ ਮੌਜੂਦ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਛੇਤੀ ਜਾਰੀ ਹੋਵੇਗਾ ਇਸ਼ਤਿਹਾਰ ਤੇ ਮੰਗੀਆਂ ਜਾਣਗੀਆਂ ਆਨਲਾਈਨ ਅਰਜ਼ੀਆਂ

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਲੁਧਿਆਣਾ ਤੋਂ ਆਏ ਸਪਲਾਇਰ ਕਾਰ ਸਣੇ ਸਿਟੀ ਪੁਲੀਸ ਵੱਲੋਂ ਕਾਬੂ