ਮਨਮੋਹਨ ਸਿੰਘ ਦਾ ਬਿਆਨ ਮੰਦਭਾਗਾ: ਸੁਖਬੀਰ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 5 ਦਸੰਬਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੱਲੋਂ ਨਵੰਬਰ 1984 ਵਿਚ ਹਜ਼ਾਰਾਂ ਨਿਰਦੋਸ਼ ਸਿੱਖਾਂ ਦਾ ਕਤਲੇਆਮ ਰੋਕਣ ਲਈ ਫ਼ੌਜ ਨਾ ਸੱਦਣ ਵਾਸਤੇ ਸਾਬਕਾ ਪ੍ਰਧਾਨ ਮੰਤਰੀ ਨਰਸਿਮਹਾ ਰਾਓ ਨੂੰ ਦੋਸ਼ੀ ਠਹਿਰਾਉਣ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਸ੍ਰੀ ਬਾਦਲ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਦਾ ਬਿਆਨ ਗਾਂਧੀ ਪਰਿਵਾਰ ਨੂੰ ਕਲੀਨ ਚਿੱਟ ਦੇ ਕੇ ਸਾਰਾ ਦੋਸ਼ ਤਤਕਾਲੀ ਗ੍ਰਹਿ ਮੰਤਰੀ ਸਿਰ ਮੜ੍ਹਨ ਦੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸਾਬਕਾ ਪ੍ਰਧਾਨ ਮੰਤਰੀ ਦਾ ਬਿਆਨ ਸਪੱਸ਼ਟ ਰੂਪ ਵਿਚ ਅਕਾਲੀ ਦਲ ਦੇ ਉਸ ਪੱਖ ਦੀ ਪੁਸ਼ਟੀ ਕਰਦਾ ਹੈ ਕਿ ਇਸ ਕਤਲੇਆਮ ਨੂੰ ਰੋਕਿਆ ਜਾ ਸਕਦਾ ਸੀ ਪਰ ਹੈਰਾਨੀ ਦੀ ਗੱਲ ਇਹ ਹੈ ਕਿ ਉਨ੍ਹਾਂ ਨੂੰ ਗਾਂਧੀ ਪਰਿਵਾਰ ਦੇ ਬਚਾਅ ਵਾਸਤੇ ਅੱਗੇ ਆਉਣ ਵਿਚ 35 ਸਾਲ ਲੱਗ ਗਏ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All