ਮਰਿਆਦਾ ਭੰਗ ਕਰਨ ਬਾਰੇ ਨਹੀਂ ਸੋਚ ਸਕਦਾ: ਗਿਆਨੀ ਰਣਜੀਤ ਸਿੰਘ

ਨਿੱਜੀ ਪੱਤਰ ਪ੍ਰੇਰਕ ਲੁਧਿਆਣਾ, 5 ਦਸੰਬਰ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗਹੌਰ ਨੇ ਕਿਹਾ ਹੈ ਕਿ ਉਹ ਤਖ਼ਤ ਸਾਹਿਬ ਦੀ ਮਰਿਆਦਾ ਬਾਰੇ ਸੁਚੇਤ ਹਨ ਅਤੇ ਤਖ਼ਤ ਸਾਹਿਬ ਦੀ ਮਰਿਆਦਾ ਭੰਗ ਕਰਨ ਬਾਰੇ ਸੁਫ਼ਨੇ ਵਿਚ ਵੀ ਨਹੀਂ ਸੋਚ ਸਕਦੇ। ਅੱਜ ਟੈਲੀਫੋਨ ਰਾਹੀਂ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਅਚੇਤਪੁਣੇ ਵਿਚ ਉਨ੍ਹਾਂ ਕੋਲੋਂ ਜੋ ਗ਼ਲਤੀ ਹੋਈ ਸੀ, ਉਸ ਦੀ ਉਨ੍ਹਾਂ ਤਖ਼ਤ ਸਾਹਿਬ ’ਤੇ ਅਰਦਾਸ ਕਰ ਕੇ ਭੁੱਲ ਬਖ਼ਸ਼ਾ ਲਈ ਹੈ। ਇਸ ਘਟਨਾ ਬਾਰੇ ਹੁਣ ਕੋਈ ਵਿਵਾਦ ਨਹੀਂ ਹੈ ਪਰ ਕੁਝ ਲੋਕ ਨਿੱਜੀ ਮੁਫ਼ਾਦਾਂ ਲਈ ਇਸ ਮਾਮਲੇ ਨੂੰ ਤੂਲ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਤਖ਼ਤ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਨੂੰ ਮਿਲ ਕੇ ਉਹ ਸਾਰੀ ਸਥਿਤੀ ਸਪੱਸ਼ਟ ਕਰ ਚੁੱਕੇ ਹਨ ਅਤੇ ਉਨ੍ਹਾਂ ਨੇ ਉਨ੍ਹਾਂ ਦਾ ਸਪੱਸ਼ਟੀਕਰਨ ਮੰਨ ਲਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All