ਮਿਲਟਰੀ ਲਿਟਰੇਚਰ ਫੈਸਟੀਵਲ ’ਚ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ

ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਮਰਗੋਂ ਆਉਂਦੇ ਹੋਏ ਬੀਐੱਸ ਧਨੋਆ, ਸੁਨੀਲ ਲਾਂਬਾ ਤੇ ਵੀਪੀ ਮਲਿਕ। -ਫੋਟੋ: ਮਨੋਜ ਮਹਾਜਨ

ਆਤਿਸ਼ ਗੁਪਤਾ ਚੰਡੀਗੜ, 7 ਦਸੰਬਰ ਦਸੰਬਰ ਮਹੀਨੇ ਵਿਚ 13 ਤੋਂ 15 ਤੱਕ ਹੋਣ ਵਾਲੇ ਤੀਜੇ ਮਿਲਟਰੀ ਲਿਟਰੇਚਰ ਫੈਸਟੀਵਲ ਦੀ ਕੜੀ ਵਿਚ ਕਰਵਾਏ ਜਾ ਰਹੇ ਸਮਾਗਮਾਂ ਤਹਿਤ ਕੌਮੀ ਝੰਡਾ ਦਿਵਸ ਮੌਕੇ ਜਲ, ਥਲ ਤੇ ਹਵਾਈ ਸੈਨਾ ਦੇ ਸਾਬਕਾ ਮੁਖੀਆਂ ਨੇ ਚੰਡੀਗੜ੍ਹ ਦੇ ਵਾਰ ਮੈਮੋਰੀਅਲ ਵਿਚ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਦੇਸ਼ ਦੀ ਸੁਰੱਖਿਆ ਅਤੇ ਅਖੰਡਤਾ ਦੀ ਰਾਖੀ ਕਰਦੇ ਹੋਏ ਸ਼ਹਾਦਤ ਦਾ ਜਾਮ ਪੀਣ ਵਾਲੇ ਬਹਾਦਰ ਸੈਨਿਕਾਂ ਦੀਆਂ ਕੁਰਬਾਨੀਆਂ ਨੂੰ ਸਨਮਾਨ ਦੇਣ ਲਈ ਸਾਬਕਾ ਸੇਵਾ ਮੁਖੀ ਜਨਰਲ ਵੀਪੀ ਮਲਿਕ ਤੇ ਏਅਰ ਚੀਫ਼ ਮਾਰਸ਼ਲ ਬੀਐੱਸ ਧਨੋਆ (ਸੇਵਾਮੁਕਤ) ਤੇ ਐਡਮਿਰਲ ਸੁਨੀਲ ਲਾਂਬਾ (ਸੇਵਾਮੁਕਤ) ਨੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੰਦਿਆਂ ਬਰੇਵਹਾਰਟ ਵੱਲੋਂ ਮੋਟਰਸਾਈਕਲ ਰੈਲੀ ਕੱਢੀ ਗਈ, ਜਿਸ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ ਟੀਐੱਸ ਸ਼ੇਰਗਿੱਲ (ਸੇਵਾਮੁਕਤ) ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਰੈਲੀ ’ਚ 425 ਮੋਟਰਸਾਈਕਲਾਂ ’ਤੇ ਸਵਾਰ ਸੈਨਾ ਦੀਆਂ ਪ੍ਰਮੁੱਖ ਹਸਤੀਆਂ ਤੇ ਫੌਜ ਵਿੱਚ ਸੇਵਾ ਨਿਭਾਉਣ ਵਾਲੇ ਅਧਿਕਾਰੀ ਸ਼ਾਮਲ ਸਨ। ਪੰਜਾਬ ਤੇ ਹਰਿਆਣਾ ਡਾਇਰੈਕਟੋਰੇਟ ਦੇ ਐੱਨਸੀਸੀ ਕੈਡੇਟ ਤੇ ਸਥਾਨਕ ਸ਼ਹਿਰ ਦੇ ਸਕੂਲੀ ਬੱਚਿਆਂ ਨਾਲ ਹਰ ਵਰਗ ਦੇ ਲੋਕ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਦੀ ਰਸਮ ਵਿੱਚ ਸ਼ਾਮਲ ਹੋਏ। ਇਸ ਮੌਕੇ ਕੈਨੇਡੀਅਨ ਕੌਂਸਲਰ ਜਨਰਲ ਚੰਡੀਗੜ੍ਹ ਮੀਆ ਯੇਨ, ਵਾਈਪੀਐੱਸ ਦੇ ਡਾਇਰੈਕਟਰ ਮੇਜਰ ਜਨਰਲ ਟੀਪੀਐੱਸ ਵੜੈਚ ਤੇ ਓਐੱਸਡੀ/ਸੀਨੀਅਰ ਸਲਾਹਕਾਰ ਕਰਨਵੀਰ ਸਿੰਘ ਹਾਜ਼ਰ ਸਨ। ਮਿਲਟਰੀ ਲਿਟਰੇਚਰ ਫੈਸਟੀਵਲ ਐਸੋਸੀਏਸ਼ਨ ਦੇ ਚੇਅਰਮੈਨ ਜਨਰਲ ਸ਼ੇਰਗਿੱਲ ਨੇ ਲੋਕਾਂ ਵਿਚ ਉਤਸ਼ਾਹ ਦੀ ਸ਼ਲਾਘਾ ਕਰਦਿਆਂ ਭਵਿੱਖ ਵਿੱਚ ਅਜਿਹੇ ਹੋਰ ਸਮਾਗਮ ਕਰਵਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਫੈਸਟੀਵਲ ਦਾ ਉਦੇਸ਼ ਨੌਜਵਾਨਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਪੰਜਾਬ ਦੇ ਅਮੀਰ ਫੌਜੀ ਇਤਿਹਾਸ ਬਾਰੇ ਦੱਸਣਾ ਸੀ, ੳਨ੍ਹਾਂ 2017 ਵਿੱਚ ਆਰੰਭੇ ਇਸ ਮੈਗਾ ਈਵੈਂਟ ਦੀ ਸ਼ੁਰੂਆਤ ਤੋਂ ਬਾਅਦ ਇਸ ਸਫ਼ਲਤਾ ਨੂੰ ਯਕੀਨੀ ਬਣਾਉਣ ਲਈ ਨਿੱਜੀ ਤੌਰ ’ਤੇ ਉਪਰਾਲੇ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸ਼ਲਾਘਾ ਕੀਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਅਧਿਕਾਰੀਆਂ ਨੇ ਪਾਬੰਦੀਆਂ ਨੂੰ ਕਰੋਨਾ ਦੇ ਫੈਲਾਅ ਨੂੰ ਠੱਲ੍ਹਣ ਲਈ ਕੀਤੇ ...

ਸ਼੍ਰੋਮਣੀ ਕਮੇਟੀ ਵਲੋਂ ਨਸ਼ਿਆਂ ’ਤੇ ਮੁਕੰਮਲ ਪਾਬੰਦੀ ਦੀ ਮੰਗ

ਸ਼੍ਰੋਮਣੀ ਕਮੇਟੀ ਵਲੋਂ ਨਸ਼ਿਆਂ ’ਤੇ ਮੁਕੰਮਲ ਪਾਬੰਦੀ ਦੀ ਮੰਗ

ਜ਼ਹਿਰੀਲੀ ਸ਼ਰਾਬ ਮੌਤ ਮਾਮਲੇ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਕੋਲੋਂ...

ਬਾਦਲ ਪਰਿਵਾਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੀ ਨਿੱਜੀ ਕੰਪਨੀ ਬਣਾਇਆ: ਢੀਂਡਸਾ

ਬਾਦਲ ਪਰਿਵਾਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੀ ਨਿੱਜੀ ਕੰਪਨੀ ਬਣਾਇਆ: ਢੀਂਡਸਾ

ਸ਼੍ਰੋਮਣੀ ਗੁਰਦੁਆਰਾ ਕਮੇਟੀ ਨੂੰ ਬਾਦਲ ਪਰਿਵਾਰ ਤੋਂ ਮੁਕਤ ਕਰਵਾਉਣ ਦਾ ਸੱ...

ਲੋਕ ਨਾਜਾਇਜ਼ ਤੌਰ ਉੱਤੇ ਖਰੀਦੀ ਸ਼ਰਾਬ ਨਾ ਪੀਣ

ਲੋਕ ਨਾਜਾਇਜ਼ ਤੌਰ ਉੱਤੇ ਖਰੀਦੀ ਸ਼ਰਾਬ ਨਾ ਪੀਣ

ਡਿਪਟੀ ਕਮਿਸ਼ਨਰ ਨੇ ਸ਼ਰਾਬ ਜ਼ਹਿਰੀਲੀ ਹੋਣ ਦਾ ਖਦਸ਼ਾ ਪ੍ਰਗਟਾਇਆ

ਸ਼ਹਿਰ

View All