ਮੁੱਖ ਮੰਤਰੀ ਨੂੰ ਮਿਲਣ ਵਾਲੇ ਨੌਜਵਾਨ ਦਾ ਦੁਕਾਨ ’ਤੇ ਕਬਜ਼ਾ ਕਰਾਇਆ

ਜਿੰਦਰਾ ਨਾ ਤੋੜਨ ਲਈ ਗੁਹਾਰ ਲਾਉਂਦਾ ਹੋਇਆ ਦੁਕਾਨ ਮਾਲਕ। -ਫੋਟੋ: ਰੂਬਲ

ਹਰਜੀਤ ਸਿੰਘ ਡੇਰਾਬੱਸੀ, 7 ਦਸੰਬਰ ਇੱਥੋਂ ਦੇ ਰਾਮਲੀਲਾ ਮੈਦਾਨ ਵਿੱਚ ਦੁਕਾਨ ਦੇ ਵਿਵਾਦ ਨੂੰ ਲੈ ਕੇ ਲੰਘੇ ਦਿਨੀਂ ਮੁਹਾਲੀ ਵਿਚ ਇਨਵੈਸਟਮੈਂਟ ਸੰਮੇਲਨ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਵਾਲੇ ਵਿਅਕਤੀ ਦਾ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕਥਿਤ ਤੌਰ ’ਤੇ ਅੱਜ ਨਾਜਾਇਜ਼ ਕਬਜ਼ਾ ਕਰਵਾ ਦਿੱਤਾ। ਇਸ ਦੌਰਾਨ ਦੂਜੀ ਧਿਰ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ ਪਰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਇਕ ਨਾ ਸੁਣੀ। ਪੁਲੀਸ ਦੀ ਹਾਜ਼ਰੀ ਵਿਚ ਦੁਕਾਨ ’ਤੇ ਪਹਿਲੀ ਧਿਰ ਦੇ ਜਿੰਦਰੇ ਤੁੜਵਾ ਕੇ ਮੁੱਖ ਮੰਤਰੀ ਨੂੰ ਮਿਲਣ ਵਾਲੀ ਧਿਰ ਦਾ ਕਬਜ਼ਾ ਕਰਵਾ ਦਿੱਤਾ। ਇਸ ਦਾ ਵਿਰੋਧ ਕਰ ਰਹੀ ਧਿਰ ਨੇ ਦੋਸ਼ ਲਾਇਆ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਬਿਨਾਂ ਕਿਸੇ ਜਾਂਚ ਦੇ ਨਾਜਾਇਜ਼ ਕਬਜ਼ਾ ਕਰਵਾਇਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਨੇ ਮਾਮਲੇ ਦੀ ਜਾਂਚ ਕਰਨ ਦੀ ਹਦਾਇਤ ਕੀਤੀ ਸੀ ਪਰ ਅਧਿਕਾਰੀਆਂ ਨੇ ਨਾਜਾਇਜ਼ ਕਬਜ਼ਾ ਕਰਵਾ ਦਿੱਤਾ, ਜੋ ਗ਼ਲਤ ਹੈ। ਇਸ ਬਾਰੇ ਪਹਿਲੀ ਧਿਰ ਤੋਂ ਅਜੀਤ ਸਿੰਘ ਤੇ ਹਰਪਾਲ ਨਾਗਪਾਲ ਨੇ ਦੱਸਿਆ ਕਿ ਤਕਰੀਬਨ 20 ਸਾਲਾਂ ਤੋਂ ਉਨ੍ਹਾਂ ਰਾਮਲੀਲਾ ਮੈਦਾਨ ਵਿੱਚ ਵਕਫ਼ ਬੋਰਡ ਦੀ ਪੀਰ ਬਾਬਾ ਦੇ ਬਾਹਰ ਬਣੀ ਦੁਕਾਨ ਪਟੇ ’ਤੇ ਲਈ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੂੰ ਮਿਲਣ ਵਾਲੇ ਅਮਨ ਨੂੰ ਬਿਮਾਰੀ ਤੋਂ ਪੀੜਤ ਹੋਣ ਕਰ ਕੇ ਤਰਸ ਦੇ ਆਧਾਰ ’ਤੇ ਉਨ੍ਹਾਂ ਦੁਕਾਨ ’ਤੇ ਨੌਕਰ ਰੱਖ ਲਿਆ ਸੀ। ਉਹ ਦੁਕਾਨ ਦਾ ਸਾਰਾ ਕੰਮਕਾਜ ਦੇਖਦਾ ਸੀ। ਉਨ੍ਹਾਂ ਕਿਹਾ ਕਿ ਨੌਕਰ ਅਮਨ ਨੇ ਧੋਖੇ ਨਾਲ ਕਥਿਤ ਤੌਰ ’ਤੇ ਦੁਕਾਨ ਦੀ ਲੀਜ਼ ਆਪਣੇ ਭਰਾ ਸੰਦੀਪ ਦੇ ਨਾਂ ਟਰਾਂਸਫਰ ਕਰਵਾ ਕੇ ਨਾਜਾਇਜ਼ ਕਬਜ਼ੇ ਦੀ ਕੋਸ਼ਿਸ਼ ਕੀਤੀ। ਲੰਘੀ 29 ਅਪਰੈਲ ਨੂੰ ਧੋਖਾਧੜੀ ਸਾਹਮਣੇ ਆਉਣ ’ਤੇ ਉਨ੍ਹਾਂ ਅਮਨ ਨੂੰ ਦੁਕਾਨ ਤੋਂ ਬਾਹਰ ਕੱਢ ਦਿੱਤਾ। ਇਸ ਮਗਰੋਂ ਨੌਕਰ ਲਗਾਤਾਰ ਝੂਠੇ ਲੀਜ਼ ਦੇ ਦਸਤਾਵੇਜ਼ ਦਿਖਾ ਕੇ ਉਨ੍ਹਾਂ ਦੀ ਪੁਲੀਸ ਤੇ ਹੋਰ ਪਾਸੇ ਸ਼ਿਕਾਇਤਾਂ ਕਰ ਕੇ ਦੁਕਾਨ ਆਪਣੀ ਹੋਣ ਦਾ ਦਾਅਵਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਰੇ ਸ਼ਹਿਰ ਵਾਸੀ ਤੇ ਮਾਰਕੀਟ ਦੇ ਦੁਕਾਨਦਾਰਾਂ ਵੱਲੋਂ ਪੁਲੀਸ ਸਟੇਸ਼ਨ ਵਿੱਚ ਉਨ੍ਹਾਂ ਦੇ ਹੱਕ ਵਿੱਚ ਬਿਆਨ ਦਰਜ ਕਰਵਾਏ ਗਏ ਹਨ। ਅਮਨ ਦੇ ਹੱਕ ਵਿੱਚ ਇਕ ਵੀ ਵਿਅਕਤੀ ਨੇ ਬਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਦੁਕਾਨ ਦਾ ਪਾਣੀ ਦੀ ਬਿੱਲ ਵੀ ਉਨ੍ਹਾਂ ਦੇ ਨਾਂਅ ’ਤੇ ਹੈ ਤੇ ਹੁਣ ਤੱਕ ਦੁਕਾਨ ’ਤੇ ‘ਨਾਗਪਾਲ ਕਮਿਊਨੀਕੇਸ਼ਨ’ ਦਾ ਬੋਰਡ ਲੱਗਿਆ ਹੋਇਆ ਸੀ। ਮੌਕੇ ’ਤੇ ਪਹੁੰਚੇ ਨਾਇਬ ਤਹਿਸੀਲਦਾਰ ਜ਼ੀਰਕਪੁਰ ਪਰਮਜੀਤ ਸਿੰਘ ਨੇ ਕਿਹਾ ਕਿ ਅੱਜ ਉਹ ਮੌਕਾ ਦੇਖਣ ਆਏ ਸਨ ਜਿਸ ’ਤੇ ਉਨ੍ਹਾਂ ਨੂੰ ਅਮਨ ਦਾ ਕਬਜ਼ਾ ਦੇਖਣ ਨੂੰ ਮਿਲਿਆ। ਦੂਜੀ ਧਿਰ ਦਾ ਜਿੰਦਰਾ ਤੋੜਨ ਬਾਰੇ ਉਨ੍ਹਾਂ ਨੇ ਕੋਈ ਸਪਸ਼ਟ ਜਵਾਬ ਨਹੀਂ ਦਿੱਤਾ। ਇਸ ਸਬੰਧੀ ਅਮਨ ਨੇ ਕਿਹਾ ਕਿ ਇਸ ਦੁਕਾਨ ’ਤੇ ਉਸ ਦਾ ਕਬਜ਼ਾ ਸੀ ਤੇ ਉਸ ਦਾ ਹੀ ਜਿੰਦਰਾ ਲੱਗਿਆ ਹੋਇਆ ਸੀ। ਜਦੋਂ ਉਸ ਨੂੰ ਪੁੱਛਿਆ ਗਿਆ ਕਿ ਮੁੱਖ ਮੰਤਰੀ ਨੂੰ ਮਿਲਣ ’ਤੇ ਉਸ ਨੇ ਦੂਜੀ ਧਿਰ ਦਾ ਕਬਜ਼ਾ ਹੋਣ ਦੀ ਗੱਲ ਕਬੂਲੀ ਹੈ ਤਾਂ ਉਸ ਨੇ ਫੋਨ ਕੱਟ ਦਿੱਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਅਧਿਕਾਰੀਆਂ ਨੇ ਪਾਬੰਦੀਆਂ ਨੂੰ ਕਰੋਨਾ ਦੇ ਫੈਲਾਅ ਨੂੰ ਠੱਲ੍ਹਣ ਲਈ ਕੀਤੇ ...

ਸ਼੍ਰੋਮਣੀ ਕਮੇਟੀ ਵਲੋਂ ਨਸ਼ਿਆਂ ’ਤੇ ਮੁਕੰਮਲ ਪਾਬੰਦੀ ਦੀ ਮੰਗ

ਸ਼੍ਰੋਮਣੀ ਕਮੇਟੀ ਵਲੋਂ ਨਸ਼ਿਆਂ ’ਤੇ ਮੁਕੰਮਲ ਪਾਬੰਦੀ ਦੀ ਮੰਗ

ਜ਼ਹਿਰੀਲੀ ਸ਼ਰਾਬ ਮੌਤ ਮਾਮਲੇ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਕੋਲੋਂ...

ਬਾਦਲ ਪਰਿਵਾਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੀ ਨਿੱਜੀ ਕੰਪਨੀ ਬਣਾਇਆ: ਢੀਂਡਸਾ

ਬਾਦਲ ਪਰਿਵਾਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੀ ਨਿੱਜੀ ਕੰਪਨੀ ਬਣਾਇਆ: ਢੀਂਡਸਾ

ਸ਼੍ਰੋਮਣੀ ਗੁਰਦੁਆਰਾ ਕਮੇਟੀ ਨੂੰ ਬਾਦਲ ਪਰਿਵਾਰ ਤੋਂ ਮੁਕਤ ਕਰਵਾਉਣ ਦਾ ਸੱ...

ਲੋਕ ਨਾਜਾਇਜ਼ ਤੌਰ ਉੱਤੇ ਖਰੀਦੀ ਸ਼ਰਾਬ ਨਾ ਪੀਣ

ਲੋਕ ਨਾਜਾਇਜ਼ ਤੌਰ ਉੱਤੇ ਖਰੀਦੀ ਸ਼ਰਾਬ ਨਾ ਪੀਣ

ਡਿਪਟੀ ਕਮਿਸ਼ਨਰ ਨੇ ਸ਼ਰਾਬ ਜ਼ਹਿਰੀਲੀ ਹੋਣ ਦਾ ਖਦਸ਼ਾ ਪ੍ਰਗਟਾਇਆ

ਸ਼ਹਿਰ

View All