ਮੇਲਾ ਮਾਘੀ: ਤਰਕਸ਼ੀਲ ਨਾਟ ਮੇਲਾ ਭਰੇਗਾ ਲੋਕ ਚੇਤਨਾ ਦੇ ਰੰਗ

ਨਿੱਜੀ ਪੱਤਰ ਪ੍ਰੇਰਕ ਸ੍ਰੀ ਮੁਕਤਸਰ ਸਾਹਿਬ, 12 ਜਨਵਰੀ ਮੇਲਾ ਮਾਘੀ ਦੌਰਾਨ ਜਿਥੇ ਲੋਕ ਚਾਲੀ ਮੁਕਤਿਆਂ ਨੂੰ ਨਤਮਸਤਕ ਹੋਣਗੇ, ਉਥੇ ਕੁਝ ਲੋਕ ਅਕਾਲੀ ਦਲ ਦੀ ਸਿਆਸੀ ਕਾਨਫਰੰਸ ’ਚ ਹਾਜ਼ਰੀ ਭਰਨਗੇ। ਇਸ ਤੋਂ ਇਲਾਵਾ ਸਾਹਿਤ, ਕਲਾ ਤੇ ਤਰਕ ਦੀ ਭਾਲ ਵਿੱਚ ਆਉਣ ਵਾਲੇ ਮੇਲੀਆਂ ਦਾ ਸਵਾਗਤ ਤਿੰਨ ਰੋਜ਼ਾ ਤਰਕਸ਼ੀਲ ਨਾਟ ਮੇਲੇ ਵਿੱਚ ਕੀਤਾ ਜਾਵੇਗਾ। ਇਹ ਮੇਲਾ ਮੁਕਤਸਰ ਦੇ ਡੇਰਾ ਭਾਈ ਮਸਤਾਨ ਸਿੰਘ ਸਕੂਲ ਲਾਗੇ 14 ਤੋਂ 17 ਜਨਵਰੀ ਤੱਕ ਚੱਲੇਗਾ। ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸਾਹਿਤ ਵਿਭਾਗ ਦੇ ਸੂਬਾਈ ਮੁਖੀ ਰਾਮ ਸਵਰਨ ਲੱਖੇਵਾਲੀ ਨੇ ਦੱਸਿਆ ਕਿ ਇਹ 17ਵਾਂ ਤਰਕਸ਼ੀਲ ਨਾਟ ਮੇਲਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਫ਼ਨਿਆਂ ਤੇ ਨਾਟਕਕਾਰ ਭਾਅ ਜੀ ਗੁਰਸ਼ਰਨ ਸਿੰਘ ਦੇ ਆਦਰਸ਼ਾਂ ਨੂੰ ਸਮਰਪਿਤ ਹੋਏਗਾ। ਤਰਕਸ਼ੀਲ ਸੁਸਾਇਟੀ ਦੇ ਸੂਬਾਈ ਜਥੇਬੰਦਕ ਮੁਖੀ ਰਾਜਿੰਦਰ ਭਦੌੜ ਤੇ ਲੋਕ ਸਭਿਆਚਾਰਕ ਮੰਚ ਦੇ ਪ੍ਰਧਾਨ ਅਮੋਲਕ ਸਿੰਘ ਮੇਲੀਆਂ ਨੂੰ ਸੰਬੋਧਨ ਕਰਨਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All