ਮੈਰਿਜ ਪੈਲੇਸ ’ਚ ਗੋਲੀ ਚੱਲੀ, ਚਾਚਾ-ਭਤੀਜਾ ਹਲਾਕ

ਕਸ਼ਮੀਰ ਗਾਰਡਨ ਪੈਲੇਸ ਅੰਦਰਲਾ ਦ੍ਰਿਸ਼।

ਜੋਗਿੰਦਰ ਸਿੰਘ ਓਬਰਾਏ ਦੋਰਾਹਾ, 4 ਦਸੰਬਰ ਦੋਰਾਹੇ ਨੇੜੇ ਜੀਟੀ ਰੋਡ ’ਤੇ ਸਥਿਤ ਮੈਰਿਜ ਪੈਲੇਸ ਕਸ਼ਮੀਰ ਗਾਰਡਨ ਵਿੱਚ ਦੇਰ ਸ਼ਾਮ ਵਿਆਹ ਸਮਾਗਮ ਦੌਰਾਨ ਚੱਲੀ ਗੋਲੀ ਕਰਕੇ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦੋਂਕਿ ਗੋਲੀ ਚਲਾਉਣ ਵਾਲਾ ਸ਼ਖ਼ਸ ਗੰਭੀਰ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਮੈਰਿਜ ਪੈਲੇਸ ਵਿੱਚ ਪਿੰਡ ਖਮਾਣੋਂ ਰਹਿੰਦੇ ਪਰਿਵਾਰ ਦੀ ਲੜਕੀ ਦਾ ਵਿਆਹ ਸੀ। ਬਰਾਤ ਪਿੰਡ ਧਾਂਦਰਾ ਤੋਂ ਆਈ ਸੀ। ਸ਼ਾਮ ਕਰੀਬ ਪੰਜ ਵਜੇ ਜਦੋਂ ਜੰਝ ਖਾਣਾ ਖਾ ਰਹੀ ਸੀ ਤਾਂ ਲੜਕੇ ਵਾਲੇ ਪਾਸਿਓਂ ਵਿਆਹ ’ਚ ਸ਼ਾਮਲ ਦੋ ਧਿਰਾਂ ਵਿਚਾਲੇ ਕਿਸੇ ਗੱਲੋਂ ਤਕਰਾਰ ਹੋ ਗਈ। ਬਹਿਸ ਵਧਣ ਮਗਰੋਂ ਨੌਬਤ ਗੋਲੀ ਚੱਲਣ ਤਕ ਆ ਗਈ। ਪਿੰਡ ਦੇ ਵਸਨੀਕ ਜਗਜੀਤ ਸਿੰਘ ਸਰਪੰਚ ਨੇ ਆਪਣੇ ਵਿਰੋਧੀਆਂ ’ਤੇ ਰਿਵਾਲਵਰ ਨਾਲ ਗੋਲੀ ਚਲਾ ਦਿੱਤੀ। ਸਿੱਟੇ ਵਜੋਂ ਬਲਵੰਤ ਸਿੰਘ ਭਲਵਾਨ ਤੇ ਗੁਰਪ੍ਰੀਤ ਸਿੰਘ ਦੀ ਮੌਤ ਹੋ ਗਈ ਜਦੋਂਕਿ ਗੋਲੀ ਚਲਾਉਣ ਵਾਲਾ ਜਗਜੀਤ ਸਿੰਘ ਵੀ ਜ਼ਖ਼ਮੀ ਹੋ ਗਿਆ। ਗੋਲੀ ਚਲਦੇ ਹੀ ਪੈਲੇਸ ਵਿੱਚ ਭੱਗਦੜ ਮੱਚ ਗਈ। ਮਾਰੇ ਗਏ ਦੋਵੇਂ ਵਿਅਕਤੀ ਰਿਸ਼ਤੇ ਵਿੱਚ ਚਾਚਾ-ਭਤੀਜਾ ਹਨ ਤੇ ਕਾਂਗਰਸ ਪਾਰਟੀ ਨਾਲ ਸਬੰਧਤ ਦੱਸੇ ਜਾਂਦੇ ਹਨ। ਜਗਜੀਤ ਸਿੰਘ ਅਕਾਲੀ ਸਮਰਥਕ ਦੱਸਿਆ ਜਾਂਦਾ ਹੈ। ਇਹ ਵੀ ਪਤਾ ਲੱਗਾ ਹੈ ਕਿ ਦੋਵਾਂ ਧਿਰਾਂ ਵਿੱਚ ਪੁਰਾਣੀ ਸਰਪੰਚੀ ਨੂੰ ਲੈ ਕੇ ਰੰਜਿਸ਼ ਸੀ। ਘਟਨਾ ਦਾ ਪਤਾ ਲੱਗਦਿਆਂ ਹੀ ਐੱਸਪੀ ਜਸਵਿੰਦਰ ਸਿੰਘ ਚੀਮਾ ਤੇ ਹੋਰ ਪੁਲੀਸ ਅਧਿਕਾਰੀਆਂ ਨੇ ਮੌਕੇ ’ਤੇ ਪੁੱਜ ਕੇ ਜਾਂਚ ਆਰੰਭ ਦਿੱਤੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਬਾਈਕਾਟ ਦੌਰਾਨ ਕਿਰਤ ਸੁਧਾਰਾਂ ਸਣੇ ਕਈ ਬਿੱਲ ਪਾਸ

ਬਾਈਕਾਟ ਦੌਰਾਨ ਕਿਰਤ ਸੁਧਾਰਾਂ ਸਣੇ ਕਈ ਬਿੱਲ ਪਾਸ

ਸਰਕਾਰ ਨੂੰ ਰਾਸ ਆਇਆ ਵਿਰੋਧੀ ਧਿਰ ਦਾ ਬਾਈਕਾਟ; ਸੰਸਦ ਦੇ ਦੋਵੇਂ ਸਦਨ ਅਣ...

ਰੇਲ ਰੋਕੋ ਅੰਦੋਲਨ ਅੱਜ ਤੋਂ; ਪੰਜਾਬ ਬੰਦ ਭਲਕੇ

ਰੇਲ ਰੋਕੋ ਅੰਦੋਲਨ ਅੱਜ ਤੋਂ; ਪੰਜਾਬ ਬੰਦ ਭਲਕੇ

ਰੇਲ ਵਿਭਾਗ ਨੇ ਪੰਜਾਬ ਆਉਣ ਵਾਲੀਆਂ ਸਾਰੀਆਂ ਗੱਡੀਆਂ ਕੀਤੀਆਂ ਰੱਦ

ਖੇਤੀ ਬਿੱਲ: ਰਾਸ਼ਟਰਪਤੀ ਦੇ ਦਰ ’ਤੇ ਪਹੁੰਚੀ ਵਿਰੋਧੀ ਧਿਰ

ਖੇਤੀ ਬਿੱਲ: ਰਾਸ਼ਟਰਪਤੀ ਦੇ ਦਰ ’ਤੇ ਪਹੁੰਚੀ ਵਿਰੋਧੀ ਧਿਰ

ਗੁਲਾਮ ਨਬੀ ਆਜ਼ਾਦ ਵੱਲੋਂ ਕੋਵਿੰਦ ਨੂੰ ਬਿੱਲਾਂ ’ਤੇ ਸਹਿਮਤੀ ਨਾ ਦੇਣ ਦੀ...

ਸ਼ਹਿਰ

View All