ਮੰਗਾਂ ਲਾਗੂ ਨਾ ਹੋਣ ਤੋਂ ਖ਼ਫ਼ਾ ਬਿਜਲੀ ਕਾਮੇ ਸੰਘਰਸ਼ ਦੇ ਰੌਂਅ ’ਚ

ਰਵੇਲ ਸਿੰਘ ਭਿੰਡਰ ਪਟਿਆਲਾ, 6 ਦਸੰਬਰ ਪੰਜਾਬ ਦੇ ਬਿਜਲੀ ਕਾਮੇ ਪਾਵਰਕੌਮ ਮੈਨੇਜਮੈਂਟ ਪਾਸੋਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਅਤੇ ਰਹਿੰਦੀਆਂ ਮੰਗਾਂ ਦੇ ਨਿਪਟਾਰੇ ਲਈ ਸੂਬਾ ਪੱਧਰ ’ਤੇ ਪੰਜਾਬ ਦੇ ਸਮੂਹ ਉਪ ਮੰਡਲ/ਮੰਡਲ ਦਫ਼ਤਰਾਂ ਅੱਗੇ 10 ਤੋਂ 24 ਦਸੰਬਰ ਤੱਕ ਪਾਵਰਕੌਮ ਮੈਨੇਜਮੈਂਟ ਵਿਰੁੱਧ ਅਰਥੀ ਫੂਕ ਰੈਲੀਆਂ ਕਰਨਗੇ ਅਤੇ 10 ਦਸੰਬਰ ਤੋਂ 3 ਜਨਵਰੀ ਤੱਕ ਦੋਵਾਂ ਕਾਰਪੋਰੇਸ਼ਨਾਂ ਦੇ ਚੇਅਰਮੈਨ ਸਮੇਤ ਡਾਇਰੈਕਟਰਜ਼ ਵਿਰੁੱਧ ਉਨ੍ਹਾਂ ਦੇ ਫੀਲਡ ਵਿਚ ਦੌਰਿਆਂ ਸਮੇਂ ਕਾਲੇ ਝੰਡਿਆਂ ਨਾਲ ਰੋਸ ਵਿਖਾਵੇ ਕਰਨਗੇ। ਇਹ ਫ਼ੈਸਲਾ ਪੀਐੱਸਈਬੀ ਜੁਆਇੰਟ ਫੋਰਮ ਦੇ ਆਗੂ ਕੁਲਦੀਪ ਸਿੰਘ ਖੰਨਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਲਿਆ ਗਿਆ ਹੈ। ਜੁਆਇੰਟ ਫੋਰਮ ਦੇ ਆਗੂਆਂ ਨੇ ਦੱਸਿਆ ਕਿ ਤਿੰਨ ਸਤੰਬਰ, 2019 ਨੂੰ ਬਿਜਲੀ ਨਿਗਮ ਦੀ ਮੈਨੇਜਮੈਂਟ ਨਾਲ ਜੁਆਇੰਟ ਫੋਰਮ ਦੇ ਨੁਮਾਇੰਦਿਆਂ ਦੀ ਹੋਈ ਮੀਟਿੰਗ ਵਿਚ ਕਈ ਫ਼ੈਸਲੇ ਹੋਏ ਸਨ ਪਰ ਤਿੰਨ ਮਹੀਨੇ ਬੀਤਣ ਦੇ ਬਾਵਜੂਦ ਮੰਨੀਆਂ ਮੰਗਾਂ ਲਾਗੂ ਨਹੀਂ ਕੀਤੀਆਂ ਗਈਆਂ, ਜਿਸ ਕਾਰਨ ਮੁਲਾਜ਼ਮਾਂ ਵਿਚ ਰੋਸ ਹੈ। ਜੁਆਇੰਟ ਫੋਰਮ ਦੇ ਆਗੂ ਕਰਮਚੰਦ ਭਾਰਦਵਾਜ, ਰਣਬੀਰ ਸਿੰਘ, ਜੈਲ ਸਿੰਘ, ਫਲਜੀਤ ਸਿੰਘ, ਵਿਜੇ ਕੁਮਾਰ, ਬਲਵਿੰਦਰ ਸਿੰਘ, ਅਵਤਾਰ ਸਿੰਘ, ਹਰਪਾਲ ਸਿੰਘ, ਕਮਲਜੀਤ ਸਿੰਘ ਆਦਿ ਨੇ ਕਿਹਾ ਕਿ ਜੇ ਮੰਨੀਆਂ ਮੰਗਾਂ ਲਾਗੂ ਨਾ ਕੀਤੀਆਂ ਗਈਆਂ ਤਾਂ 2 ਅਤੇ 3 ਜਨਵਰੀ, 2020 ਨੂੰ ਬਿਜਲੀ ਨਿਗਮ ਦੇ ਮੁੱਖ ਦਫ਼ਤਰ ਪਟਿਆਲਾ ਅੱਗੇ ਲਗਾਤਾਰ ਦੋ ਦਿਨ ਸੂਬਾਈ ਧਰਨੇ ਲਾਏ ਜਾਣਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All