ਲਿਫਟ ਪੰਪ ਮਾਮਲਾ: ਕਿਸਾਨਾਂ ਦੇ ਗੁੱਸੇ ’ਤੇ ਭਰੋਸੇ ਵਾਲਾ ‘ਠੰਢਾ’ ਛਿੜਕ ਗਏ ਸਰਕਾਰੀਆ

ਲੋਹਗੜ੍ਹ ਹੈੱਡ ’ਤੇ ਸਰਹਿੰਦ ਫੀਡਰ ਨਹਿਰ ਦੀ ਪੁਨਰ ਉਸਾਰੀ ਦਾ ਜਾਇਜ਼ਾ ਲੈਂਦੇ ਹੋਏ ਸਿੰਜਾਈ ਮੰਤਰੀ ਸੁਖਬਿੰਦਰ ਸਿੰਘ ਸੁਖ ਸਰਕਾਰੀਆ।

ਇਕਰਾਲ ਸਿੰਘ ਸ਼ਾਂਤ ਲੰਬੀ/ਡੱਬਵਾਲੀ, 10 ਦਸੰਬਰ ਪੰਜਾਬ ਦੇ ਸਿੰਜਾਈ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਸਰਹਿੰਦ ਫੀਡਰ ਦੇ ਲਿਫ਼ਟ ਪੰਪਾਂ ਨੂੰ ਹੋਦੀਆਂ- ਮੋਘਿਆਂ ਵਿਚ ਬਦਲਣ ਤੋਂ ਔਖੇ ਕਿਸਾਨਾਂ ਦੇ ਗੁੱਸੇ ’ਤੇ ਅੱਜ ਭਰੋਸੇ ਵਾਲਾ ‘ਠੰਢਾ’ ਛਿੜਕ ਗਏ। ਸਰਹਿੰਦ ਫੀਡਰ ਦੇ ਪੁਨਰ ਨਿਰਮਾਣ ਦਾ ਜਾਇਜ਼ਾ ਲੈਣ ਪੁੱਜੇ ਮੰਤਰੀ ਨੇ ਆਖਿਆ ਕਿ ਲਿਫ਼ਟ ਪੰਪਾਂ ਦੀ ਨੀਤੀ ਵਿਚਾਰੀ ਜਾਵੇਗੀ ਤੇ ਜੇ ਨਵੀਂ ਨੀਤੀ ਨਾਲ ਕਿਸਾਨਾਂ ਨੂੰ ਨੁਕਸਾਨ ਹੁੰਦਾ ਜਾਪਿਆ ਤਾਂ ਬਦਲਵਾਂ ਫ਼ੈਸਲਾ ਲੈਣ ਤੋਂ ਗੁਰੇਜ਼ ਨਹੀਂ ਹੋਵੇਗਾ। ਸ੍ਰੀ ਸਰਕਾਰੀਆ ਨੇ ਹਰਿਆਣਾ ਖੇਤਰ ਵਿਚ ਸਥਿਤ ਲੋਹਗੜ੍ਹ ਹੈੱਡ ’ਤੇ ਸਰਹਿੰਦ ਫੀਡਰ ਨਹਿਰ ਦੇ ਕਾਰਜ ਦੇ ਨਿਰਮਾਣ ਦੇ ਤਰੀਕੇ ਨੂੰ ਵਾਚਿਆ। ਉਨ੍ਹਾਂ ਆਗਾਮੀ ਵਰ੍ਹੇ ਮਾਰਚ ’ਚ ਸ਼ੁਰੂ ਹੋਣ ਵਾਲੇ ਰਾਜਸਥਾਨ ਕੈਨਾਲ ਦੇ ਨਿਰਮਾਣ ਕਾਰਜ ਦਾ ਅਗਾਊਂ ਜਾਇਜ਼ਾ ਵੀ ਲਿਆ। ਲਿਫ਼ਟ ਪੰਪ ਮੋਰਚਾ ਪੰਜਾਬ ਦੇ ਪ੍ਰਧਾਨ ਬਲਕਾਰ ਸਿੰਘ, ਰਣਯੋਧ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਨੇ ਮੰਤਰੀ ਨੂੰ ਮੰਗ ਪੱਤਰ ਦੇ ਕੇ ਲਿਫ਼ਟ ਪੰਪਾਂ ਦੇ ਪੁਰਾਣੇ ਤਰੀਕੇ ਨੂੰ ਬਹਾਲ ਰੱਖਣ ਦੀ ਮੰਗ ਕੀਤੀ। ਸ੍ਰੀ ਸਰਕਾਰੀਆ ਨੇ ਆਖਿਆ ਕਿ ਲਿਫ਼ਟ ਪੰਪ ਧਾਰਕ ਕਿਸਾਨਾਂ ਨੂੰ ਜਾਪਦਾ ਹੈ ਕਿ ਲਿਫ਼ਟ ਪੰਪਾਂ ਨੂੰ ਹੋਦੀ-ਮੋਘੇ ’ਚ ਤਬਦੀਲ ਕਰਨ ਨਾਲ ਉਨ੍ਹਾਂ ਦਾ ਨੁਕਸਾਨ ਹੋਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਪੁਨਰ ਉਸਾਰੀ ਨਾਲ ਸਰਹਿੰਦ ਫੀਡਰ ਦੀ ਪਾਣੀ ਢੋਣ ਦੀ ਸਮਰੱਥਾ ’ਚ ਵਾਧੇ ਤੋਂ ਇਲਾਵਾ ਸੇਮ ਦੀ ਸਮੱਸਿਆ ਖ਼ਤਮ ਹੋ ਜਾਵੇਗੀ ਅਤੇ ਟੇਲ ਤੱਕ ਕਿਸਾਨਾਂ ਨੂੰ ਸਿੰਜਾਈ ਲਈ ਪੂਰਾ ਪਾਣੀ ਮਿਲੇਗਾ। ਉਨ੍ਹਾਂ ਨੇ ਕਿਸਾਨਾਂ ਨੂੰ ਨਹਿਰ ਦੇ ਕੰਮ ’ਚ ਅੜਿੱਕਾ ਨਾ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਸਿਰਫ਼ ਨਿਰਮਾਣ ਕਾਰਜ ਵਿਚ ਅੜਿੱਕਾ ਬਣਨ ਵਾਲੇ ਕੋਠੜੇ ਢਾਹੁਣ ਦੇ ਨਿਰਦੇਸ਼ ਦਿੱਤੇ। ਆਧਨੀਆਂ ਪੁਲ ’ਤੇ ਸਥਿਤ ਬੰਦ ਪਏ ਸਿਲਵਰ ਓਕ ਟੂਰਿਸਟ ਕੇਂਦਰ ਨੂੰ ਬਹਾਲ ਕਰਨ ਅਤੇ ਲੋਹਗੜ੍ਹ ਹੈੱਡ ’ਤੇ ਨਹਿਰ ਕੰਢੇ ਹਾਦਸਿਆਂ ਦੀ ਰੋਕਥਾਮ ਲਈ ਕੰਧ ਕੱਢਣ ਦੀ ਮੰਗ ’ਤੇ ਮੰਤਰੀ ਨੇ ਕਾਰਵਾਈ ਦਾ ਭਰੋਸਾ ਦਿੱਤਾ। ਇਸ ਮੌਕੇ ਸਿੰਜਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸਰਬਜੀਤ ਸਿੰਘ, ਡਿਪਟੀ ਕਮਿਸ਼ਨਰ ਐੱਮ.ਕੇ ਅਰਵਿੰਦ ਕੁਮਾਰ, ਐੱਸ.ਡੀ.ਐੱਮ ਗੋਪਾਲ ਸਿੰਘ, ਨਾਇਬ ਤਹਿਸੀਲਦਾਰ ਜੇ.ਪੀ ਸਿੰਘ, ਐੱਸ.ਈ. ਲਾਭ ਸਿੰਘ ਚਹਿਲ ਆਦਿ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕੇਂਦਰ ਸਰਕਾਰ ਨੇ ਕਣਕ ਦੀ ਐੱਮਐੱਸਪੀ 50 ਰੁਪਏ ਪ੍ਰਤੀ ਕੁਇੰਟਲ ਵਧਾਈ

ਕੇਂਦਰ ਸਰਕਾਰ ਨੇ ਕਣਕ ਦੀ ਐੱਮਐੱਸਪੀ 50 ਰੁਪਏ ਪ੍ਰਤੀ ਕੁਇੰਟਲ ਵਧਾਈ

ਮੋਦੀ ਦੀ ਅਗਵਾਈ ਵਾਲੀ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਲਿਆ ਫੈ...

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਗੈਰ-ਐੱਨਡੀਏ ਪਾਰਟੀਆਂ ਨੇ ਰਾਸ਼ਟਰਪਤੀ ਨੂੰ ਭੇਜਿਆ ਮੈਮੋਰੈਂਡਮ, ਮਿਲਣ ਦਾ ...

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

8 ਸੰਸਦ ਮੈਂਬਰਾਂ ਦੀ ਮੁਅੱਤਲੀ ਖਿਲਾਫ਼ ਜਤਾਇਆ ਰੋਸ

ਅਕਾਲੀ ਦਲ ਵੱਲੋਂ ਰਾਸ਼ਟਰਪਤੀ ਕੋਵਿੰਦ ਨਾਲ ਮੁਲਾਕਾਤ

ਅਕਾਲੀ ਦਲ ਵੱਲੋਂ ਰਾਸ਼ਟਰਪਤੀ ਕੋਵਿੰਦ ਨਾਲ ਮੁਲਾਕਾਤ

ਬਿੱਲ ਵਾਪਸ ਸੰਸਦ ਵਿਚ ਭੇਜਣ ਦੀ ਗੁਜ਼ਾਰਿਸ਼ ਕੀਤੀ

ਸ਼ਹਿਰ

View All