ਲੜਕੀ ਨੇ ਫੇਸਬੁੱਕ ’ਤੇ ਲਾਈਵ ਹੋ ਕੇ ਖਾਧਾ ਜ਼ਹਿਰ

ਹਰਜੀਤ ਸਿੰਘ ਪਰਮਾਰ ਬਟਾਲਾ, 21 ਨਵੰਬਰ

ਬਟਾਲਾ ਸਥਿਤ ਹਸਪਤਾਲ ’ਚ ਜ਼ੇਰੇ ਇਲਾਜ ਜ਼ਹਿਰ ਖਾਣ ਵਾਲੀ ਲੜਕੀ।

ਬਟਾਲਾ ਦੀ ਇੱਕ ਨੌਜਵਾਨ ਲੜਕੀ ਨੇ ਫੇਸਬੁੱਕ ’ਤੇ ਲਾਈਵ ਹੋ ਕੇ ਜ਼ਹਿਰ ਨਿਗਲ ਲਿਆ ਜਿਸ ਨੂੰ ਸੈਂਕੜੇ ਲੋਕਾਂ ਨੇ ਲਾਈਵ ਵੇਖਿਆ। ਲੜਕੀ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਉਸ ਨੂੰ ਸਿਵਲ ਹਸਪਤਾਲ ਬਟਾਲਾ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਹ ਜ਼ੇਰੇ ਇਲਾਜ ਹੈ। ਲੜਕੀ ਵੱਲੋਂ ਜ਼ਹਿਰ ਖਾਣ ਦਾ ਕਾਰਨ ਉਸ ਵੱਲੋਂ ਆਪਣੇ ਮੰਗੇਤਰ ਅਤੇ ਉਸ ਦੇ ਪਰਿਵਾਰ ਖ਼ਿਲਾਫ਼ ਦਿੱਤੀ ਸ਼ਿਕਾਇਤ ’ਤੇ ਪੁਲੀਸ ਵੱਲੋਂ ਕੋਈ ਕਾਰਵਾਈ ਨਾ ਕੀਤੇ ਜਾਣਾ ਦੱਸਿਆ ਜਾ ਰਿਹਾ ਹੈ। ਇਸਤਰੀ ਅਕਾਲੀ ਦਲ ਦੀ ਆਗੂ ਗੀਤਾ ਸ਼ਰਮਾ ਨੇ ਸਿਵਲ ਹਸਪਤਾਲ ਪਹੁੰਚ ਕੇ ਲੜਕੀ ਦੀ ਹਾਲਤ ਬਾਰੇ ਜਾਣਕਾਰੀ ਲਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੀਤਾ ਸ਼ਰਮਾ ਨੇ ਦੱਸਿਆ ਕਿ ਉਸ ਦੇ ਵਟਸਐਪ ’ਤੇ ਇੱਕ ਮੈਸੇਜ ਆਇਆ ਜਿਸ ਵਿੱਚ ਮੈਸੇਜ ਭੇਜਣ ਵਾਲੇ ਨੇ ਲੜਕੀ ਵੱਲੋਂ ਆਤਮਹੱਤਿਆ ਕਰਨ ਅਤੇ ਉਸ ਦੀ ਮਦਦ ਲਈ ਅੱਗੇ ਆਉਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਉਹ ਪਹਿਲਾਂ ਪੀੜਤ ਲੜਕੀ ਦੇ ਘਰ ਪਹੁੰਚੀ ਜਿੱਥੋਂ ਪਤਾ ਲੱਗਾ ਕਿ ਉਸ ਨੂੰ ਸਿਵਲ ਹਸਪਤਾਲ ਬਟਾਲਾ ’ਚ ਦਾਖਲ ਕਰਵਾਇਆ ਗਿਆ ਹੈ। ਗੀਤਾ ਸ਼ਰਮਾ ਨੇ ਕਿਹਾ ਕਿ ਉਹ ਲੜਕੀ ਨਾਲ ਕਥਿਤ ਧੋਖਾ ਕਰਨ ਵਾਲੇ ਮੰਗੇਤਰ ਅਤੇ ਉਸ ਦੇ ਪਰਿਵਾਰ ਖ਼ਿਲਾਫ਼ ਕਾਰਵਾਈ ਕਰਵਾਉਂਦਿਆਂ ਪੀੜਤ ਲੜਕੀ ਨੂੰ ਇਨਸਾਫ਼ ਦਿਵਾ ਕੇ ਰਹੇਗੀ। ਇਸ ਸਬੰਧੀ ਥਾਣਾ ਸਿਵਲ ਲਾਈਨਜ਼ ਦੇ ਐੱਸਐੱਚਓ ਮੁਖਤਿਆਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲ ਗਈ ਸੀ ਕਿ ਇੱਕ ਲੜਕੀ ਨੇ ਜ਼ਹਿਰ ਖਾਧਾ ਹੈ ਪਰ ਅਜੇ ਤੱਕ ਪੁਲੀਸ ਨੂੰ ਮੈਡੀਕਲ ਰਿਪੋਰਟ ਨਹੀਂ ਮਿਲੀ। ਮੈਡੀਕਲ ਰਿਪੋਰਟ ਦੇ ਆਧਾਰ ’ਤੇ ਜੋ ਵੀ ਬਣਦੀ ਕਾਰਵਾਈ ਹੈ ਉਹ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਲੜਕੀ ਨੇ ਆਪਣੇ ਮੰਗੇਤਰ ’ਤੇ ਉਸ ਨਾਲ ਸਰੀਰਕ ਸਬੰਧ ਬਣਾ ਕੇ ਉਸ ਨੂੰ ਛੱਡ ਕੇ ਚਲੇ ਜਾਣ ਦੇ ਦੋਸ਼ ਲਾਏ ਸਨ। ਇਸ ਸਬੰਧੀ ਲੜਕੀ ਨੇ ਐੱਸਐੱਸਪੀ ਬਟਾਲਾ ਨੂੰ ਲਿਖਤੀ ਸ਼ਿਕਾਇਤ ਦਿੱਤੀ ਸੀ ਜਿਸ ਦੀ ਜਾਂਚ ਡੀਐੱਸਪੀ ਸਿਟੀ ਬੀ.ਕੇ. ਸਿੰਗਲਾ ਕਰ ਰਹੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੇਰੇ ਨਾਂ ਪਾਸ਼ ਦਾ ਖ਼ਤ

ਮੇਰੇ ਨਾਂ ਪਾਸ਼ ਦਾ ਖ਼ਤ

ਐਟਮੀ ਤਬਾਹੀ ਦੇ ਅੱਲੇ ਜ਼ਖ਼ਮ

ਐਟਮੀ ਤਬਾਹੀ ਦੇ ਅੱਲੇ ਜ਼ਖ਼ਮ

ਕਰੋਨਾ ਕਾਲ: ਨਵੇਂ ਸੱਭਿਆਚਾਰ ਦੀ ਪੈੜਚਾਲ

ਕਰੋਨਾ ਕਾਲ: ਨਵੇਂ ਸੱਭਿਆਚਾਰ ਦੀ ਪੈੜਚਾਲ

ਇਮੀਊਨਿਟੀ ਦੀ ਸੱਜ ਗਈ ਹੱਟੀ

ਇਮੀਊਨਿਟੀ ਦੀ ਸੱਜ ਗਈ ਹੱਟੀ

ਮੁੱਖ ਖ਼ਬਰਾਂ

ਬਾਗ਼ੀ ਕਾਂਗਰਸੀ ਆਗੂ ਸਚਿਨ ਪਾਇਲਟ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ

ਬਾਗ਼ੀ ਕਾਂਗਰਸੀ ਆਗੂ ਸਚਿਨ ਪਾਇਲਟ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ

ਪਾਰਟੀ ਵੱਲੋਂ ਪਾਇਲਟ ਦੀ ਘਰ ਵਾਪਸੀ ਲਈ ਫਾਰਮੂਲਾ ਤਿਆਰ

ਇਕੋ ਦਿਨ ’ਚ ਰਿਕਾਰਡ 54,859 ਮਰੀਜ਼ ਹੋਏ ਸਿਹਤਯਾਬ

ਇਕੋ ਦਿਨ ’ਚ ਰਿਕਾਰਡ 54,859 ਮਰੀਜ਼ ਹੋਏ ਸਿਹਤਯਾਬ

ਕਰੋਨਾ ਤੋਂ ਉਭਰਨ ਵਾਲਿਆਂ ਦੀ ਗਿਣਤੀ 15 ਲੱਖ ਦੇ ਪਾਰ

ਪ੍ਰਸ਼ਾਂਤ ਭੂਸ਼ਨ ਦਾ ਮੁਆਫ਼ੀਨਾਮਾ ਖਾਰਜ

ਪ੍ਰਸ਼ਾਂਤ ਭੂਸ਼ਨ ਦਾ ਮੁਆਫ਼ੀਨਾਮਾ ਖਾਰਜ

ਹੱਤਕ ਮਾਮਲੇ ’ਚ ਅੱਗੇ ਹੋਰ ਹੋਵੇਗੀ ਸੁਣਵਾਈ, ਕੇਸ ਦੀ ਅਗਲੀ ਸੁਣਵਾਈ 17 ...

ਸ਼ਹਿਰ

View All