ਵਿਧਾਇਕ ’ਤੇ ਹਮਲਾ: ਅਕਾਲੀ ਕੌਂਸਲਰ ਦੇ ਪਤੀ ਸਮੇਤ ਪੰਜ ਗ੍ਰਿਫ਼ਤਾਰ

ਮਹਿੰਦਰ ਸਿੰਘ ਰੱਤੀਆਂ ਮੋਗਾ, 6 ਦਸੰਬਰ ਇੱਥੇ ਥਾਣਾ ਸਿਟੀ ਦੱਖਣੀ ਵਿਚ ਧਰਮਕੋਟ ਤੋਂ ਕਾਂਗਰਸੀ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ’ਤੇ ਜਾਨਲੇਵਾ ਹਮਲਾ ਕਰਨ ਅਤੇ ਉਨ੍ਹਾਂ ਦੀ ਗੱਡੀ ਦੀ ਭੰਨ-ਤੋੜ ਕਰਨ ਦੇ ਦੋਸ਼ ਹੇਠ ਪੁਲੀਸ ਨੇ ਕਸਬਾ ਕੋਟ ਈਸੇ ਖਾਂ ਨਗਰ ਪੰਚਾਇਤ ਦੀ ਅਕਾਲੀ ਮਹਿਲਾ ਕੌਂਸਲਰ ਦੇ ਪਤੀ ਸਮੇਤ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਨੂੰ ਸਥਾਨਕ ਖੇਤਰੀ ਜੁਡੀਸ਼ਲ ਮੈਜਿਸਟਰੇਟ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮਾਂ ਦਾ ਇਕ ਰੋਜ਼ਾ ਪੁਲੀਸ ਰਿਮਾਂਡ ਮਨਜ਼ੂਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮਾਂ ਵਿਚ ਸੁਰਜੀਤ ਸਿੰਘ, ਬੌਬੀ, ਗੁਰਦਿੱਤ ਸਿੰਘ, ਤਰਸੇਮ ਸਿੰਘ ਤੇ ਜਸਵੀਰ ਸਿੰਘ ਸ਼ਾਮਲ ਹਨ। ਇਸ ਮਾਮਲੇ ਵਿਚ ਪੁਲੀਸ ਨੇ ਇਕ ਨਿਹੰਗ ਸਣੇ 25 ਹੋਰ ਹਮਲਾਵਰਾਂ ਦੀ ਸ਼ਨਾਖ਼ਤ ਕੀਤੀ ਹੈ। ਨਿਹੰਗ ਉੱਤੇ ਬਰਛੇ ਨਾਲ ਹਮਲਾ ਕਰਨ ਅਤੇ ਬਾਕੀ ਹਮਲਾਵਰਾਂ ਉੱਤੇ ਇੱਟਾਂ ਨਾਲ ਪਥਰਾਅ ਕਰ ਕੇ ਹਮਲਾ ਕਰਨ ਦਾ ਦੋਸ਼ ਹੈ। ਗ੍ਰਿਫ਼ਤਾਰ ਸੁਰਜੀਤ ਸਿੰਘ, ਜੋ ਅਕਾਲੀ ਮਹਿਲਾ ਕੌਂਸਲਰ ਦਾ ਪਤੀ ਹੈ, ਨੇ ਕਿਹਾ ਕਿ ਪੁਲੀਸ ਨੇ ਉਸ ਨੂੰ ਝੂਠੇ ਅਤੇ ਕਥਿਤ ਸਿਆਸੀ ਦਬਾਅ ਹੇਠ ਰੰਜਿਸ਼ ਤਹਿਤ ਗ੍ਰਿਫ਼ਤਾਰ ਕੀਤਾ ਹੈ। ਉਸ ਦਾ ਇਸ ਘਟਨਾ ਨਾਲ ਕੋਈ ਵਾਸਤਾ ਨਹੀਂ ਹੈ। ਉਧਰ, ਪੁਲੀਸ ਨੇ ਦਾਅਵਾ ਕੀਤਾ ਕਿ ਕਾਂਗਰਸੀ ਵਿਧਾਇਕ ਸੁਖਜੀਤ ਸਿੰਘ ਕਾਕਾ ਦੇ ਡਰਾਈਵਰ ਸਵਰਨ ਸਿੰਘ ਵਾਸੀ ਬਾਘਾਪੁਰਾਣਾ ਦੇ ਬਿਆਨ ਉੱਤੇ ਦਰਜ ਕੇਸ ਵਿਚ ਉਸ ਨੇ ਇਨ੍ਹਾਂ ਮੁਲਜ਼ਮਾਂ ਦੀ ਸ਼ਨਾਖ਼ਤ ਕੀਤੀ ਹੈ। ਇਸ ਕੇਸ ਵਿਚ ਪੁਲੀਸ ਨੇ ਚਾਰ ਜਨਤਕ ਜਥੇਬੰਦੀ ਆਗੂਆਂ ਨੂੰ ਵੀ ਨਾਮਜ਼ਦ ਕੀਤਾ ਸੀ ਪਰ ਜਨਤਕ ਜਥੇਬੰਦੀਆਂ ਵੱਲੋਂ ਸੰਘਰਸ਼ ਦੀ ਚਿਤਾਵਨੀ ਦੇਣ ਮਗਰੋਂ ਪੁਲੀਸ ਉਨ੍ਹਾਂ ਨੂੰ ਹੱਥ ਪਾਉਣ ਤੋਂ ਝਿਜਕ ਗਈ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਬਾਈਕਾਟ ਦੌਰਾਨ ਕਿਰਤ ਸੁਧਾਰਾਂ ਸਣੇ ਕਈ ਬਿੱਲ ਪਾਸ

ਬਾਈਕਾਟ ਦੌਰਾਨ ਕਿਰਤ ਸੁਧਾਰਾਂ ਸਣੇ ਕਈ ਬਿੱਲ ਪਾਸ

ਸਰਕਾਰ ਨੂੰ ਰਾਸ ਆਇਆ ਵਿਰੋਧੀ ਧਿਰ ਦਾ ਬਾਈਕਾਟ; ਸੰਸਦ ਦੇ ਦੋਵੇਂ ਸਦਨ ਅਣ...

ਰੇਲ ਰੋਕੋ ਅੰਦੋਲਨ ਅੱਜ ਤੋਂ; ਪੰਜਾਬ ਬੰਦ ਭਲਕੇ

ਰੇਲ ਰੋਕੋ ਅੰਦੋਲਨ ਅੱਜ ਤੋਂ; ਪੰਜਾਬ ਬੰਦ ਭਲਕੇ

ਰੇਲ ਵਿਭਾਗ ਨੇ ਪੰਜਾਬ ਆਉਣ ਵਾਲੀਆਂ ਸਾਰੀਆਂ ਗੱਡੀਆਂ ਕੀਤੀਆਂ ਰੱਦ

ਖੇਤੀ ਬਿੱਲ: ਰਾਸ਼ਟਰਪਤੀ ਦੇ ਦਰ ’ਤੇ ਪਹੁੰਚੀ ਵਿਰੋਧੀ ਧਿਰ

ਖੇਤੀ ਬਿੱਲ: ਰਾਸ਼ਟਰਪਤੀ ਦੇ ਦਰ ’ਤੇ ਪਹੁੰਚੀ ਵਿਰੋਧੀ ਧਿਰ

ਗੁਲਾਮ ਨਬੀ ਆਜ਼ਾਦ ਵੱਲੋਂ ਕੋਵਿੰਦ ਨੂੰ ਬਿੱਲਾਂ ’ਤੇ ਸਹਿਮਤੀ ਨਾ ਦੇਣ ਦੀ...

ਸ਼ਹਿਰ

View All