ਵਿਸ਼ਵ ਜੰਗ: ਸਿੱਖ ਸੈਨਿਕ ਦੇ ਪਰਿਵਾਰਾਂ ਨੂੰ ਮਿਲੀ ਬਰਤਾਨਵੀ ਲੇਖਿਕਾ

ਕੈਪਟਨ ਅਮਰ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦੀ ਹੋਈ ਬਰਤਾਨਵੀ ਲੇਖਿਕਾ ਵੀ. ਵਾਕਰ।

ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 7 ਦਸੰਬਰ ਬਰਤਾਨਵੀ ਲੇਖਿਕਾ ਵੀ. ਵਾਕਰ ਨੇ ਅੱਜ ਇਥੇ ਪਹਿਲੀ ਵਿਸ਼ਵ ਜੰਗ ਨਾਲ ਸਬੰਧਤ ਕੈਪਟਨ ਅਮਰ ਸਿੰਘ ਦੇ ਪਰਿਵਾਰ ਨਾਲ ਯਾਦਾਂ ਨੂੰ ਤਾਜ਼ਾ ਕੀਤਾ ਹੈ। ਬੀਤੇ ਕੱਲ੍ਹ ਉਹ ਇਥੇ ਇਕ ਸਕੂਲ ਵਿਚ ਬੱਚਿਆਂ ਨੂੰ ਵੀ ਮਿਲੇ ਸਨ ਅਤੇ ਉਨ੍ਹਾਂ ਜੱਲ੍ਹਿਆਂਵਾਲਾ ਬਾਗ ਤੇ ਪਾਰਟੀਸ਼ੀਅਨ ਮਿਊਜ਼ੀਅਮ ਵਿਚ ਆਪਣੇ ਤਜਰਬੇ ਸਾਂਝੇ ਕੀਤੇ ਸਨ। ਲੇਖਿਕਾ ਨਾਵਲ ‘ਮੇਜਰ ਟੌਮਜ਼ ਵਾਰ’ ਦੀ ਰਚੇਤਾ ਹੈ। ਇਹ ਨਾਵਲ ਪਹਿਲੀ ਵਿਸ਼ਵ ਜੰਗ ਦੇ ਸੈਨਿਕਾਂ ਨਾਲ ਸਬੰਧਤ ਹੈ, ਜਿਸ ਵਿਚ ਸਿੱਖ ਸੈਨਿਕਾਂ, ਜੰਗ ਦੀਆਂ ਘਟਨਾਵਾਂ, ਤਸਵੀਰਾਂ ਅਤੇ ਟੌਮ ਦੀ ਜੰਗ ਡਾਇਰੀ ਵਿਚ ਦਰਜ ਪੱਤਰਾਂ ਦੇ ਹਵਾਲੇ ਸ਼ਾਮਲ ਹਨ। ਇਸ ਵਿਚ ਦਰਜ ਸਿੱਖ ਸੈਨਿਕਾਂ ਦੀ ਜਾਣਕਾਰੀ ਦੇ ਆਧਾਰ ’ਤੇ ਹੀ ਸ੍ਰੀਮਤੀ ਵਾਕਰ ਇਨ੍ਹਾਂ ਸੈਨਿਕਾਂ ਦੀ ਭਾਲ ਲਈ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਆਏ ਹਨ। ਅੱਜ ਉਨ੍ਹਾਂ ਅਮਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਦੌਰਾ ਕੀਤਾ ਹੈ, ਜਿਥੇ ਆਨਰੇਰੀ ਕੈਪਟਨ ਅਮਰ ਸਿੰਘ ਦੇ ਬੁੱਤ ’ਤੇ ਸ਼ਰਧਾਂਜਲੀ ਭੇਟ ਕੀਤੀ ਹੈ। ਇਹ ਸਕੂਲ ਅਮਰ ਸਿੰਘ ਦੇ ਪਰਿਵਾਰ ਵੱਲੋਂ ਚਲਾਇਆ ਜਾ ਰਿਹਾ ਹੈ। ਉਸ ਦੇ ਪਰਿਵਾਰ ਵਿਚ ਪੋਤੇ, ਪੜਪੋਤੇ ਹਨ, ਜੋ ਅੱਜ ਹਾਜ਼ਰ ਸਨ। ਪੜਪੋਤੇ ਦੀਪਇੰਦਰ ਸੰਧੂ ਨੇ ਦੱਸਿਆ ਕਿ ਉਨ੍ਹਾਂ ਨੂੰ ਕੈਪਟਨ ਅਮਰ ਸਿੰਘ ਨਾਲ ਸਬੰਧਤ ਜੰਗੀ ਘਟਨਾਵਾਂ ਬਾਰੇ ਕੋਈ ਵਧੇਰੇ ਜਾਣਕਾਰੀ ਨਹੀਂ ਹੈ। ਅੱਜ ਸ੍ਰੀਮਤੀ ਵੀ. ਵਾਕਰ ਨਾਲ ਮਿਲ ਕੇ ਵਿਸ਼ਵ ਜੰਗ ਦੀਆਂ ਘਟਨਾਵਾਂ ਬਾਰੇ ਜਾਨਣ ਦਾ ਮੌਕਾ ਮਿਲਿਆ ਹੈ। ਸ੍ਰੀਮਤੀ ਵਾਕਰ ਨੇ ਆਖਿਆ ਕਿ ਉਸ ਲਈ ਵੀ ਇਕ ਵੱਡਾ ਮੌਕਾ ਹੈ ਕਿ ਉਸ ਨੂੰ ਆਪਣੇ ਦਾਦਾ ਮੇਜਰ ਟੌਮ ਦੇ ਸਾਥੀਆਂ ਦੇ ਪਰਿਵਾਰਾਂ ਨੂੰ ਮਿਲਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਦੀ ਡਾਇਰੀ ਵਿਚੋਂ ਰਸਾਲਦਾਰ ਮੇਜਰ ਅਮਰ ਸਿੰਘ ਬਾਰੇ ਜਾਣਕਾਰੀ ਮਿਲੀ ਸੀ। ਉਹ ਇਸ ਪਰਿਵਾਰ ਨੂੰ ਮਿਲਣ ਲਈ ਬਰਤਾਨੀਆ ਤੋਂ ਆਈ ਹੈ। ਉਸ ਦੀ ਮਿਹਨਤ ਸਫ਼ਲ ਹੋ ਗਈ ਹੈ। ਇਸ ਤੋਂ ਪਹਿਲਾਂ ਉਹ ਅਰਜਨ ਸਿੰਘ ਦੇ ਪਰਿਵਾਰ ਨੂੰ ਵੀ ਮਿਲ ਚੁੱਕੀ ਹੈ। ਪਹਿਲੀ ਵਿਸ਼ਵ ਜੰਗ ਵਿਚ ਸਿੱਖ ਸੈਨਿਕ ਰਹੇ ਅਰਜਨ ਸਿੰਘ ਨੇ ਉਸ ਦੇ ਦਾਦਾ ਮੇਜਰ ਟੌਮ ਨਾਲ ਨਿੱਜੀ ਸਹਾਇਕ ਵਜੋਂ ਕੰਮ ਕੀਤਾ ਸੀ। ਉਸ ਨੇ ਦੱਸਿਆ ਕਿ ਡਾਇਰੀ ਵਿਚੋਂ ਭਾਰਤੀ ਸਿੱਖ ਫੌਜੀਆਂ ਦੇ ਚਾਰ ਨਾਂ ਮਿਲੇ ਸਨ, ਜਿਨ੍ਹਾਂ ਵਿਚ ਅਮਰ ਸਿੰਘ, ਰਸਾਲਦਾਰ ਹਰਨਾਮ ਸਿੰਘ, ਯਾਦ ਰਾਮ ਸਿੰਘ ਅਤੇ ਸਿਪਾਹੀ ਅਰਜਨ ਸਿੰਘ ਦੇ ਨਾਂ ਸ਼ਾਮਲ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਮੀਊਨਿਟੀ ਦੀ ਸੱਜ ਗਈ ਹੱਟੀ

ਇਮੀਊਨਿਟੀ ਦੀ ਸੱਜ ਗਈ ਹੱਟੀ

ਪਰਮਾਣੂ ਹਥਿਆਰ ਅਤੇ ਮਨੁੱਖਤਾ ਦਾ ਭਲਕ

ਪਰਮਾਣੂ ਹਥਿਆਰ ਅਤੇ ਮਨੁੱਖਤਾ ਦਾ ਭਲਕ

ਮੇਰੇ ਪਿੰਡ ਦੇ ਸ਼ਹੀਦਾਂ ਦੀ ਅਲੋਕਾਰ ਗਾਥਾ!

ਮੇਰੇ ਪਿੰਡ ਦੇ ਸ਼ਹੀਦਾਂ ਦੀ ਅਲੋਕਾਰ ਗਾਥਾ!

ਮੁੱਖ ਖ਼ਬਰਾਂ

ਜ਼ਹਿਰੀਲੀ ਸ਼ਰਾਬ ਹਾਦਸੇ ਦੇ ਮੁਲਜ਼ਮਾਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ: ਕੈਪਟਨ

ਜ਼ਹਿਰੀਲੀ ਸ਼ਰਾਬ ਹਾਦਸੇ ਦੇ ਮੁਲਜ਼ਮਾਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ: ਕੈਪਟਨ

ਤਰਨਤਾਰਨ ਵਿੱਚ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ ; ਮੁਆਵਜ਼ਾ ਰਾਸ਼ੀ ਵ...

21ਵੀਂ ਸਦੀ ਦੇ ਭਾਰਤ ਦੀ ਨੀਂਹ ਰੱਖੇਗੀ ਕੌਮੀ ਸਿੱਖਿਆ ਨੀਤੀ: ਮੋਦੀ

21ਵੀਂ ਸਦੀ ਦੇ ਭਾਰਤ ਦੀ ਨੀਂਹ ਰੱਖੇਗੀ ਕੌਮੀ ਸਿੱਖਿਆ ਨੀਤੀ: ਮੋਦੀ

ਕਿਸੇ ਵੀ ਖੇਤਰ ਤੋਂ ਪੱਖਪਾਤ ਦੀ ਸ਼ਿਕਾਇਤ ਨਾ ਆਉਣ ’ਤੇ ਖੁਸ਼ੀ ਪ੍ਰਗਟਾਈ; ਸ...

ਕੋਵਿਡ-19: ਮੁਲਕ ਵਿੱਚ ਇਕ ਦਿਨ ਵਿੱਚ ਆਏ ਰਿਕਾਰਡ 62000 ਤੋਂ ਵਧ ਕੇਸ

ਕੋਵਿਡ-19: ਮੁਲਕ ਵਿੱਚ ਇਕ ਦਿਨ ਵਿੱਚ ਆਏ ਰਿਕਾਰਡ 62000 ਤੋਂ ਵਧ ਕੇਸ

ਕੁਲ ਪੀੜਤਾਂ ਦੀ ਗਿਣਤੀ 20 ਲੱਖ ਦੇ ਪਾਰ, 886 ਵਿਅਕਤੀ ਜ਼ਿੰਦਗੀ ਦੀ ਜੰਗ...

ਰੀਆ ਦੀ ਲੁੱਕਣ ਮੀਟੀ ਖਤਮ; ਪੁੱਛਗਿਛ ਲਈ ਈਡੀ ਦਫ਼ਤਰ ਪੁੱਜੀ

ਰੀਆ ਦੀ ਲੁੱਕਣ ਮੀਟੀ ਖਤਮ; ਪੁੱਛਗਿਛ ਲਈ ਈਡੀ ਦਫ਼ਤਰ ਪੁੱਜੀ

ਕਈ ਸਵਾਲਾਂ ਦੇ ਜਵਾਬ ਦੇਣ ਵਿੱਚ ਹੋ ਰਹੀ ਹੈ ਮੁਸ਼ਕਲ, ਲਿਖਤੀ ਦੇਣੇ ਪੈ ਰਹ...

ਸ਼ਹਿਰ ਦੀਆਂ ਭੀੜ-ਭੜੱਕੇ ਵਾਲੀਆਂ ਮਾਰਕੀਟਾਂ ਵਿੱਚ ਜਿਸਤ- ਟਾਂਕ ਫਾਰਮੁੂਲਾ ਲਾਗੂ

ਸ਼ਹਿਰ ਦੀਆਂ ਭੀੜ-ਭੜੱਕੇ ਵਾਲੀਆਂ ਮਾਰਕੀਟਾਂ ਵਿੱਚ ਜਿਸਤ- ਟਾਂਕ ਫਾਰਮੁੂਲਾ ਲਾਗੂ

ਸੈਕਟਰ-22 ਮੋਬਾਈਲ ਮਾਰਕੀਟ ਵਿਚਲੀਆਂ ਚਾਰ ਮਾਰਕੀਟਾਂ 6 ਦਿਨਾਂ ਲਈ ਬੰਦ; ...

ਸ਼ਹਿਰ

View All