ਵਿਸ਼ਵ ਰੇਡੀਓ ਦਿਵਸ: ਵਿਦਿਆਰਥੀਆਂ ਨੇ ਵਿਚਾਰ ਸਾਂਝੇ ਕੀਤੇ

ਜੇਤੂ ਵਿਦਿਆਰਥੀਆਂ ਨਾਲ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਅਤੇ ਵਿਭਾਗ ਦੇ ਅਧਿਆਪਕ। -ਫ਼ੋਟੋ: ਸੂਦ

ਨਿੱਜੀ ਪੱਤਰ ਪ੍ਰੇਰਕ ਫ਼ਤਹਿਗੜ੍ਹ ਸਾਹਿਬ, 14 ਫਰਵਰੀ ਇਥੋਂ ਦੇ ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਅਤੇ ਜਨ ਸੰਚਾਰ ਵਿਭਾਗ ਨੇ ਵਿਸ਼ਵ ਰੇਡੀਓ ਦਿਵਸ ਮਨਾਇਆ, ਜਿਸ ਵਿਚ ਵਿਦਿਆਰਥੀਆਂ ਨੇ ਆਵਾਜ਼ ਦੀਆਂ ਵੱਖ-ਵੱਖ ਵੰਨਗੀਆਂ ਤਹਿਤ ਆਪਣੀ ਪ੍ਰਤਿਭਾ ਉਜਾਗਰ ਕੀਤੀ। ਇਸ ਮੌਕੇ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਦੱਸਿਆ ਕਿ ਪੱਤਰਕਾਰੀ ਵਿਭਾਗ ਵੱਲੋਂ ਵਿਦਿਆਰਥੀਆਂ ਅੰਦਰ ਛੁਪੀ ਪ੍ਰਤਿਭਾ ਨੂੰ ਨਿਖਾਰਨ ਲਈ ਵਿਸ਼ਵ ਰੇਡੀਓ ਦਿਵਸ ਤਹਿਤ ਵੱਖ-ਵੱਖ ਪ੍ਰੋਗਰਾਮਾਂ ਨੂੰ ਉਲੀਕਿਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਵਿਦਿਆਰਥੀਆਂ ਨੇ ਜਿੱਥੇ ਆਵਾਜ਼ ਦੀ ਦੁਨੀਆਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਇਸ ਵਰ੍ਹੇ ਦੀ ਥੀਮ ‘ਰੇਡੀਓ ਅਤੇ ਵਿਭਿੰਨਤਾ’ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ, ਜਿਸ ਵਿਚ ਬੀਏਜੇਐੱਮਸੀ ਭਾਗ ਦੂਜਾ ਦੀ ਵਿਦਿਆਰਥਣ ਭਾਵਨਾ ਨੇ ਪਹਿਲਾ, ਐੱਮਏਜੇਐੱਮਸੀ ਭਾਗ ਪਹਿਲਾ ਦੀ ਵਿਦਿਆਰਥਣ ਜੈਂਸੀ ਪੁਰੀ ਨੇ ਦੂਜਾ ਅਤੇ ਐਮ.ਏ.ਜੇ.ਐਮ.ਸੀ ਦੀ ਹਰਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਪੱਤਰਕਾਰੀ ਅਤੇ ਜਨ ਸੰਚਾਰ ਵਿਭਾਗ ਦੀ ਮੁਖੀ ਪ੍ਰੋਫੈਸਰ ਰੀਨਾ ਕੌਰ ਢਿੱਲੋਂ ਨੇ ਵਿਦਿਆਰਥੀਆਂ ਨਾਲ ਆਪਣੇ ਰੇਡੀਓ ਸਬੰਧੀ ਅਨੁਭਵ ਸਾਂਝੇ ਕੀਤੇ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All