ਸ਼ਬਦ ਲੰਗਰ ਵਿਚ ‘ਜਗਤ ਗੁਰੂ ਬਾਬਾ’ ਕਿਤਾਬ ਵੰਡੀ

ਵੇਈਂਂ ਕਿਨਾਰੇ ਲੱਗੇ ਸਟਾਲ ਤੋਂ ਕਿਤਾਬਾਂ ਲੈਂਦੀਆਂ ਹੋਈਆਂ ਔਰਤਾਂ। -ਫੋਟੋ: ਪੰਜਾਬੀ ਟ੍ਰਿਬਿਊਨ

ਨਿਜੀ ਪੱਤਰ ਪ੍ਰੇਰਕ ਜਲੰਧਰ, 14 ਨਵੰਬਰ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਚ 70 ਤੋਂ ਵੱਧ ਲੰਗਰ ਲੱਗੇ ਸਨ। ਇਸੇ ਦੌਰਾਨ ਯੂਰਪੀ ਪੰਜਾਬੀ ਸੱਥ ਵਾਲਸਾਲ ਯੂਕੇ ਵੱਲੋਂ ਇੱਥੇ ਸ਼ਬਦ ਲੰਗਰ ਵੀ ਲਾਇਆ ਗਿਆ ਸੀ। ਇਸ ਸੱਥ ਦੇ ਆਗੂ ਮੋਤਾ ਸਿੰਘ ਸਰਾਏ ਨੇ ਦੱਸਿਆ ਕਿ ‘ਜਗਤ ਗੁਰੂ ਬਾਬਾ’ ਨਾਂ ਦੀ ਕਿਤਾਬ ਤਿੰਨ ਭਾਸ਼ਾਵਾਂ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਵਿਚ ਛਪਵਾਈ ਗਈ ਸੀ, ਜੋ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਮੁਫ਼ਤ ਵੰਡੀ ਗਈ। ਉਨ੍ਹਾਂ ਦੱਸਿਆ ਕਿ ਤਿੰਨ ਦਿਨਾਂ ਵਿਚ ਇਕ ਲੱਖ ਕਿਤਾਬਾਂ ਵੰਡੀਆਂ ਗਈਆਂ। ਕਿਤਾਬਾਂ ਵੰਡਣ ਲਈ ਕਾਲੀ ਵੇਈਂ, ਗੁਰਦੁਆਰਾ ਬੇਰ ਸਾਹਿਬ ਨੇੜੇ, ਡਡਵਿੰਡੀ ਪਾਰਕ ਨੇੜੇ ਅਤੇ ਤਾਸ਼ਪੁਰ ਮੋੜ ’ਤੇ ਸਟਾਲ ਲਾਏ ਗਏ ਸਨ। ਮੋਤਾ ਸਿੰਘ ਸਰਾਏ ਨੇ ਦੱਸਿਆ ਕਿ ਇਸ ਕਿਤਾਬ ਵਿਚ ਗੁਰੂ ਨਾਨਕ ਦੇਵ ਜੀ ਦੀ ਬਾਣੀ ਦੀ ਵਿਆਖਿਆ ਵੀ ਕੀਤੀ ਗਈ ਹੈ, ਜਿਸ ਦੀ ਆਮ ਲੋਕਾਂ ਨੂੰ ਸਹਿਜੇ ਹੀ ਸਮਝ ਆ ਜਾਂਦੀ ਹੈ। ਪੰਜਾਬ ਵਿਚ ਲੋਕਾਂ ਦੇ ਪੁਸਤਕਾਂ ਪੜ੍ਹਨ ਦੇ ਘਟ ਰਹੇ ਰੁਝਾਨ ਨੂੰ ਖ਼ਤਰਨਾਕ ਦੱਸਦਿਆਂ ਉਨ੍ਹਾਂ ਕਿਹਾ ਕਿ ਜੇ ਸਾਡੀ ਰੁਚੀ ਆਪਣੇ ਵਿਰਸੇ ਬਾਰੇ ਜਾਨਣ ਦੀ ਨਾ ਰਹੀ ਤਾਂ ਸਮਾਜ ਵਿਚ ਕਈ ਵੱਡੇ ਬਖੇੜੇ ਖੜ੍ਹੇ ਹੋ ਸਕਦੇ ਹਨ। ਇਸ ਲਈ ਆਪਣੇ ਇਤਿਹਾਸ, ਵਿਰਸੇ ਤੇ ਮਾਂ ਬੋਲੀ ਨਾਲ ਜੁੜਿਆ ਸਾਹਿਤ ਹੀ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਬਚਾਉਣ ਵਿਚ ਸਹਾਈ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸਟਾਲਾਂ ’ਤੇ ਕਿਤਾਬਾਂ ਲੈਣ ਵਿਚ ਔਰਤਾਂ ਮੋਹਰੀ ਰਹੀਆਂ। ਇਨ੍ਹਾਂ ਸਟਾਲਾਂ ’ਤੇ ਚੇਤਨ ਸਿੰਘ, ਪ੍ਰੋ. ਆਸਾ ਸਿੰਘ ਘੁੰਮਣ, ਬਹਾਦਰ ਸਿੰਘ ਸੰਧੂ, ਕੁਲਵਿੰਦਰ ਸਿੰਘ ਆਦਿ ਨੇ ਕਿਤਾਬਾਂ ਵੰਡਣ ਦੀ ਜ਼ਿੰਮੇਵਾਰੀ ਨਿਭਾਈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੇਰੇ ਨਾਂ ਪਾਸ਼ ਦਾ ਖ਼ਤ

ਮੇਰੇ ਨਾਂ ਪਾਸ਼ ਦਾ ਖ਼ਤ

ਐਟਮੀ ਤਬਾਹੀ ਦੇ ਅੱਲੇ ਜ਼ਖ਼ਮ

ਐਟਮੀ ਤਬਾਹੀ ਦੇ ਅੱਲੇ ਜ਼ਖ਼ਮ

ਕਰੋਨਾ ਕਾਲ: ਨਵੇਂ ਸੱਭਿਆਚਾਰ ਦੀ ਪੈੜਚਾਲ

ਕਰੋਨਾ ਕਾਲ: ਨਵੇਂ ਸੱਭਿਆਚਾਰ ਦੀ ਪੈੜਚਾਲ

ਇਮੀਊਨਿਟੀ ਦੀ ਸੱਜ ਗਈ ਹੱਟੀ

ਇਮੀਊਨਿਟੀ ਦੀ ਸੱਜ ਗਈ ਹੱਟੀ

ਮੁੱਖ ਖ਼ਬਰਾਂ

ਬਾਗ਼ੀ ਕਾਂਗਰਸੀ ਆਗੂ ਸਚਿਨ ਪਾਇਲਟ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ

ਬਾਗ਼ੀ ਕਾਂਗਰਸੀ ਆਗੂ ਸਚਿਨ ਪਾਇਲਟ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ

ਪਾਰਟੀ ਵੱਲੋਂ ਪਾਇਲਟ ਦੀ ਘਰ ਵਾਪਸੀ ਲਈ ਫਾਰਮੂਲਾ ਤਿਆਰ

ਇਕੋ ਦਿਨ ’ਚ ਰਿਕਾਰਡ 54,859 ਮਰੀਜ਼ ਹੋਏ ਸਿਹਤਯਾਬ

ਇਕੋ ਦਿਨ ’ਚ ਰਿਕਾਰਡ 54,859 ਮਰੀਜ਼ ਹੋਏ ਸਿਹਤਯਾਬ

ਕਰੋਨਾ ਤੋਂ ਉਭਰਨ ਵਾਲਿਆਂ ਦੀ ਗਿਣਤੀ 15 ਲੱਖ ਦੇ ਪਾਰ

ਪ੍ਰਸ਼ਾਂਤ ਭੂਸ਼ਨ ਦਾ ਮੁਆਫ਼ੀਨਾਮਾ ਖਾਰਜ

ਪ੍ਰਸ਼ਾਂਤ ਭੂਸ਼ਨ ਦਾ ਮੁਆਫ਼ੀਨਾਮਾ ਖਾਰਜ

ਹੱਤਕ ਮਾਮਲੇ ’ਚ ਅੱਗੇ ਹੋਰ ਹੋਵੇਗੀ ਸੁਣਵਾਈ, ਕੇਸ ਦੀ ਅਗਲੀ ਸੁਣਵਾਈ 17 ...

ਸ਼ਹਿਰ

View All