ਸ਼ਹੀਦ ਊਧਮ ਸਿੰਘ ਦੇ ਜਨਮ ਸਬੰਧੀ ਸਮਾਗਮ 16 ਨੂੰ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 12 ਜਨਵਰੀ ਸ਼ਹੀਦ ਊਧਮ ਸਿੰਘ ਮੈਮੋਰੀਅਲ ਭਵਨ ਸੁਸਾਇਟੀ ਚੰਡੀਗੜ੍ਹ ਵੱਲੋਂ ਸ਼ਹੀਦ ਊਧਮ ਸਿੰਘ ਦੇ ਜਨਮ ਦਿਨ ਸਬੰਧੀ ਸਮਾਗਮ 16 ਜਨਵਰੀ ਨੂੰ ਸਵੇਰੇ ਦਸ ਤੋਂ ਦੋ ਵਜੇ ਤਕ ਚੰਡੀਗੜ੍ਹ ਦੇ ਸੈਕਟਰ-44 ਸੀ ਵਿਚਲੇ ਸ਼ਹੀਦ ਊਧਮ ਸਿੰਘ ਭਵਨ ਵਿਚ ਕਰਵਾਇਆ ਜਾ ਰਿਹਾ ਹੈ। ਸੁਸਾਇਟੀ ਦੇ ਚੇਅਰਮੈਨ ਜਰਨੈਲ ਸਿੰਘ, ਜਨਰਲ ਸਕੱਤਰ ਜਸਵਿੰਦਰਪਾਲ ਸਿੰਘ, ਖਜ਼ਾਨਚੀ ਰਾਮ ਗੋਪਾਲ ਢੋਟ ਨੇ ਦੱਸਿਆ ਕਿ ਸਮਾਗਮ ਦੇ ਮੁੱਖ ਮਹਿਮਾਨ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਵਿਸ਼ੇਸ਼ ਮਹਿਮਾਨ ਵਿਧਾਇਕ ਮਦਨ ਲਾਲ ਜਲਾਲਪੁਰ, ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਫਰੀਦਕੋਟ ਦੇ ਸਾਬਕਾ ਰਜਿਸਟਰਾਰ ਡਾ. ਪਿਆਰਾ ਲਾਲ ਹੋਣਗੇ ਤੇ ਸਮਾਗਮ ਦੀ ਪ੍ਰਧਾਨਗੀ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਕਰਨਗੇ। ਸਮਾਗਮ ਮੌਕੇ ਡਾ. ਗੁਰਸ਼ਰਨ ਸਿੰਘ ਦੀ ਅਗਵਾਈ ’ਚ ਹੋਮਿਓਪੈਥੀ ਕੈਂਪ ਲਾਇਆ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All