ਸ਼ਹੀਦ ਰਣਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ

ਸ਼ਹੀਦ ਰਣਜੀਤ ਦੀ ਅਰਥੀ ਨੂੰ ਮੋਢਾ ਦਿੰਦੀ ਹੋਈ ਉਸ ਦੀ ਮਾਂ ਅਤੇ ਪਤਨੀ।

ਕੇ.ਪੀ. ਸਿੰਘ ਗੁਰਦਾਸਪੁਰ, 17 ਜਨਵਰੀ ਬੀਤੀ 13 ਜਨਵਰੀ ਨੂੰ ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਮਾਛੀਲ ਸੈਕਟਰ ਵਿੱਚ 12 ਹਜ਼ਾਰ ਫੁੱਟ ਦੀ ਉਚਾਈ ’ਤੇ ਮਨਫੀ 30 ਡਿਗਰੀ ਤਾਪਮਾਨ ਵਿੱਚ ਐਲਓਸੀ ’ਤੇ ਗਸ਼ਤ ਕਰ ਰਹੇ ਫ਼ੌਜ ਦੀ 45 ਰਾਸ਼ਟਰੀ ਰਾਈਫਲ ਦੇ ਸਿਪਾਹੀ ਰਣਜੀਤ ਸਿੰਘ ਸਲਾਰੀਆ ਆਪਣੇ ਤਿੰਨ ਹੋਰ ਸਾਥੀਆਂ ਸਣੇ ਬਰਫੀਲੇ ਤੂਫ਼ਾਨ ਕਾਰਨ ਸ਼ਹੀਦ ਹੋ ਗਏ ਸਨ। ਸ਼ਹਾਦਤ ਦੇ ਚਾਰ ਦਿਨ ਮਗਰੋਂ ਜਵਾਨ ਦੀ ਮ੍ਰਿਤਕ ਦੇਹ ਵੀਰਵਾਰ ਸ਼ਾਮ ਸ੍ਰੀਨਗਰ ਤੋਂ ਵਿਸ਼ੇਸ਼ ਹਵਾਈ ਜਹਾਜ਼ ਰਾਹੀਂ ਅੰਮ੍ਰਿਤਸਰ ਪਹੁੰਚੀ ਜਿੱਥੋਂ ਤਿੱਬੜੀ ਕੈਂਟ ਲਿਆਂਦਾ ਗਿਆ। ਸ਼ੁੱਕਰਵਾਰ ਉਸ ਨੂੰ ਮ੍ਰਿਤਕ ਦੇਹ ਉਸ ਦੇ ਜੱਦੀ ਪਿੰਡ ਸਿੱਧਪੁਰ ਲਿਆਂਦੀ ਗਈ ਜਿੱਥੇ ਸੈਨਿਕ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਤਿੱਬੜੀ ਕੈਂਟ ਤੋਂ ਆਈ 2 ਜੈੱਕ ਰਾਈਫਲ ਦੇ ਜਵਾਨਾਂ ਨੇ ਹਥਿਆਰ ਉਲਟੇ ਕਰ ਕੇ ਮਾਤਮੀ ਧੁਨ ਵਜਾਉਂਦਿਆਂ ਤੇ ਹਵਾ ਵਿੱਚ ਗੋਲੀਆਂ ਦਾਗਦਿਆਂ ਸ਼ਹੀਦ ਨੂੰ ਸਲਾਮੀ ਦਿੱਤੀ। ਫ਼ੌਜ ਵੱਲੋਂ ਸੂਬੇਦਾਰ ਅਜੀਤ ਸਿੰਘ, ਸੂਬੇਦਾਰ ਰਵੀ ਕੁਮਾਰ ਤੇ ਨਾਇਬ ਸੂਬੇਦਾਰ ਸੰਜੀਵ ਕੁਮਾਰ ਸਣੇ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਹੋਰਾਂ ਨੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ। ਸੈਨਾ ਦੇ ਜਵਾਨ ਤਿਰੰਗੇ ਵਿੱਚ ਰਣਜੀਤ ਦੀ ਮ੍ਰਿਤਕ ਦੇਹ ਨੂੰ ਜਦੋਂ ਸ਼ਮਸ਼ਾਨ ਲਿਜਾਣ ਲੱਗੇ ਤਾਂ ਉਸ ਦੀ ਮਾਂ ਅਤੇ ਭੈਣ ਨੇ ਵੀ ਅਰਥੀ ਨੂੰ ਮੋਢਾ ਦਿੱਤਾ।

ਸ਼ਹੀਦ ਦੀ ਪਤਨੀ ਨੂੰ ਦਿੱਤੀ ਜਾਵੇਗੀ ਨੌਕਰੀ: ਡੀਸੀ

ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਨੇ ਸੈਨਿਕ ਅਧਿਕਾਰੀਆਂ ਦੇ ਨਾਲ ਸ਼ਹੀਦ ਦੇ ਪਰਿਵਾਰ ਨੂੰ ਤਿਰੰਗਾ ਭੇਟ ਕਰਦਿਆਂ ਕਿਹਾ ਕਿ ਸਰਕਾਰ ਦੀ ਨੀਤੀ ਮੁਤਾਬਕ ਸ਼ਹੀਦ ਦੀ ਪਤਨੀ ਨੂੰ ਉਸ ਦੀ ਯੋਗਤਾ ਮੁਤਾਬਕ ਨੌਕਰੀ ਦਿੱਤੀ ਜਾਵੇਗੀ। ਸੂਬੇਦਾਰ ਰਵੀ ਕੁਮਾਰ ਨੇ ਸ਼ਹੀਦ ਦੇ ਪਰਿਵਾਰ ਨੂੰ ਯੂਨਿਟ ਵੱਲੋਂ 94 ਹਜ਼ਾਰ ਦੀ ਨਗਦ ਰਕਮ ਭੇਟ ਕੀਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਖੇਤੀ ਬਿੱਲ ਪਾਸ

ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਖੇਤੀ ਬਿੱਲ ਪਾਸ

ਟੀਐੱਮਸੀ ਆਗੂ ਡੈਰੇਕ ਓ’ਬ੍ਰਾਇਨ ਨੇ ਉਪ ਚੇਅਰਮੈਨ ਤੋਂ ਖੋਹ ਕੇ ਰੂਲ ਬੁੱਕ...

ਮੋਦੀ ਵੱਲੋਂ ਖੇਤੀ ਬਿੱਲ ਕਿਸਾਨੀ ਲਈ ਇਤਿਹਾਸਕ ਕਰਾਰ

ਮੋਦੀ ਵੱਲੋਂ ਖੇਤੀ ਬਿੱਲ ਕਿਸਾਨੀ ਲਈ ਇਤਿਹਾਸਕ ਕਰਾਰ

ਪੰਜਾਬ ਦੇ ਕਿਸਾਨਾਂ ਲਈ ਪੰਜਾਬੀ ’ਚ ਕੀਤਾ ਟਵੀਟ

ਇਰਾਨ ਖਿਲਾਫ਼ ਸੰਯੁਕਤ ਰਾਸ਼ਟਰ ਦੀਆਂ ਪਾਬੰਦੀਆਂ ਬਹਾਲ ਹੋਈਆਂ: ਅਮਰੀਕਾ

ਇਰਾਨ ਖਿਲਾਫ਼ ਸੰਯੁਕਤ ਰਾਸ਼ਟਰ ਦੀਆਂ ਪਾਬੰਦੀਆਂ ਬਹਾਲ ਹੋਈਆਂ: ਅਮਰੀਕਾ

ਕਈ ਮੁਲਕਾਂ ਨੇ ਅਮਰੀਕਾ ਦੇ ਕਦਮ ਨੂੰ ਗ਼ੈਰਕਾਨੂੰਨੀ ਕਰਾਰ ਦਿੱਤਾ

ਸ਼ਹਿਰ

View All