ਸ਼ਿਵ ਸੈਨਾ ਆਗੂ ’ਤੇ ਗੋਲੀਆਂ ਚਲਾਉਣ ਵਾਲਿਆਂ ਦੇ ਸਕੈੱਚ ਜਾਰੀ

ਹਮਲਾ ਕਰਨ ਵਾਲਿਆਂ ਦੇ ਪੁਲੀਸ ਵੱਲੋਂ ਜਾਰੀ ਸਕੈੱਚ।

ਸੁੱਚਾ ਸਿੰਘ ਪਸਨਾਵਾਲ ਧਾਰੀਵਾਲ, 13 ਫਰਵਰੀ ਇੱਥੇ ਡਡਵਾਂ ਰੋਡ ’ਤੇ 10 ਫਰਵਰੀ ਦੇਰ ਸ਼ਾਮ ਨੂੰ ਇਕ ਦੁਕਾਨ ਤੇ ਬੈਠੇ ਸ਼ਿਵ ਸੈਨਾ ਹਿੰਦੋਸਤਾਨ ਉੱਤਰੀ ਭਾਰਤ ਦੇ ਯੂਥ ਵਿੰਗ ਦੇ ਪ੍ਰਧਾਨ ਹਨੀ ਮਹਾਜਨ ਉਪਰ ਗੋਲੀਆਂ ਚਲਾ ਕੇ ਜ਼ਖ਼ਮੀ ਕਰ ਦੇਣ ਅਤੇ ਕੋਲ ਬੈਠੇ ਅਸ਼ੋਕ ਕੁਮਾਰ ਨੂੰ ਮਾਰ ਦੇਣ ਵਾਲਿਆਂ ਦੇ ਸਕੈਚ ਜ਼ਿਲ੍ਹਾ ਪੁਲੀਸ ਵਲੋਂ ਅੱਜ ਜਾਰੀ ਕਰ ਦਿੱਤੇ ਗਏ ਹਨ। ਜ਼ਿਲ੍ਹਾ ਪੁਲੀਸ ਗੁਰਦਾਸਪੁਰ ਦੇ ਮੁਖੀ ਸਵਰਨਜੀਤ ਸਿੰਘ ਵੱਲੋਂ ਨੇੜਲੇ ਸੀਸੀਟੀਵੀ ਕੈਮਰਿਆਂ ਵਿੱਚੋਂ ਪ੍ਰਾਪਤ ਫੁਟੇਜ ਅਤੇ ਮੌਕੇ ਦੇ ਗਵਾਹਾਂ ਦੇ ਬਿਆਨਾਂ ਦੇ ਆਧਾਰ ’ਤੇ ਹਮਲਾਵਰਾਂ ਦੇ ਸਕੈਚ ਜਾਰੀ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਸ਼ਿਵ ਸੈਨਾ ਹਿੰਦੋਸਤਾਨ ਦਾ ਉੱਤਰੀ ਭਾਰਤ ਯੂਥ ਵਿੰਗ ਦਾ ਪ੍ਰਧਾਨ ਹਨੀ ਮਹਾਜਨ ਡਡਵਾਂ ਰੋਡ ਉਪਰ 10 ਫਰਵਰੀ ਦੇਰ ਸ਼ਾਮ ਨੂੰ ਦੁਕਾਨ ’ਤੇ ਬੈਠਾ ਹੋਇਆ ਸੀ ਕਿ ਅਣਪਛਾਤੇ ਨੌਜਵਾਨਾਂ ਨੇ ਆਉਂਦੇ ਹੀ ਉਸ ਉਪਰ ਰਿਵਾਲਵਰਾਂ ਨਾਲ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਹਨੀ ਮਹਾਜਨ ਦੇ ਲੱਤਾਂ ਵਿੱਚ ਤਿੰਨ ਗੋਲੀਆਂ ਵੱਜਣ ਨਾਲ ਉਹ ਜ਼ਖ਼ਮੀ ਹੋ ਗਿਆ ਅਤੇ ਕੋਲ ਬੈਠੇ ਅਸ਼ੋਕ ਕਮੁਾਰ ਦੇ ਸਿਰ ਵਿੱਚ ਗੋਲੀ ਵੱਜਣ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ। ਇਸ ਮਗਰੋਂ ਹਮਲਾਵਰ ਥੋੜ੍ਹੀ ਦੂਰੀ ’ਤੇ ਖੜ੍ਹੀ ਕੀਤੀ ਸਵਿਫਟ ਕਾਰ ਵਿੱਚ ਬੈਠ ਕੇ ਹਨੇਰੇ ਦਾ ਫਾਇਦਾ ਲੈਂਦੇ ਹੋਏ ਪਿੰਡ ਕੋਟ ਸੰਤੋਖ ਰਾਏ ਵੱਲ ਨੂੰ ਫਰਾਰ ਹੋ ਗਏ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕਸ਼ਮੀਰ ਵਾਦੀ ਮੁੜ ਪਾਬੰਦੀਆਂ ਹੇਠ

ਕਸ਼ਮੀਰ ਵਾਦੀ ਮੁੜ ਪਾਬੰਦੀਆਂ ਹੇਠ

ਧਾਰਾ-370 ਹਟਾਉਣ ਦੀ ਪਹਿਲੀ ਵਰ੍ਹੇਗੰਢ ਤੋਂ ਦੋ ਦਿਨ ਪਹਿਲਾਂ ਕੀਤੇ ‘ਲੌਕ...

ਜ਼ਹਿਰੀਲੀ ਸ਼ਰਾਬ ਕਾਰਨ 7 ਹੋਰ ਮੌਤਾਂ

ਜ਼ਹਿਰੀਲੀ ਸ਼ਰਾਬ ਕਾਰਨ 7 ਹੋਰ ਮੌਤਾਂ

* ਮੌਤਾਂ ਦੀ ਗਿਣਤੀ ਵਧ ਕੇ 119 ਹੋਈ; * ਮੋਗਾ ਅਤੇ ਲੁਧਿਆਣਾ ਦੇ ਪੇਂਟ ਸ...

ਵਿੱਤੀ ਸੰਕਟ: ਪੰਜਾਬ ਸਰਕਾਰ ਨੇ ਤਿੰਨ ਲੱਖ ਮੁਲਾਜ਼ਮਾਂ ਦੀ ਤਨਖ਼ਾਹ ਰੋਕੀ

ਵਿੱਤੀ ਸੰਕਟ: ਪੰਜਾਬ ਸਰਕਾਰ ਨੇ ਤਿੰਨ ਲੱਖ ਮੁਲਾਜ਼ਮਾਂ ਦੀ ਤਨਖ਼ਾਹ ਰੋਕੀ

* ਕੇਵਲ ਦਰਜਾ ਚਾਰ ਮੁਲਾਜ਼ਮਾਂ ਨੂੰ ਮਿਲੇਗੀ ਤਨਖ਼ਾਹ; * ਸਰਕਾਰ ਨੂੰ 2303...

ਜ਼ਹਿਰੀਲੀ ਸ਼ਰਾਬ ਮਾਮਲਾ: ਬਾਜਵਾ ਤੇ ਦੂਲੋ ਨੇ ਕੈਪਟਨ ਖ਼ਿਲਾਫ਼ ਮੋਰਚਾ ਖੋਲ੍ਹਿਆ

ਜ਼ਹਿਰੀਲੀ ਸ਼ਰਾਬ ਮਾਮਲਾ: ਬਾਜਵਾ ਤੇ ਦੂਲੋ ਨੇ ਕੈਪਟਨ ਖ਼ਿਲਾਫ਼ ਮੋਰਚਾ ਖੋਲ੍ਹਿਆ

ਕਾਂਗਰਸੀ ਸੰਸਦ ਮੈਂਬਰਾਂ ਨੇ ਰਾਜਪਾਲ ਬਦਨੌਰ ਨੂੰ ਮਿਲ ਕੇ ਮਾਮਲੇ ਦੀ ਸੀਬ...

ਭੂਮੀ ਪੂਜਨ: ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੱਦਾ ਪੱਤਰ

ਭੂਮੀ ਪੂਜਨ: ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੱਦਾ ਪੱਤਰ

ਰਾਮ ਮੰਦਰ ਦੇ ਨਿਰਮਾਣ ਲਈ ਪੰਜ ਸਰੋਵਰਾਂ ਦਾ ਜਲ ਲੈ ਕੇ ਜਾਵਾਂਗੇ: ਸੰਦੀਪ...