ਸ਼ੱਕੀ ਮਰੀਜ਼ਾਂ ਨੂੰ ਇਕਾਂਤਵਾਸ ’ਚ ਰਹਿਣ ਦਾ ਹੁਕਮ

ਮੋਗਾ ਜ਼ਿਲ੍ਹੇ ’ਚ ਸਥਿਤੀ ਦਾ ਜਾਇਜ਼ਾ ਲੈਂਦੇ ਹੋਏ ਫ਼ਿਰੋਜ਼ਪੁਰ ਰੇਂਜ ਦੇ ਡੀਆਈਜੀ ਹਰਦਿਆਲ ਸਿੰਘ ਮਾਨ, ਜ਼ਿਲ੍ਹਾ ਪੁਲੀਸ ਮੁਖੀ ਹਰਮਨਬੀਰ ਸਿੰਘ ਗਿੱਲ ਤੇ ਹੋਰ।

ਮਹਿੰਦਰ ਸਿੰਘ ਰੱਤੀਆਂ/ਭਗਵਾਨ ਦਾਸ ਗਰਗ ਮੋਗਾ/ਨਥਾਣਾ, 25 ਮਾਰਚ ਕਰੋਨਾ ਦੇ ਮੱਦੇਨਜ਼ਰ ਅੱਜ ਇੱਥੇ ਡੀਆਈਜੀ ਫ਼ਿਰੋਜ਼ਪੁਰ ਮੰਡਲ ਨੇ ਜ਼ਿਲ੍ਹੇ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਇਸ ਦੌਰਾਨ ਡੀਆਈਜੀ ਫ਼ਿਰੋਜ਼ਪੁਰ ਮੰਡਲ ਹਰਦਿਆਲ ਸਿੰਘ ਮਾਨ ਅਤੇ ਜ਼ਿਲ੍ਹਾ ਪੁਲੀਸ ਮੁਖੀ ਹਰਮਨਬੀਰ ਸਿੰਘ ਗਿੱਲ ਨੇ ਕਰਫ਼ਿਊ ’ਚ ਲੋਕਾਂ ਵੱਲੋਂ ਇਸ ਬਿਮਾਰੀ ਦੀ ਲੜੀ ਤੋੜਨ ’ਚ ਚੰਗਾ ਸਹਿਯੋਗ ਦੇਣ ਦਾ ਦਾਅਵਾ ਕਰਦਿਆਂ ਕਿਹਾ ਕਿ ਲੋਕ ਇਸ ਬਿਮਾਰੀ ਤੋਂ ਜਾਗਰੂਕ ਹਨ। ਜ਼ਿਲ੍ਹਾ ਮੈਜਿਸਟਰੇਟ ਸੰਦੀਪ ਹੰਸ ਨੇ ਦੱਸਿਆ ਕਿ ਜ਼ਿਲ੍ਹੇ ’ਚ ਕੁੱਲ 40 ਸੈਕਟਰ ਅਫ਼ਸਰ ਲਗਾਏ ਗਏ ਹਨ ਜੋ ਸ਼ੱਕੀ ਮਰੀਜ਼ਾਂ ’ਤੇ ਪੂਰੀ ਨਜ਼ਰ ਰੱਖਣਗੇ। ਸਿਵਲ ਸਰਜਨ ਡਾ. ਅੰਦੇਸ਼ ਕੰਗ ਨੇ ਦੱਸਿਆ ਕਿ ਜ਼ਿਲ੍ਹੇ ’ਚ ਕੁੱਲ 35 ਸ਼ੱਕੀ ਮਰੀਜ਼ਾਂ ਨੂੰ ਇਕਾਂਤਵਾਸ ’ਚ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮਰੀਜ਼ਾਂ ਦੇ ਦੋਵੇਂ ਹੱਥਾਂ ਉੱਤੇ ਮੋਹਰ ਤੋਂ ਇਲਾਵਾ ਘਰਾਂ ਦੇ ਬਾਹਰ ਕੋਵਿਡ ਦਾ ਸ਼ੱਕੀ ਮਰੀਜ਼ ਹੋਣ ਦਾ ਸਟਿੱਕਰ ਵੀ ਲਗਾਇਆ ਗਿਆ ਹੈ। ਇਸੇ ਤਰ੍ਹਾਂ ਪਿੰਡ ਢੇਲਵਾਂ ਦੇ ਵੱਖ-ਵੱਖ ਦੇਸ਼ਾਂ ਤੋਂ ਪਰਤੇ ਤਿੰਨ ਵਿਅਕਤੀਆਂ ਦੀ ਡਾਕਟਰੀ ਜਾਂਚ ਉਪਰੰਤ ਉਨ੍ਹਾਂ ਨੂੰ ਆਪਣੇ ਘਰਾਂ ਅੰਦਰ ਇਕਾਂਤਵਾਸ ’ਚ ਰਹਿਣ ਦੇ ਆਦੇਸ਼ ਦਿੱਤੇ ਗਏ ਹਨ। ਉਕਤ ਵਿਅਕਤੀਆਂ ਦੇ ਘਰਾਂ ਦੇ ਬਾਹਰ ਅਤੇ ਸਬੰਧਤ ਕਮਰੇ ਦੇ ਗੇਟ ’ਤੇ ਇਕਾਂਤਵਾਸ ਵਿੱਚ ਰਹਿਣ ਦੇ ਪੋਸਟਰ ਚਿਪਕਾਏ ਗਏ ਹਨ। 22 ਮਾਰਚ ਨੂੰ ਕੈਨੇਡਾ ਦੇ ਸਰੀ ਤੋਂ ਪਰਤੇ ਪਿੰਡ ਦੇ ਸਾਬਕਾ ਸਰਪੰਚ ਗੁਰਲਾਭ ਸਿੰਘ ਨੇ ਦੱਸਿਆ ਕਿ ਡਾਕਟਰੀ ਜਾਂਚ ਉਪਰੰਤ ਉਸ ਦੇ ਸਾਰੇ ਟੈਸਟ ਠੀਕ ਆਏ ਹਨ। ਇਸ ਤੋਂ ਬਾਅਦ ਵੀ ਉਸ ਨੂੰ ਘਰ ਅੰਦਰ 14 ਦਿਨਾਂ ਲਈ ਇਕਾਂਤਵਾਸ ਰਹਿਣ ਲਈ ਕਿਹਾ ਗਿਆ ਹੈ। ਸਾਈਪਰਸ ਤੋਂ ਪਰਤੇ ਰਾਵਿੰਦਰ ਸਿੰਘ ਅਤੇ ਆਬੂਧਾਬੀ ਤੋਂ ਪਰਤੇ ਜਗਜੀਤ ਸਿੰਘ ਨੂੰ ਵੀ ਘਰਾਂ ਅੰਦਰ 14 ਦਿਨਾਂ ਲਈ ਇਕਾਂਤਵਾਸ ਵਿੱਚ ਰਹਿਣ ਦੇ ਆਦੇਸ਼ ਮਿਲੇ ਹਨ। ਸਿਹਤ ਵਿਭਾਗ ਦੇ ਮੁਲਾਜ਼ਮਾਂ ਵੱਲੋਂ 20 ਦੇ ਕਰੀਬ ਉਨ੍ਹਾਂ ਵਿਅਕਤੀਆਂ ਤੋਂ ਵੀ ਪੁੱਛਗਿੱਛ ਕੀਤੀ ਗਈ ਹੈ ਜਿਹੜੇ ਹੋਲਾ ਮਹੱਲਾ ਮੌਕੇ ਆਨੰਦਪੁਰ ਸਾਹਿਬ ਜਾ ਕੇ ਆਏ ਹਨ।

ਫਾਜ਼ਿਲਕਾ ਜ਼ਿਲ੍ਹੇ ਵਿੱਚ ਪਹਿਲਾ ਸ਼ੱਕੀ ਮਰੀਜ਼ ਮਿਲਿਆ ਫਾਜ਼ਿਲਕਾ (ਪਰਮਜੀਤ ਸਿੰਘ): ਫ਼ਾਜ਼ਿਲਕਾ ਜ਼ਿਲ੍ਹੇ ਵਿਚ ਕਰੋਨਾਵਾਇਰਸ ਦਾ ਪਹਿਲਾ ਸ਼ੱਕੀ ਮਾਮਲਾ ਸਾਹਮਣੇ ਆਇਆ ਹੈ। ਪੀੜਤ 27 ਵਰ੍ਹਿਆਂ ਦੀ ਲੜਕੀ ਫ਼ਾਜ਼ਿਲਕਾ ਦੀ ਰਹਿਣ ਵਾਲੀ ਹੈ, ਜੋ 22 ਮਾਰਚ ਨੂੰ ਦੁਬਈ ਤੋਂ ਭਾਰਤ ਪਰਤੀ ਸੀ। ਫ਼ਾਜ਼ਿਲਕਾ ਦੇ ਸਿਵਲ ਸਰਜਨ ਸੁਰਿੰਦਰ ਸਿੰਘ ਨੇ ਦੱਸਿਆ ਕਿ ਲੜਕੀ ਵਿਚ ਕਰੋਨਾਵਾਇਰਸ ਦੇ ਲੱਛਣ ਪਾਏ ਗਏ ਹਨ, ਜਿਸ ਕਾਰਨ ਉਸ ਦੇ ਟੈਸਟ ਕੀਤੇ ਗਏ ਹਨ ਅਤੇ ਉਸ ਦੇ ਖੂਨ ਦਾ ਸੈਂਪਲ ਜਾਂਚ ਲਈ ਪਟਿਆਲਾ ਲੈਬ ’ਚ ਭੇਜਿਆ ਗਿਆ ਹੈ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਿਤਕਰਿਆਂ ਦਾ ਆਲਮੀ ਵਰਤਾਰਾ

ਵਿਤਕਰਿਆਂ ਦਾ ਆਲਮੀ ਵਰਤਾਰਾ

ਸੁਪਰ-ਸੈਚਰਡੇ ਦਾ ਆਨੰਦ

ਸੁਪਰ-ਸੈਚਰਡੇ ਦਾ ਆਨੰਦ

ਕੈਨੇਡੀਅਨ ਪੰਜਾਬੀ ਘਰਾਂ ਵਿਚ ਪੀੜ੍ਹੀਆਂ ਦਾ ਪਾੜਾ

ਕੈਨੇਡੀਅਨ ਪੰਜਾਬੀ ਘਰਾਂ ਵਿਚ ਪੀੜ੍ਹੀਆਂ ਦਾ ਪਾੜਾ

ਪਾਠਕ੍ਰਮ ਵਿਚ ਕਟੌਤੀ ਦੀ ਸਿਆਸਤ

ਪਾਠਕ੍ਰਮ ਵਿਚ ਕਟੌਤੀ ਦੀ ਸਿਆਸਤ

ਵਰਵਰਾ ਰਾਓ ਇਕ ਵਿਚਾਰ ਦਾ ਨਾਂ

ਵਰਵਰਾ ਰਾਓ ਇਕ ਵਿਚਾਰ ਦਾ ਨਾਂ

ਖੇਤ ਸੌਂ ਰਹੇ ਹਨ !

ਖੇਤ ਸੌਂ ਰਹੇ ਹਨ !

ਮੁੱਖ ਖ਼ਬਰਾਂ

ਪੰਜਾਬ ਦੇ ਸਾਰੇ ਮੰਤਰੀਆਂ ਦਾ ਹੋਵੇਗਾ ਕਰੋਨਾ ਟੈਸਟ

ਪੰਜਾਬ ਦੇ ਸਾਰੇ ਮੰਤਰੀਆਂ ਦਾ ਹੋਵੇਗਾ ਕਰੋਨਾ ਟੈਸਟ

ਇਕ ਮੰਤਰੀ ਦੇ ਪਾਜ਼ੇਟਿਵ ਆਉਣ ਬਾਅਦ ਮੁੱਖ ਮੰਤਰੀ ਨੇ ਕੈਬਨਿਟ ਨੂੰ ਦਿੱਤੀ...

ਸੋਹਾਣਾ ਦੇ ਨਰਸਿੰਗ ਸਟਾਫ ਨੂੰ ਕਰੋਨਾ; ਹਸਪਤਾਲ ਦੀ ਓਪੀਡੀ ਬੰਦ

ਸੋਹਾਣਾ ਦੇ ਨਰਸਿੰਗ ਸਟਾਫ ਨੂੰ ਕਰੋਨਾ; ਹਸਪਤਾਲ ਦੀ ਓਪੀਡੀ ਬੰਦ

ਮੁਹਾਲੀ ਜ਼ਿਲ੍ਹੇ ਵਿੱਚ 13 ਨਵੇਂ ਮਾਮਲੇ; ਮਾਇਓ ਹਸਪਤਾਲ ਵਿੱਚ ਵੀ ਆਏ ਚਾ...

ਸ਼ਹਿਰ

View All