
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 22 ਜੂਨ ਪੰਜਾਬ ਸਰਕਾਰ ਨੇ ਸੂਬੇ ਦੇ ਕਰਮਚਾਰੀਆਂ ਨੂੰ ਤਨਖ਼ਾਹਾਂ ਦੇ ਬਕਾਏ ਦੀ ਰਕਮ ਦੀ ਦੂਜੀ ਕਿਸ਼ਤ ਅਦਾ ਕਰਨ ਦੇ ਹੁਕਮ ਦਿੱਤੇ ਹਨ। ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਇੱਥੇ ਦੱਸਿਆ ਕਿ ਸੂਬੇ ਦੇ ਸਮੂਹ ਵਿਭਾਗੀ ਮੁਖੀਆਂ, ਡਿਵੀਜ਼ਨਾਂ ਦੇ ਕਮਿਸ਼ਨਰਾਂ, ਜ਼ਿਲ੍ਹਾ ਸੈਸ਼ਨ ਜੱਜਾਂ, ਡਿਪਟੀ ਕਮਿਸ਼ਨਰਾਂ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਨੂੰ ਇਸ ਸਬੰਧੀ ਕਾਰਵਾਈ ਤੁਰੰਤ ਅਮਲ ’ਚ ਲਿਆਉਣ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਅਨੁਸਾਰ ਪੰਜਾਬ ਸਰਕਾਰ ਦੇ ਜਿਨ੍ਹਾਂ ਕਰਮਚਾਰੀਆਂ ਨੂੰ ਹੁਣ ਤੱਕ 1 ਜਨਵਰੀ, 2006 ਤੋਂ 31 ਜੁਲਾਈ 2009 ਤੱਕ ਦੇ ਤਨਖ਼ਾਹਾਂ ਦੇ ਬਕਾਏ ਦੀ ਦੂਜੀ ਕਿਸ਼ਤ ਦੀ ਅਦਾਇਗੀ ਨਹੀਂ ਕੀਤੀ ਗਈ, ਉਨ੍ਹਾਂ ਨੂੰ ਇਹ ਅਦਾਇਗੀ ਕਰਨ ਲਈ ਕਿਹਾ ਗਿਆ ਹੈ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ